Begin typing your search above and press return to search.

ਅਫਗਾਨਿਸਤਾਨ ਵਿਚ ਪਾਕਿਸਤਾਨੀ ਫੌਜ ਵਲੋ ਹਮਲਾ

ਇਸਲਾਮਾਬਾਦ, 18 ਮਾਰਚ, ਨਿਰਮਲ : ਪਾਕਿਸਾਤਨ ਦੀ ਹਵਾਈ ਫੌਜ ਨੇ ਅਫਗਾਨਿਸਤਾਨ ਦੇ ਅੰਦਰ ਵੜ ਕੇ ਟੀਟੀਪੀ ਅੱਤਵਾਦੀਆਂ ਦੇ ਟਿਕਾਣਿਆਂ ’ਤੇ ਵੱਡਾ ਹਮਲਾ ਟੀਟੀਪੀ ਅੱਤਵਾਦੀਆਂ ਦੇ ਟਿਕਾਣਿਆਂ ’ਤੇ ਵੱਡਾ ਹਮਲਾ ਕੀਤਾ ਹੈ। ਇਸ ਵਿਚ ਤਹਿਰੀਕ ਏ ਤਾਲਿਬਾਨ ਪਾਕਿਸਤਾਨ (ਟੀਟੀਪੀ) ਦੇ ਕਮਾਂਡਰ ਦੇ ਘਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਅਫਗਾਨਿਸਤਾਨ ਤੋਂ ਆ ਰਹੀ ਖ਼ਬਰਾਂ ਦੇ ਅਨੁਸਾਰ ਪਾਕਿਸਤਾਨ […]

Attack by Pakistani army in Afghanistan
X

Editor EditorBy : Editor Editor

  |  18 March 2024 5:19 AM IST

  • whatsapp
  • Telegram


ਇਸਲਾਮਾਬਾਦ, 18 ਮਾਰਚ, ਨਿਰਮਲ : ਪਾਕਿਸਾਤਨ ਦੀ ਹਵਾਈ ਫੌਜ ਨੇ ਅਫਗਾਨਿਸਤਾਨ ਦੇ ਅੰਦਰ ਵੜ ਕੇ ਟੀਟੀਪੀ ਅੱਤਵਾਦੀਆਂ ਦੇ ਟਿਕਾਣਿਆਂ ’ਤੇ ਵੱਡਾ ਹਮਲਾ ਟੀਟੀਪੀ ਅੱਤਵਾਦੀਆਂ ਦੇ ਟਿਕਾਣਿਆਂ ’ਤੇ ਵੱਡਾ ਹਮਲਾ ਕੀਤਾ ਹੈ। ਇਸ ਵਿਚ ਤਹਿਰੀਕ ਏ ਤਾਲਿਬਾਨ ਪਾਕਿਸਤਾਨ (ਟੀਟੀਪੀ) ਦੇ ਕਮਾਂਡਰ ਦੇ ਘਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਅਫਗਾਨਿਸਤਾਨ ਤੋਂ ਆ ਰਹੀ ਖ਼ਬਰਾਂ ਦੇ ਅਨੁਸਾਰ ਪਾਕਿਸਤਾਨ ਦੇ ਉਤਰੀ ਅਤੇ ਦੱਖਣੀ ਵਜੀਰਿਸਤਾਨ ਜ਼ਿਲ੍ਹਿਆਂ ਦੇ ਨਾਲ ਸਰਹੱਦ ਨਾਲ ਲੱਗਦੇ ਖੋਸਤ ਅਤੇ ਪਕਤਿਕਾ ਸੂਬਿਆਂ ਵਿਚ ਸਥਿਤ ਦੋ ਅਲੱਗ ਅਲੱਗ ਖੇਤਰਾਂ ਵਿਚ ਹਵਾਈ ਹਮਲੇ ਹੋਏ ਹਨ। ਪਾਕਿਸਤਾਨ ਦੀ ਇਹ ਕਾਰਵਾਈ ਵਜੀਰਿਸਤਾਨ ਇਲਾਕੇ ਵਿਚ ਅੱਤਵਾਦੀ ਹਮਲੇ ਵਿਚ 7 ਪਾਕਿਸਤਾਨੀ ਸੈਨਿਕਾਂ ਦੀ ਮੌਤ ਤੋਂ ਬਾਅਦ ਹੋਈ ਹੈ। ਮੰਨਿਆ ਜਾ ਰਿਹਾ ਕਿ ਅਫਗਾਨਿਸਤਾਨ ਦੀ ਸਰਹੱਦ ਵਿਚ ਵੜ ਕੇ ਕੀਤੀ ਗਈ ਪਾਕਿਸਤਾਨ ਦੀ ਇਸ ਕਾਰਵਾਈ ਤੋਂ ਬਾਅਦ ਤਾਲਿਬਾਨ ਦਾ ਭੜਕਨਾ ਤੈਅ ਹੈ। ਖ਼ਾਸ ਤੌਰ ’ਤੇ ਜਦੋਂ ਦੋਵਾਂ ਦੇ ਰਿਸ਼ਤੇ ਪਹਿਲਾਂ ਹੀ ਸਹੀ ਨਹੀਂ ਚਲ ਰਹੇ ਹਨ ਅਤੇ ਸਰਹੱਦ ਸਮੇਤ ਕਈ ਮੁੱਦਿਆਂ ’ਤੇ ਵਿਵਾਦ ਬਣੇ ਹੋਏ ਹਨ।

