ਅੰਮ੍ਰਿਤਸਰ ’ਚ ਥਾਣੇ ਦੇ ਬਾਹਰ ਨੌਜਵਾਨ ’ਤੇ ਹਮਲਾ
ਅੰਮ੍ਰਿਤਸਰ, 15 ਮਾਰਚ, ਨਿਰਮਲ : ਅੰਮ੍ਰਿਤਸਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਹਕੀਮਾ ਗੇਟ ਪੁਲਿਸ ਥਾਣੇ ਦੇ ਬਾਹਰ ਹੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਨੌਜਵਾਨ ਤਿੰਨ ਮਹੀਨੇ ਪਹਿਲਾਂ ਅਗਵਾ ਹੋਇਆ ਸੀ ਤਦ ਪੁਲਿਸ ਨੇ ਟਰੇਸ ਕਰਕੇ ਫਿਰੌਤੀ ਮੋੜਵਾ ਦਿੱਤੀ ਸੀ। ਫਿਲਹਾਲ ਪੁਲਿਸ ਦੇ ਮੁਤਾਬਕ ਮ੍ਰਿਤਕ ਦੇ ਦੋਸਤਾਂ […]
By : Editor Editor
ਅੰਮ੍ਰਿਤਸਰ, 15 ਮਾਰਚ, ਨਿਰਮਲ : ਅੰਮ੍ਰਿਤਸਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਹਕੀਮਾ ਗੇਟ ਪੁਲਿਸ ਥਾਣੇ ਦੇ ਬਾਹਰ ਹੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਨੌਜਵਾਨ ਤਿੰਨ ਮਹੀਨੇ ਪਹਿਲਾਂ ਅਗਵਾ ਹੋਇਆ ਸੀ ਤਦ ਪੁਲਿਸ ਨੇ ਟਰੇਸ ਕਰਕੇ ਫਿਰੌਤੀ ਮੋੜਵਾ ਦਿੱਤੀ ਸੀ। ਫਿਲਹਾਲ ਪੁਲਿਸ ਦੇ ਮੁਤਾਬਕ ਮ੍ਰਿਤਕ ਦੇ ਦੋਸਤਾਂ ਦੇ ਨਾਲ ਮੁਲਜ਼ਮਾਂ ਦੀ ਪੁਰਾਣੀ ਰੰਜਿਸ਼ ਸੀ। ਉਸ ਨੁੂੰ ਪੁਰਾਣੀ ਰੰਜਿਸ਼ ਦੇ ਚਲਦਿਆਂ ਹੀ ਮਾਰਿਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ ਅਤੇ ਛੇਤੀ ਹੀ ਉਨ੍ਹਾਂ ਨੂੰ ਫੜ ਲਿਆ ਜਾਵੇਗਾ।
ਸੂਤਰਾਂ ਮੁਤਾਬਕ ਦੇਰ ਰਾਤ ਰਾਮਬਾਗ ਨਿਵਾਸੀ ਬੀਨੂੰ ਅਪਣੇ ਦੋ ਦੋਸਤਾਂ ਹਰਜੀਤ ਅਤੇ ਸੰਜੂ ਦੇ ਨਾਲ ਗੇਟ ਹਕੀਮਾ ਇਲਾਕੇ ਵਿਚ ਟਰੈਵਲ ਕਰ ਰਿਹਾ ਸੀ। ਜਿੱਥੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਗੋਲੀ ਮਾਰੀ ਅਤੇ ਉਸ ਦੀ ਮੌਤ ਹੋ ਗਈ। ਮੁਲਜ਼ਮ ਬੀਨੂੰ ਦੀ ਗੱਡੀ ਦਾ ਪਿੱਛਾ ਕਰ ਰਹੇ ਸੀ ਜਿਸ ਤੋਂ ਬਾਅਦ ਬੀਨੂੰ ਨੇ ਥਾਣੇ ਵੱਲ ਗੱਡੀ ਮੋੜ ਦਿੱਤੀ ਅਤੇ ਉਥੇ ਥਾਣੇ ਦੇ ਬਾਹਰ ਹੀ ਉਸ ਨੂੰ ਗੋਲੀ ਮਾਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਮੌਤ ਹੋ ਗਈ।
ਮ੍ਰਿਤਕ ਬੀਨੂੰ ਦੀ ਮਾਂ ਦਾ ਕਹਿਣਾ ਹੈ ਕਿ ਤਿੰਨ ਮਹੀਨੇ ਪਹਿਲਾਂ ਉਸ ਦਾ ਬੇਟਾ ਅਗਵਾ ਕਰ ਲਿਆ ਸੀ ਜਿਸ ਦੇ ਲਈ ਉਸ ਨੇ ਲੌਂਗੀ ਨਾਂ ਦੇ ਨੌਜਵਾਨ ਨੂੰ 3 ਲੱਖ ਰੁਪਏ ਦੀ ਫਿਰੌਤੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਬਾਅਦ ਵਿਚ ਡੀ ਡਵੀਜ਼ਨ ਦੀ ਪੁਲਿਸ ਨੇ ਉਨ੍ਹਾਂ ਫਿਰੌਤੀ ਦੀ ਰਕਮ ਮੋੜ ਦਿੱਤੀ ਅਤੇ ਉਨ੍ਹਾਂ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਉਹ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਨਾ ਚਾਹੁੰਦੀ ਜਿਨ੍ਹਾਂ ਨੇ ਉਨ੍ਹਾਂ ਦੇ ਬੇਟੇ ਨੂੰ ਅਗਵਾ ਕੀਤਾ ਸੀ।
