Begin typing your search above and press return to search.

ਧੁੱਪ ਨਿਕਲਣ 'ਤੇ ਕਣਕ ਦੀ ਫਸਲ ਤੇ ਪੀਲੀ ਕੁੰਗੀ ਬਿਮਾਰੀ ਦਾ ਹਮਲਾ ਹੋਣ ਦੀ ਸੰਭਾਵਨਾ : ਮੁੱਖ ਖੇਤੀਬਾੜੀ ਅਫ਼ਸਰ 

ਰੂਪਨਗਰ: ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਧੁੰਦ ਪੈਣ ਕਾਰਨ ਜਿੱਥੇ ਕਣਕ ਦੀ ਫਸਲ ਨੂੰ ਫ਼ਾਇਦਾ ਹੋਇਆ ਹੈ, ਉੱਥੇ ਕਿਸਾਨਾਂ ਨੂੰ ਕੁੱਝ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪਿੰਡ ਅਗੰਮਪੁਰ ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਸਾਨ ਸ਼੍ਰੀ ਸੰਜੀਵਨ ਕੁਮਾਰ ਦੀ ਕਣਕ ਦੀ ਫਸਲ ਦਾ ਨਿਰੀਖਣ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਗੁਰਬਚਨ ਸਿੰਘ ਨੇ […]

ਧੁੱਪ ਨਿਕਲਣ ਤੇ ਕਣਕ ਦੀ ਫਸਲ ਤੇ ਪੀਲੀ ਕੁੰਗੀ ਬਿਮਾਰੀ ਦਾ ਹਮਲਾ ਹੋਣ ਦੀ ਸੰਭਾਵਨਾ : ਮੁੱਖ ਖੇਤੀਬਾੜੀ ਅਫ਼ਸਰ 
X

Editor (BS)By : Editor (BS)

  |  23 Jan 2024 4:40 AM IST

  • whatsapp
  • Telegram

ਰੂਪਨਗਰ: ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਧੁੰਦ ਪੈਣ ਕਾਰਨ ਜਿੱਥੇ ਕਣਕ ਦੀ ਫਸਲ ਨੂੰ ਫ਼ਾਇਦਾ ਹੋਇਆ ਹੈ, ਉੱਥੇ ਕਿਸਾਨਾਂ ਨੂੰ ਕੁੱਝ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪਿੰਡ ਅਗੰਮਪੁਰ ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਿਸਾਨ ਸ਼੍ਰੀ ਸੰਜੀਵਨ ਕੁਮਾਰ ਦੀ ਕਣਕ ਦੀ ਫਸਲ ਦਾ ਨਿਰੀਖਣ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਧੁੰਦ ਤੋਂ ਬਾਅਦ ਧੁੱਪ ਨਿਕਲਣ ਤੇ ਕਣਕ ਦੀ ਫਸਲ ਤੇ ਪੀਲੀ ਕੁੰਗੀ ਦਾ ਹਮਲਾ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਹੈ। ਧੁੰਦ ਰਹਿਣ ਕਾਰਨ ਕਣਕ ਦੀ ਫਸਲ ਦੇ ਬੂਟਿਆਂ ਦੇ ਪੱਤੇ ਪੀਲੇ ਅਤੇ ਉਪਰਲੀਆਂ ਨੋਕਾਂ ਪੀਲੀਆਂ ਹੋ ਗਈਆ ਹਨ।