ਮੀਡੀਆ ਆਊਟਲੇਟ ਖੁਰਾਸਾਨ ਡਾਇਰੀ ਨੇ ਇੱਕ ਸੀਨੀਅਰ ਸੂਤਰ ਦੇ ਹਵਾਲੇ ਤੋਂ ਦੱਸਿਆ ਕਿ ਹਮਲੇ ਵਿਚ ਦੋ ਅਲੱਗ ਅਲੱਗ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਜਿਨ੍ਹਾਂ ਵਿਚ ਪਾਕਿਟਕਾ ਸੂਬੇ ਵਿਚ ਲਾਮਨ ਅਤੇ ਖੋਸਤ ਵਿਚ ਪਾਸਾ ਸ਼ਾਮਲ ਹਨ। ਸੂਤਰ ਨੇ ਕਿਹਾ ਕਿ ਪਾਕਿਟਕਾ ਸੂਬੇ ਦੇ ਲਮਾਨ ਵਿਚ ਟੀਟੀਵੀ ਕਮਾਂਡਰ ਅਬਦੁੱਲਾ ਸ਼ਾਹ ਦੇ ਘਰ ਨੂੰ ਨਿਸ਼ਾਨਾ ਬਣਾਇਆ ਗਿਆ। ਕਮਾਂਡਰ ਅਬਦੁੱਲਾ ਸ਼ਾਹ ਨੂੰ ਟੋਬਗਰ ਦੇ ਨਾਂ ਤੋਂ ਜਾਣਿਅ ਜਾਂਦਾ ਹੈ, ਜੋ ਦੱਖਣੀ ਵਜੀਰਿਸਤਾਨ ਦੇ ਉਪਰਲੇ ਹਿੱਸੇ ਵਿਚ ਸ਼ਕਤੋਈ ਦਾ ਨਿਵਾਸੀ ਹਨ। ਟੀਟੀਪੀ ਸੂਤਰਾਂ ਨੇ ਵੀ ਹਮਲੇ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸ਼ਾਹ ਦਾ ਘਰ ਮਲਬੇ ਵਿਚ ਤਬਦੀਲ ਹੋ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ

ਵਲਾਦੀਮੀਰ ਪੁਤਿਨ ਲਗਾਤਾਰ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣ ਗਏ ਹਨ। 15-17 ਮਾਰਚ ਨੂੰ ਹੋਈ ਵੋਟਿੰਗ ਵਿੱਚ ਪੁਤਿਨ ਨੂੰ 88% ਵੋਟਾਂ ਮਿਲੀਆਂ। ਉਸ ਦੇ ਵਿਰੋਧੀ ਨਿਕੋਲੇ ਖਾਰੀਤੋਨੋਵ ਨੂੰ 4% ਵੋਟਾਂ ਮਿਲੀਆਂ। ਵਲਾਦਿਸਲਾਵ ਦਾਵਾਨਕੋਵ ਅਤੇ ਲਿਓਨਿਦ ਸਲਟਸਕੀ ਤੀਜੇ ਅਤੇ ਚੌਥੇ ਸਥਾਨ ’ਤੇ ਰਹੇ।

ਨਤੀਜਿਆਂ ਦੇ ਐਲਾਨ ਤੋਂ ਬਾਅਦ ਪੁਤਿਨ ਨੇ ਕਿਹਾ, ਹੁਣ ਰੂਸ ਹੋਰ ਵੀ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਬਣ ਜਾਵੇਗਾ। ਉਨ੍ਹਾਂ ਰੂਸ-ਨਾਟੋ ਵਿਵਾਦ ’ਤੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਦੀ ਅਗਵਾਈ ਵਾਲੀ ਫੌਜੀ ਸੰਸਥਾ ਨਾਟੋ ਅਤੇ ਰੂਸ ਆਹਮੋ-ਸਾਹਮਣੇ ਆ ਜਾਂਦੇ ਹਨ ਤਾਂ ਦੁਨੀਆ ਤੀਜੇ ਵਿਸ਼ਵ ਯੁੱਧ ਤੋਂ ਇਕ ਕਦਮ ਦੂਰ ਹੋ ਜਾਵੇਗੀ। ਮੈਨੂੰ ਨਹੀਂ ਲੱਗਦਾ ਕਿ ਕੋਈ ਇਸ ਤਰ੍ਹਾਂ ਦਾ ਕੁਝ ਚਾਹੇਗਾ।

ਪੁਤਿਨ ਸਾਲ 2000 ਵਿੱਚ ਪਹਿਲੀ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਸਨ। ਉਹ 2008 ਤੱਕ ਇਸ ਅਹੁਦੇ ’ਤੇ ਰਹੇ। 2012 ਵਿੱਚ ਤਤਕਾਲੀ ਰਾਸ਼ਟਰਪਤੀ ਮੇਦਵੇਦੇਵ ਨੇ ਆਪਣੀ ਪਾਰਟੀ ਨੂੰ ਇੱਕ ਵਾਰ ਫਿਰ ਪੁਤਿਨ ਨੂੰ ਰਾਸ਼ਟਰਪਤੀ ਉਮੀਦਵਾਰ ਵਜੋਂ ਨਾਮਜ਼ਦ ਕਰਨ ਲਈ ਕਿਹਾ। ਇਸ ਤੋਂ ਬਾਅਦ ਪੁਤਿਨ ਨੇ 2012 ਦੀਆਂ ਚੋਣਾਂ ਜਿੱਤੀਆਂ ਅਤੇ ਸੱਤਾ ’ਚ ਵਾਪਸੀ ਕੀਤੀ। ਉਦੋਂ ਤੋਂ ਲੈ ਕੇ ਹੁਣ ਤੱਕ ਉਹ ਰਾਸ਼ਟਰਪਤੀ ਦੇ ਅਹੁਦੇ ’ਤੇ ਕਾਬਜ਼ ਹਨ।

