ਭਾਰਤ ਆ ਰਹੇ ਜਹਾਜ਼ ’ਤੇ ਹੂਤੀ ਬਾਗੀਆਂ ਵਲੋਂ ਹਮਲਾ

ਭਾਰਤ ਆ ਰਹੇ ਜਹਾਜ਼ ’ਤੇ ਹੂਤੀ ਬਾਗੀਆਂ ਵਲੋਂ ਹਮਲਾ


ਲੰਡਨ, 27 ਅਪ੍ਰੈਲ, ਨਿਰਮਲ : ਹੂਤੀ ਬਾਗੀ ਪਿਛਲੇ ਕਈ ਮਹੀਨਿਆਂ ਤੋਂ ਲਾਲ ਸਾਗਰ ਅਤੇ ਅਦਨ ਦੀ ਖਾੜੀ ਤੋਂ ਲੰਘਣ ਵਾਲੇ ਜਹਾਜ਼ਾਂ ’ਤੇ ਹਮਲੇ ਕਰ ਰਹੇ ਹਨ। ਬ੍ਰਿਟੇਨ ਦੀ ਸਮੁੰਦਰੀ ਸੁਰੱਖਿਆ ਫਰਮ ਐਂਬਰੇ ਨੇ ਕਿਹਾ ਹੈ ਕਿ ਹਮਲੇ ਕਾਰਨ ਜਹਾਜ਼ ਨੂੰ ਨੁਕਸਾਨ ਪਹੁੰਚਿਆ ਹੈ।

ਯਮਨ ਦੇ ਹੂਤੀ ਬਾਗੀਆਂ ਨੇ ਸ਼ਨੀਵਾਰ ਨੂੰ ਭਾਰਤ ਆ ਰਹੇ ਇਕ ਜਹਾਜ਼ ’ਤੇ ਮਿਜ਼ਾਈਲ ਨਾਲ ਹਮਲਾ ਕੀਤਾ। ਇਹ ਹਮਲਾ ਲਾਲ ਸਾਗਰ ਵਿੱਚ ਕੀਤਾ ਗਿਆ ਸੀ। ਹੂਤੀ ਬਾਗੀਆਂ ਨੇ ਖੁਦ ਇਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਹੂਤੀ ਬਾਗੀ ਪਿਛਲੇ ਕਈ ਮਹੀਨਿਆਂ ਤੋਂ ਲਾਲ ਸਾਗਰ ਅਤੇ ਅਦਨ ਦੀ ਖਾੜੀ ਤੋਂ ਲੰਘਣ ਵਾਲੇ ਜਹਾਜ਼ਾਂ ’ਤੇ ਹਮਲੇ ਕਰ ਰਹੇ ਹਨ। ਬ੍ਰਿਟੇਨ ਦੀ ਸਮੁੰਦਰੀ ਸੁਰੱਖਿਆ ਫਰਮ ਐਂਬਰੇ ਨੇ ਕਿਹਾ ਹੈ ਕਿ ਹਮਲੇ ਕਾਰਨ ਜਹਾਜ਼ ਨੂੰ ਨੁਕਸਾਨ ਪਹੁੰਚਿਆ ਹੈ।

ਐਂਬਰੇ ਨੇ ਕਿਹਾ ਕਿ ਜਿਸ ਜਹਾਜ਼ ’ਤੇ ਹਮਲਾ ਹੋਇਆ ਹੈ, ਉਹ ਪਨਾਮਾ ਦਾ ਝੰਡਾ ਵਾਲਾ ਹੈ, ਪਰ ਇਹ ਜਹਾਜ਼ ਬ੍ਰਿਟਿਸ਼ ਕੰਪਨੀ ਦੀ ਮਲਕੀਅਤ ਹੈ। ਹਾਲਾਂਕਿ, ਕਿਹਾ ਜਾ ਰਿਹਾ ਹੈ ਕਿ ਇਹ ਜਹਾਜ਼ ਹਾਲ ਹੀ ਵਿੱਚ ਵੇਚਿਆ ਗਿਆ ਸੀ ਅਤੇ ਹੁਣ ਇਹ ਜਹਾਜ਼ ਸੇਸ਼ੇਲਸ ਦੀ ਇੱਕ ਕੰਪਨੀ ਦੀ ਮਲਕੀਅਤ ਹੈ। ਜਿਸ ਜਹਾਜ਼ ’ਤੇ ਹਮਲਾ ਕੀਤਾ ਗਿਆ, ਉਹ ਤੇਲ ਦਾ ਟੈਂਕਰ ਹੈ ਅਤੇ ਇਹ ਪ੍ਰਿਮੋਰਸਕ, ਰੂਸ ਤੋਂ ਭਾਰਤ ਦੇ ਵਾਡਿਨਾਰ ਵੱਲ ਆ ਰਿਹਾ ਸੀ।