ਇਸ ਦੇ ਮੁੱਖ ਕਾਰਨ ਖਰਾਬ ਮੌਸਮ, ਖੁਰਾਕੀ ਤੱਤਾਂ ਦੀ ਘਾਟ, ਜਿਆਦਾ ਪਾਣੀ ਲੱਗਣ ਕਾਰਨ ਅਤੇ ਉੱਲੀਆਂ ਦੇ ਹਮਲੇ ਤੋੰ ਇਲਾਵਾ ਕਈ ਕਾਰਨ ਹਨ। ਇਸ ਲਈ ਕਣਕ ਦੇ ਪੀਲਾਪਣ ਦੀ ਸਹੀ ਪਛਾਣ ਕਰਕੇ ਖੇਤੀ ਮਾਹਿਰਾਂ ਦੀ ਸਲਾਹ ਨਾਲ ਢੁੱਕਵਾਂ ਇਲਾਜ ਕੀਤਾ ਜਾਵੇ।ਇਸ ਮੌਕੇ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਪੀਲੀ ਕੁੰਗੀ ਦੇ ਪ੍ਰਭਾਵ ਕਾਰਨ ਵੀ ਫਸਲ ਪੀਲੀ ਨਜ਼ਰ ਆਉਂਦੀ ਹੈ, ਉਨ੍ਹਾਂ ਦੱਸਿਆ ਕਿ ਇਹ ਬਿਮਾਰੀ ਦੀ ਸ਼ੁਰੂਆਤ ਇਸੇ ਬਲਾਕ ਤੋਂ ਹਰ ਸਾਲ ਹੁੰਦੀ ਹੈ। ਇਹ ਸਭ ਤੋਂ ਪਹਿਲਾਂ ਹੇਠਲੇ ਪੱਤਿਆਂ ਉੱਪਰ ਧੌੜੀਆਂ ਵਿੱਚ ਖੇਤ ਦੇ ਕਿਨਾਰਿਆਂ ਤੇ ਆਉਂਦੀ ਹੈ, ਜੋ ਪੀਲੇ ਰੰਗ ਦੇ ਪਾਊਡਰੀ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਧੱਬਿਆਂ ਦੇ ਰੂਪ ਵਿੱਚ ਦਿਖਾਈ ਦਿੰਦੀ ਹੈ, ਜੇਕਰ ਪ੍ਰਭਾਵਤ ਪੱਤੇ ਨੂੰ ਦੋ ਉੰਗਲਾਂ ਵਿੱਚ ਫੜਿਆ ਜਾਵੇ ਤਾਂ ਉੰਗਲਾਂ ਤੇ ਪੀਲਾ ਪਾਊਡਰ ਲੱਗ ਜਾਵੇ ਤਾਂ ਸਮਝੋ ਇਹੀ ਪੀਲੀ ਕੁੰਗੀ ਹੈ। ਇਸ ਬਿਮਾਰੀ ਦੇ ਵੱਧ ਜਾਣ ਕਾਰਨ ਕਣਕ ਦੇ ਦਾਣੇ ਪਤਲੇ ਪੈ ਜਾਂਦੇ ਹਨ ਅਤੇ ਝਾੜ ਬਹੁਤ ਘੱਟ ਜਾਂਦਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਆਪਣੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਜਦ ਵੀ ਪੀਲੀ ਕੁੰਗੀ ਦੇ ਹਮਲੇ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਤਾਂ ਤੁਰੰਤ 200 ਗ੍ਰਾਮ ਟੈਬੂਕੋਨਾਜ਼ੋਲ 25 ਡਬਲਯੂ ਜੀ ਜਾਂ 120 ਗ੍ਰਾਮ ਟ੍ਰਾਈਫਲੋਕਸੀਸਟ੍ਰੋਬਿਨ ਤੇ ਟੈਬੂਕੋਨਾਜ਼ੋਲ 75 ਡਬਲਯੂ ਜੀ ਜਾਂ 200 ਮਿਲੀਲਿਟਰ ਪਾਈਰੈਕਲੋਸਟ੍ਰੋਬਿਨ ਤੇ ਇਪੋਕਸੀਕੋਨਾਜ਼ੋਲ 18.3 ਐਸ.ਈ. ਜਾਂ 200 ਮਿਲੀਲਿਟਰ ਐਜ਼ੋਕਸੀਸਟ੍ਰੋਬਿਨ ਤੇ ਟੈਬੂਕੋਨਾਜ਼ੋਲ 320 ਐਸ.ਸੀ. ਜਾਂ 200 ਮਿਲੀਲਿਟਰ ਪ੍ਰੋਪੀਕੋਨਾਜ਼ੋਲ 25 ਈ.ਸੀ. ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਹਲਕੇ ਨਾਲ ਸੰਬੰਧਤ ਖੇਤੀਬਾੜੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਡਾ.ਅਮਰਜੀਤ ਸਿੰਘ ਏ.ਡੀ.ੳ ਅਤੇ ਏ.ਐਸ.ਆਈ. ਰਾਜ ਕੁਮਾਰ ਆਦਿ ਹਾਜ਼ਰ ਸਨ।

Next Story
ਤਾਜ਼ਾ ਖਬਰਾਂ
Share it