ਬਾਈਕ ਸਵਾਰ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਫਿਲੌਰ, 16 ਮਾਰਚ, ਨਿਰਮਲ : ਜਲੰਧਰ ਵਿਚ ਫਿਲੌਰ ਦੇ ਕੋਲ ਇੱਕ ਬਾਈਕ ਸਵਾਰ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਹ ਵਾਰਦਾਤ ਪਿੰਡ ਬੱਛੋਵਾਲ ਦੇ ਕੋਲ ਹੋਈ ਸੀ। ਇਸ ਵਿਚ ਫਿਲੌਰ ਦਾ ਹੀ ਰਹਿਣ ਵਾਲਾ ਮਿੰਟੂ ਨਾਂ ਦਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਦੇਰ ਰਾਤ ਉਸ ਨੂੰ ਇਲਾਜ ਲਈ ਜਲੰਧਰ ਸਿਟੀ […]
By : Editor Editor
ਫਿਲੌਰ, 16 ਮਾਰਚ, ਨਿਰਮਲ : ਜਲੰਧਰ ਵਿਚ ਫਿਲੌਰ ਦੇ ਕੋਲ ਇੱਕ ਬਾਈਕ ਸਵਾਰ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਹ ਵਾਰਦਾਤ ਪਿੰਡ ਬੱਛੋਵਾਲ ਦੇ ਕੋਲ ਹੋਈ ਸੀ। ਇਸ ਵਿਚ ਫਿਲੌਰ ਦਾ ਹੀ ਰਹਿਣ ਵਾਲਾ ਮਿੰਟੂ ਨਾਂ ਦਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਦੇਰ ਰਾਤ ਉਸ ਨੂੰ ਇਲਾਜ ਲਈ ਜਲੰਧਰ ਸਿਟੀ ਦੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਮਿੰਟੂ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਸਾਰੇ ਨੌਜਵਾਨ ਪਿੰਡ ਬੱਛੋਵਾਲ ਦੇ ਹੀ ਸੀ।
ਮਿੰਟੂ ਨੇ ਦੱਸਿਆ ਕਿ ਉਹ ਘਟਨਾ ਦੇ ਸਮੇਂ ਅਪਣੇ ਪਿੰਡ ਦੇ ਕੋਲ ਹੀ ਸੀ। ਰਾਤ ਵਿਚ ਉਹ ਕਿਤੇ ਜਾਣ ਲਈ ਘਰ ਤੋਂ ਬਾਈਕ ਕੱਢ ਕੇ ਅਜੇ ਘਰ ਤੋਂ ਕੁਝ ਦੂਰ ਪਹੁੰਚੇ ਹੀ ਸੀ ਐਨੇ ਵਿਚ 2 ਹਮਲਾਵਰਾਂ ਨੇ ਇੱਟਾਂ ਮਾਰ ਕੇ ਬਾਈਕ ਤੋਂ ਮਿੰਟੂ ਨੂੰ ਡੇਗ ਦਿੱਤਾ। ਹਾਲੇ ਉਹ ਉਕਤ ਹਮਲਾਵਰਾਂ ਨਾਲ ਗੱਲ ਕਰਨ ਲਈ ਉਠ ਹੀ ਰਿਹਾ ਸੀ ਕਿ ਇੰਨੇ ਵਿਚ ਇੱਕ ਮੁਲਜ਼ਮ ਨੇ ਪਿੱਛੇ ਤੋਂ ਤੇਜ਼ਧਾਰ ਹਥਿਆਰ ਨਾਲ ਉਸ ਦੇ ਸਿਰ ’ਤੇ ਹਮਲਾ ਕਰ ਦਿੱਤਾ। ਮੌਕੇ ’ਤੇ ਇੱਕ ਇੱਕ ਕਰਕੇ 7 ਹਮਲਾਵਰ ਇਕੱਠੇ ਹੋ ਗਏ ਸੀ।
ਮਿੰਟੂੰ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਦੇਰ ਰਾਤ ਪੁਲਿਸ ਕੰਟਰੋਲ ਰੂਮ ਵਿਚ ਦੇ ਦਿੱਤੀ ਹੈ। ਅੱਜ ਪੁਲਿਸ ਬਿਆਨ ਦਰਜ ਹੋਣ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ। ਮਿੰਟੂ ਦੀ ਐਮਐਲਆਰ ਪੁਲਿਸ ਕੋਲ ਜਮ੍ਹਾ ਕਰਵਾ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ
ਪੰਜਾਬੀਆਂ ਲਈ ਇੱਕ ਖੁਸ਼ੀ ਵਾਲੀ ਖ਼ਬਰ ਹੈ। ਦੱਸਦੇ ਚਲੀਏ ਕਿ ਆਦਮਪੁਰ ਏਅਰਪੋਰਟ 31 ਮਾਰਚ ਤੋਂ ਸ਼ੁਰੂ ਹੋ ਜਾਵੇਗਾ।
ਇੱਥੋਂ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਆਦਮਪੁਰ ਏਅਰਪੋਰਟ ’ਤੇ ਕੇਂਦਰ ਸਰਕਾਰ ਦੁਆਰਾ ਭੇਜਿਆ ਗਿਆ ਸਟਾਫ ਪਹੁੰਚ ਗਿਆ ਹੈ। 31 ਮਾਰਚ ਤੋਂ ਸ਼ੁਰੂ ਹੋਣ ਵਾਲੀ ਉਡਾਣਾਂ ਦੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਕਤ ਏਅਰਪੋਰਟ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੰਗਲੌਰ, ਕੋਲਕਾਤਾ ਅਤੇ ਗੋਆ ਲਈ ਉਡਣ ਵਾਲੀ ਫਲਾਈਟਾਂ ਲਈ ਰੂਟ ਅਲਾਟ ਕਰ ਦਿੱਤੇ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਕਤ ਏਅਰਪੋਰਟ 2 ਮਾਰਚ ਨੂੰ ਪੀਐਮ ਮੋਦੀ ਦੇ ਪ੍ਰੋਗਰਾਮ ਤੋਂ ਬਾਅਦ ਸ਼ੁਰੂ ਹੋਣਾ ਸੀ। ਪ੍ਰੰਤੂ ਪੀਐਮ ਦੇ ਪ੍ਰੋਗਰਾਮ ਵਿਚ ਦੇਰੀ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ।
ਕਰੀਬ ਹਫਤਾ ਪਹਿਲਾਂ ਪੀਐਮ ਮੋਦੀ ਨੇ ਭਾਰਤ ਦੇ ਕਈ ਏਅਰਪੋਰਟ ਦਾ ਵਰਚੂਅਲ ਉਦਘਾਟਨ ਕੀਤਾ ਸੀ। ਜਿਸ ਵਿਚ ਆਦਮਪੁਰ ਏਅਰਪੋਰਟ ਵੀ ਸ਼ਾਮਲ ਸੀ।
ਹੁਣ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਬਿਆਨ ਦਿੱਤਾ ਕਿ ਉਕਤ ਏਅਰਪੋਰਟ 31 ਤੋਂ ਸ਼ੁਰੂ ਹੋ ਜਾਵੇਗਾ। ਦੱਸ ਦੇਈਏ ਕਿ ਇਸ ਨੂੰ ਲੈ ਕੇ ਜਲੰਧਰ ਤੋਂ ਆਪ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਸਿੰਧੀਆ ਦੇ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਜਲੰਧਰ ਦੇ ਲੋਕਾਂ ਦੀ ਸਹੂਲਤ ਲਈ ਇੱਕ ਪੱਤਰ ਵੀ ਸੌਂਪਿਆ ਸੀ।