ਈਰਾਨ ਸਮਰਥਿਤ ਹਾਉਤੀ ਬਾਗੀ ਇਜ਼ਰਾਈਲ-ਹਮਾਸ ਯੁੱਧ ਤੋਂ ਬਾਅਦ ਲਾਲ ਸਾਗਰ ਅਤੇ ਅਦਨ ਦੀ ਖਾੜੀ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਹੂਤੀ ਬਾਗੀ ਫਲਸਤੀਨ ਦੇ ਸਮਰਥਨ ’ਚ ਅਜਿਹਾ ਕਰ ਰਹੇ ਹਨ ਅਤੇ ਇਸ ਤੋਂ ਪਹਿਲਾਂ ਹੂਤੀ ਬਾਗੀਆਂ ਦੇ ਨਿਸ਼ਾਨੇ ’ਤੇ ਸਿਰਫ ਇਜ਼ਰਾਈਲ ਨਾਲ ਸਬੰਧਤ ਜਹਾਜ਼ ਸਨ ਪਰ ਪਿਛਲੇ ਕਈ ਦਿਨਾਂ ਤੋਂ ਦੂਜੇ ਦੇਸ਼ਾਂ ਦੇ ਜਹਾਜ਼ਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਕਾਰਨ ਕਈ ਸ਼ਿਪਿੰਗ ਕੰਪਨੀਆਂ ਲੰਬੇ ਰੂਟਾਂ ਰਾਹੀਂ ਆਪਣੇ ਜਹਾਜ਼ ਦੱਖਣੀ ਅਫਰੀਕਾ ਭੇਜ ਰਹੀਆਂ ਹਨ। ਇਸ ਕਾਰਨ ਮਾਲ ਦੀ ਢੋਆ-ਢੁਆਈ ਦਾ ਖਰਚਾ ਵਧਿਆ ਹੈ ਅਤੇ ਵਿਸ਼ਵ ਪੱਧਰ ’ਤੇ ਮਹਿੰਗਾਈ ਵੀ ਵਧੀ ਹੈ।

ਇਹ ਵੀ ਪੜ੍ਹੋ

ਸੜਕ ਹਾਦਸਿਆਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ । ਇਸੇ ਤਰ੍ਹਾਂ ਪੰਜਾਬ ਵਿਚ ਇੱਕ ਹੋਰ ਭਿਆਨਕ ਹਾਦਸਾ ਵਾਪਰ ਗਿਆ।
ਕਸਬਾ ਗੋਇੰਦਵਾਲ ਸਾਹਿਬ ਦੇ ਬਾਹਰਵਾਰ ਤੇਜ ਰਫ਼ਤਾਰ ਕਾਰ ਦੇ ਰੁੱਖ ’ਚ ਵੱਜਣ ਕਾਰਨ ਹੋਏ ਹਾਦਸੇ ਵਿਚ 4 ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਨੂੰ ਹਸਪਤਾਲ ਲਿਜਾਇਆ ਗਿਆ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਨੇੜੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੇਜ਼ ਰਫ਼ਤਾਰ ਵਰਨਾ ਗੱਡੀ ਡੀਐਲ 8 ਸੀ ਏਏ 5117 ਬੇਕਾਬੂ ਹੋ ਕੇ ਰੁੱਖ ਨਾਲ ਟਕਰਾ ਗਈ।

ਕਸਬਾ ਗੋਇੰਦਵਾਲ ਸਾਹਿਬ ਦੇ ਬਾਹਰਵਾਰ ਤੇਜ ਰਫ਼ਤਾਰ ਕਾਰ ਦੇ ਰੁੱਖ ’ਚ ਵੱਜਣ ਕਾਰਨ ਹੋਏ ਹਾਦਸੇ ਵਿਚ 4 ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਨੂੰ ਹਸਪਤਾਲ ਲਿਜਾਇਆ ਗਿਆ।

ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਨੇੜੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੇਜ਼ ਰਫ਼ਤਾਰ ਵਰਨਾ ਗੱਡੀ ਡੀਐੱਲ 8 ਸੀ ਏਏ 5117 ਬੇਕਾਬੂ ਹੋ ਕੇ ਰੁੱਖ ਨਾਲ ਟਕਰਾ ਗਈ।

ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੌਕੇ ’ਤੇ ਗੱਡੀ ਸਵਾਰ 5 ਨੌਜਵਾਨਾਂ ਵਿੱਚੋਂ 4 ਨੌਜਵਾਨਾ ਦੀ ਮੌਤ ਹੋ ਗਈ ਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਸਥਾਨਕ ਲੋਕਾ ਵੱਲੋਂ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪੰਜੇ ਨੌਜਵਾਨ. ਤਰਨਤਾਰਨ ਦੇ ਨਜ਼ਦੀਕੀ ਪਿੰਡ ਪੰਡੋਰੀ ਰਣ ਸਿੰਘ ਦੇ ਵਸਨੀਕ ਹਨ । ਪ੍ਰਤੱਖ ਦਰਸ਼ੀਆਂ ਅਨੁਸਾਰ ਗੱਡੀ ਦੀ ਰਫ਼ਤਾਰ ਤੇਜ਼ ਹੋਣ ਕਾਰਨ ਡੇਰਾ ਚਰਨ ਬਾਗ਼ ਦੇ ਨਜ਼ਦੀਕ ਪੈਂਦੇ ਮੌੜ ਤੋਂ ਗੱਡੀ ਦਾ ਸੰਤੁਲਨ ਵਿਗੜ ਗਿਆ । ਜਿਸਦੇ ਚਲਦੇ ਤੇਜ਼ ਰਫਤਾਰ ਗੱਡੀ ਰੁੱਖ ਨੂੰ ਪੁੱਟਦੇ ਹੋਏ ਟ੍ਰਾਂਸਫਾਰਮਰ ਨਾਲ ਟਕਰਾਅ ਗਈ । ਹਾਦਸੇ ”ਚ 4 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਹਾਦਸਾ ਇੰਨਾ ਭਿਆਨਕ ਦੀ ਕਿ ਗੱਡੀ ਦੇ ਪਰਖੱਚੇ ਉੱਡ ਗਏ।

Related post

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ ਰਾਹੀਂ ਹੋਣਗੀਆਂ ਦਰਜ

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ…

ਸੰਗਰੂਰ, 8 ਮਈ, ਪਰਦੀਪ ਸਿੰਘ: ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਗਏ ਸੀ-ਵੀਜਿਲ (ਸਿਟੀਜ਼ਨ ਵੀਜਿਲ) ਐਪ ਰਾਹੀਂ ਲੋਕ ਸਭਾ ਚੋਣਾਂ ਸਬੰਧੀ ਸ਼ਿਕਾਇਤ…
ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ ਬਿਆਨ, ਸ਼ਹਿਜਾਦੇ ਨੇ ਅਡਾਨੀ-ਅੰਬਾਨੀ ਨੂੰ ਗਾਲਾਂ ਕੱਢਣੀਆਂ ਕੀਤੀਆਂ ਬੰਦ, ਰਾਤੋਂ-ਰਾਤ ਅਜਿਹੀ ਕਿਹੜੀ ਹੋਈ ਡੀਲ

ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ…

ਨਵੀਂ ਦਿੱਲੀ, 8 ਮਈ, ਪਰਦੀਪ ਸਿੰਘ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਤੇਲੰਗਾਨਾ ਦੇ ਕਰੀਮਨਗਰ ‘ਚ ਪਹਿਲੀ ਵਾਰ ਅਡਾਨੀ-ਅੰਬਾਨੀ…
ਕੈਨੇਡੀਅਨ ਅਖ਼ਬਾਰ ‘ਦਿ ਗਲੋਬ ਐਂਡ ਮੇਲ’ ਦਾ ਵੱਡਾ ਖ਼ੁਲਾਸਾ, “ਭਾਰਤ ਨੇ ਟਰੂਡੋ ਨੂੰ ਕੈਪਟਨ ਨਾਲ ਮਿਲਣ ਲਈ ਕੀਤਾ ਸੀ ਮਜਬੂਰ!”

ਕੈਨੇਡੀਅਨ ਅਖ਼ਬਾਰ ‘ਦਿ ਗਲੋਬ ਐਂਡ ਮੇਲ’ ਦਾ ਵੱਡਾ ਖ਼ੁਲਾਸਾ,…

ਓਟਾਵਾ, 8 ਮਈ, ਪਰਦੀਪ ਸਿੰਘ:- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਸਾਲ 2018 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ…