ਮੋਹਕਮਪੁਰਾ ਦੇ ਗੁਰੂ ਘਰ ’ਚ ਬੇਅਬਦੀ ਦੀ ਕੋਸ਼ਿਸ਼
ਅੰਮ੍ਰਿਤਸਰ, 6 ਦਸੰਬਰ (ਹਿਮਾਂਸ਼ੂ ਸ਼ਰਮਾ) : ਇੱਕ ਨੌਜਵਾਨ ਵੱਲੋਂ ਮੋਹਕਮਪੁਰਾ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਜਾ ਕੇ ਆਪਣੀ ਪੈਂਟ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਮੌਕੇ ’ਤੇ ਹੀ ਉਥੋਂ ਦੇ ਪ੍ਰਬੰਧਕਾਂ ਨੇ ਉਸ ਨੂੰ ਕਾਬੂ ਕਰ […]
By : Hamdard Tv Admin
ਅੰਮ੍ਰਿਤਸਰ, 6 ਦਸੰਬਰ (ਹਿਮਾਂਸ਼ੂ ਸ਼ਰਮਾ) : ਇੱਕ ਨੌਜਵਾਨ ਵੱਲੋਂ ਮੋਹਕਮਪੁਰਾ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਜਾ ਕੇ ਆਪਣੀ ਪੈਂਟ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਮੌਕੇ ’ਤੇ ਹੀ ਉਥੋਂ ਦੇ ਪ੍ਰਬੰਧਕਾਂ ਨੇ ਉਸ ਨੂੰ ਕਾਬੂ ਕਰ ਲਿਆ, ਉੱਥੇ ਹੀ ਮੌਕੇ ਤੇ ਪੁੱਜੇ ਸ਼ਰਧਾਲੂ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ। ਥਾਣਾ ਮੋਕਮਪੁਰਾ ਦੀ ਪੁਲਿਸ ਵੱਲੋਂ ਉਸ ਨੌਜਵਾਨ ਨੂੰ ਕਾਬੂ ਕਰਕੇ ਥਾਣੇ ਵਿੱਚ ਲਿਆਂਦਾ ਗਿਆ।
ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਅੰਮ੍ਰਿਤਸਰ ਦੀ ਮੋਹਕਮਪੁਰਾ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਨੌਜਵਾਨ ਨੂੰ ਜੱਜ ਨਗਰ ਦੇ ਗੁਰਦੁਆਰਾ ਸਾਹਿਬ ਤੋਂ ਫੜਿਆ ਗਿਆ ਹੈ। ਦੋਸ਼ੀ ਨੇ ਆਪਣੀ ਅੱਧੀ ਪੈਂਟ ਲਾਹ ਦਿੱਤੀ ਸੀ ਅਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਸ਼ਰਧਾਲੂਆਂ ਨੇ ਉਸ ਨੂੰ ਫੜ ਕੇ ਹੇਠਾਂ ਲਿਆਂਦਾ। ਇਸ ਮਗਰੋਂ ਮੋਹਕਮਪੁਰਾ ਨੂੰ ਪੁਲੀਸ ਹਵਾਲੇ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਬੀਤੀ ਸ਼ਾਮ ਜਿਵੇਂ ਹੀ ਉਨ੍ਹਾਂ ਨੇ ਆਪਣਾ ਸਾਈਕਲ ਕੱਢਣ ਲਈ ਗੇਟ ਖੋਲਿ੍ਹਆ ਤਾਂ ਉਸ ਨੂੰ ਗੁਰਦੁਆਰਾ ਸਾਹਿਬ ਦੀਆਂ ਪੌੜੀਆਂ ਦੇ ਬਾਹਰ ਕਿਸੇ ਦੀਆਂ ਚੱਪਲਾਂ ਪਈਆਂ ਨਜ਼ਰ ਆਈਆਂ। ਚੱਪਲਾਂ ਨੂੰ ਦੇਖ ਕੇ ਜਿਵੇਂ ਹੀ ਉਹ ਉੱਪਰ ਪਹੁੰਚਿਆ ਤਾਂ ਦੇਖਿਆ ਕਿ ਦੋਸ਼ੀ ਉੱਥੇ ਖੜ੍ਹਾ ਸੀ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਇਆ ਸੀ।
ਜਦੋਂ ਅਸੀਂ ਅਵਾਜ਼ ਦਿੱਤੀ ਤਾਂ ਨੌਜਵਾਜ ਦਰਵਾਜ਼ੇ ਦੇ ਪਿੱਛੇ ਲੁਕ ਗਿਆ ਉਣਾ ਨੇ ਦੱਸਿਆ ਕਿ ਨੋਜਵਾਨ ਨੇ ਆਪਣੀ ਅੱਧੀ ਪੈਂਟ ਲਾਹ ਦਿੱਤੀ ਸੀ ਅਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਉਹਨਾਂ ਨੇ ਕਿਹਾ ਕਿ ਅਸੀਂ ਉਸ ਨੂੰ ਫੜ ਕੇ ਹੇਠਾਂ ਲਿਆਂਦਾ ਅਤੇ ਥਾਣਾ ਮੋਹਕਮਪੁਰਾ ਪੁਲੀਸ ਦੇ ਹਵਾਲੇ ਕਰ ਦਿੱਤਾ। ਸੂਤਰਾਂ ਦੇ ਅਨੁਸਾਰ ਉਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਇਸ ਲਈ ਉਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਇਹ ਵੀ ਪਤਾ ਲੱਗਾ ਹੈ ਕਿ ਇਹ ਨੌਜਵਾਨ ਸ੍ਰੀ ਦਰਬਾਰ ਸਾਹਿਬ ਨੇੜੇ ਰਹਿੰਦਾ ਹੈ।
ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਦਾ ਨਾਂ ਭਜਨ ਸਿੰਘ ਪੁੱਤਰ ਬਚਿੱਤਰ ਸਿੰਘ ਹੈ ਅਤੇ ਉਹ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਰਹਿੰਦਾ ਹੈ ਅਤੇ ਲੰਗਰ ਛਕ ਕੇ ਆਪਣਾ ਗੁਜ਼ਾਰਾ ਕਰਦਾ ਹੈ। ਉਸ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਿਉਂ ਕੀਤੀ ਜਾ ਰਹੀ ਸੀ, ਇਸ ਸਬੰਧੀ ਉਸ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਉਸ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ। ਪੁਲਸ ਨੇ ਦੋਸ਼ੀ ਨੂੰ ਹਿਰਾਸਤ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।