ਇਹ ਖ਼ਬਰ ਵੀ ਪੜ੍ਹੋ
ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਦਮਾਸ਼ਾਂ ਨੇ ਆਈ 20 ਕਾਰ ਖੋਹ ਲਈ ਹੈ।
ਦੱਸਦੇ ਚਲੀਏ ਕਿ ਪੁਲਿਸ ਚੌਕੀ ਕੋਚਰ ਮਾਰਕੀਟ ਤੋਂ 50 ਕਦਮਾਂ ਦੀ ਦੂਰੀ ’ਤੇ ਬਦਮਾਸ਼ਾਂ ਨੇ ਇੱਕ ਪਰਵਾਰ ਤੋਂ ਕਾਰ ਖੋਹ ਲਈ। ਕਾਰ ਮਾਲਕ ਦੀ ਪਤਨੀ ਕਾਰ ਵਿਚ ਬੈਠੀ ਸੀ ਅਤੇ ਕੁੱਝ ਲੋਕ ਉਸ ਨੂੰ ਅਗਵਾ ਕਰਕੇ ਗੱਡੀ ਲੈ ਕੇ ਭੱਜਣ ਦੀ ਕੋਸਿਸ਼ ਕਰ ਰਹੇ ਸੀ। ਕਾਰ ਮਾਲਕ ਨੇ ਕਾਰ ਤੋਂ ਪਤਨੀ ਨੂੰ ਬਾਹਰ ਖਿੱਚ ਕੇ ਬਚਾ ਲਿਆ। ਲੇਕਿਨ ਬਦਮਾਸ਼ ਉਸ ਦੀ ਕਾਰ ਲੈ ਕੇ ਫਰਾਰ ਹੋ ਗਏ।
ਕਾਰ ਲੁੱਟਣ ਦੀ ਸੂਚਨਾ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਅਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ। ਏਸੀਬੀ ਜਤਿਨ ਬਾਂਸਲ ਨੇ ਵੀ ਮੌਕੇ ’ਤੇ ਪਹੁੰਚ ਕੇ ਕਾਰ ਮਾਲਕ ਅਤੇ ਉਸ ਦੇ ਪਰਵਾਰ ਕੋਲੋਂ ਵਾਰਦਾਤ ਨੂੰ ਲੈ ਕੇ ਜਾਣਕਾਰੀ ਲਈ।
ਪੁਲਿਸ ਹੁਣ ਆਸ ਪਾਸ ਲੱਗੇ ਸੀਸੀਟੀਵੀ ਖੰਗਾਲ ਰਹੀ ਹੈ। ਲੁਧਿਆਣਾ ਦੇ ਗਰੀਨ ਫੀਲਡ ਖੇਤਰ ਵਿਚ ਰਹਿਣ ਵਾਲੇ ਗਿੰਨੀ ਨੇ ਦੱਸਿਆ ਕਿ ਉਹ ਪਤਨੀ ਦੇ ਨਾਲ ਘਰ ਪਰਤ ਰਹੇ ਸੀ। ਉਹ ਕਾਰ ਰੋਕ ਕੇ ਕੋਚਰ ਮਾਰਕੀਟ ਪੁਲਿਸ ਚੌਕੀ ਦੇ ਕੋਲ ਮੋਦੀ ਕੰਪਲੈਕਸ ਵਿਚ ਦਵਾਈ ਖਰੀਦਣ ਗਿਆ। ਕਾਰ ਵਿਚ ਉਸ ਦੀ ਪਤਨੀ ਸਿੰਮੀ ਬੈਠੀ ਸੀ। ਉਹ ਕਾਰ ਵੱਲ ਘੁੰਮਿਆ ਤਾਂ ਹੈਰਾਨ ਰਹਿ ਗਿਆ। ਉਸ ਦੀ ਪਤਨੀ ਦਾ ਮੁੂੰਹ ਬਦਮਾਸ਼ਾਂ ਨੇ ਦਬਾਇਆ ਹੋਇਆ ਸੀ। ਲੁਟੇਰੇ ਕਾਰ ਲੈ ਕੇ ਭੱਜ ਰਹੇ ਸੀ। ਉਸ ਨੇ ਭੱਜ ਰਹੇ ਬਦਮਾਸ਼ਾਂ ਦਾ ਵਿਰੋਧ ਕੀਤਾ। ਪਤਨੀ ਸਿੰਮੀ ਨੂੰ ਕਿਸੇ ਤਰ੍ਹਾਂ ਗੱਡੀ ਤੋਂ ਬਾਹਰ ਖਿੱਚਿਆ, ਲੇਕਿਨ ਲੁਟੇਰੇ ਉਸ ਦੀ ਕਾਰ ਲੈ ਕੇ ਫਰਾਰ ਹੋ ਗਏ।
ਇਸ ਮਾਮਲੇ ਨੂੰ ਦੇਖਣ ਏਸੀਪੀ ਬਾਂਸਲ ਮੌਕੇ ’ਤੇ ਪੁੱਜੇ। ਉਨ੍ਹਾਂ ਦਾ ਕਹਿਣਾ ਹੈ ਕਿ ਸੀਸੀਟੀਵੀ ਖੰਗਾਲ ਰਹੇ ਹਨ ਜਲਦ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।