ਰੂਸ ਦੇ ਸੰਵਿਧਾਨ ਵਿੱਚ ਲਿਖਿਆ ਹੈ ਕਿ ਕੋਈ ਵੀ ਵਿਅਕਤੀ ਲਗਾਤਾਰ ਦੋ ਵਾਰ ਤੋਂ ਵੱਧ ਰਾਸ਼ਟਰਪਤੀ ਨਹੀਂ ਬਣ ਸਕਦਾ। ਇਸ ਕਾਰਨ 8 ਮਈ 2008 ਨੂੰ ਪੁਤਿਨ ਨੇ ਆਪਣੇ ਪ੍ਰਧਾਨ ਮੰਤਰੀ ਦਮਿਤਰੀ ਮੇਦਵੇਦੇਵ ਨੂੰ ਰੂਸ ਦਾ ਰਾਸ਼ਟਰਪਤੀ ਬਣਾ ਦਿੱਤਾ ਅਤੇ ਖੁਦ ਪ੍ਰਧਾਨ ਮੰਤਰੀ ਬਣ ਗਏ। ਨਵੰਬਰ 2008 ਵਿੱਚ ਦਮਿਤਰੀ ਨੇ ਰਾਸ਼ਟਰਪਤੀ ਦੀ ਮਿਆਦ 4 ਤੋਂ ਵਧਾ ਕੇ 6 ਸਾਲ ਕਰਨ ਲਈ ਸੰਵਿਧਾਨ ਵਿੱਚ ਸੋਧ ਕੀਤੀ।

ਇਸ ਤੋਂ ਬਾਅਦ 2012 ’ਚ ਪੁਤਿਨ ਫਿਰ ਤੋਂ ਰੂਸ ਦੇ ਰਾਸ਼ਟਰਪਤੀ ਬਣੇ। ਉਸ ਨੇ ਰਾਸ਼ਟਰਵਾਦ ਨੂੰ ਲਗਾਤਾਰ ਅੱਗੇ ਵਧਾਇਆ ਅਤੇ ਦੇਸ਼ ਦੇ ਲੋਕਾਂ ਨੂੰ ਸੋਵੀਅਤ ਸੰਘ ਦਾ ਪ੍ਰਭਾਵ ਵਾਪਸ ਲੈਣ ਦੇ ਸੁਪਨੇ ਦਿਖਾਏ। 2014 ਵਿੱਚ, ਪੁਤਿਨ ਨੇ ਹਮਲਾ ਕੀਤਾ ਅਤੇ ਕ੍ਰੀਮੀਆ ਨੂੰ ਆਪਣੇ ਨਾਲ ਮਿਲਾ ਲਿਆ।

ਜਨਵਰੀ 2020 ਵਿੱਚ, ਪੁਤਿਨ ਨੇ ਇੱਕ ਸੰਵਿਧਾਨਕ ਸੋਧ ਦੁਆਰਾ ਰਾਸ਼ਟਰਪਤੀ ਦੀ ਦੋ-ਮਿਆਦ ਦੀ ਸੀਮਾ ਨੂੰ ਖਤਮ ਕਰ ਦਿੱਤਾ। ਇਸ ਨੂੰ ਸਹੀ ਸਾਬਤ ਕਰਨ ਲਈ ਪੁਤਿਨ ਨੇ ਰਾਏਸ਼ੁਮਾਰੀ ਕਰਵਾਈ।

ਇਸ ਨਾਲ ਪੁਤਿਨ ਲਈ 2036 ਤੱਕ ਰਾਸ਼ਟਰਪਤੀ ਬਣੇ ਰਹਿਣ ਦਾ ਰਸਤਾ ਸਾਫ਼ ਹੋ ਗਿਆ। ਇਸ ਨਾਲ ਪੁਤਿਨ ਲਗਭਗ ਤਿੰਨ ਦਹਾਕਿਆਂ ਤੱਕ ਸੋਵੀਅਤ ਸੰਘ ’ਤੇ ਸ਼ਾਸਨ ਕਰਨ ਵਾਲੇ ਸਟਾਲਿਨ ਤੋਂ ਅੱਗੇ ਨਿਕਲ ਜਾਣਗੇ।

Next Story
ਤਾਜ਼ਾ ਖਬਰਾਂ
Share it