ਪੰਜਾਬ ’ਚ ਸਾਡੀ ਸਰਕਾਰ ਡੇਗਣ ਦੀ ਕੋਸ਼ਿਸ਼ : ਕੇਜਰੀਵਾਲ
ਕੇਜਰੀਵਾਲ ਵਲੋਂ ਨਵਾਂ ਨਾਅਰਾ : ‘ਸੰਸਦ ’ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’ਮੁਹਾਲੀ, 11 ਮਾਰਚ, ਨਿਰਮਲ : ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਪੰਜਾਬ ਵਿਚ ਚੋਣ ਪ੍ਰਚਾਰ ਦਾ ਆਗਾਜ਼ ਕਰ ਦਿੱਤਾ ਹੈ। ਮੁਹਾਲੀ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ‘ਸੰਸਦ ਵਿਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ ਦਾ ਨਾਅਰਾ ਦਿੱਤਾ ਗਿਆ। […]
By : Editor Editor
ਕੇਜਰੀਵਾਲ ਵਲੋਂ ਨਵਾਂ ਨਾਅਰਾ : ‘ਸੰਸਦ ’ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’
ਮੁਹਾਲੀ, 11 ਮਾਰਚ, ਨਿਰਮਲ : ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਪੰਜਾਬ ਵਿਚ ਚੋਣ ਪ੍ਰਚਾਰ ਦਾ ਆਗਾਜ਼ ਕਰ ਦਿੱਤਾ ਹੈ। ਮੁਹਾਲੀ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ‘ਸੰਸਦ ਵਿਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ ਦਾ ਨਾਅਰਾ ਦਿੱਤਾ ਗਿਆ। ਸੀਐਮ ਨੇ ਨਾਅਰੇ ਵਿਚ ਉਨ੍ਹਾਂ ਦਾ ਨਾਂ ਆਉਣ ’ਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ।
ਕੇਜਰੀਵਾਲ ਨੇ ਇਸ ਦੌਰਾਨ ਲੋਕਾਂ ਨੂੰ ਪੰਜਾਬ ਦੇ ਲਈ ਉਨ੍ਹਾਂ 13-0 ਨਾਲ ਜਿਤਾਉਣ ਦੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਡੇਗਣ ਦੀ ਕੋਸ਼ਿਸ਼ਾਂ ਚਲ ਰਹੀਆਂ ਹਨ, ਲੇਕਿਨ ਸੀਐਮ ਭਗਵੰਤ ਮਾਨ ਇਕੱਲੇ ਲੜ ਰਹੇ ਹਨ। ਜੇਕਰ ਉਨ੍ਹਾਂ ਜਿਤਾ ਦੇਣਗੇ ਤਾਂ ਸੀਐਮ ਭਗਵੰਤ ਮਾਨ ਦੇ ਲਈ ਇਹ 13 ਸੀਟਾਂ 13 ਹੱਥ ਹੋਣਗੇ। ਫਿਰ ਪੰਜਾਬ ਦੀ ਖੁਸ਼ਹਾਲੀ ਨੂੰ ਕੋਈ ਰੋਕ ਨਹੀਂ ਸਕਦਾ।
ਸੀਐਮ ਭਗਵੰਤ ਮਾਨ ਨੇ ਕਿਹਾ, ਨਾਅਰੇ ਵਿਚ ਉਨ੍ਹਾਂ ਦਾ ਨਾਂ ਆਉਣ ਕਾਰਨ ਉਨ੍ਹਾਂ ਦੀ ਜ਼ਿੰਮੇਵਾਰੀ ਵਧ ਗਈ ਹੈ। ਇਸ ਕੈਂਪੇਨ ਦੇ ਨਾਲ 2 ਸਾਲਾਂ ਵਿਚ ਆਪ ਸਰਕਾਰ ਦੁਆਰਾ ਕੀਤੇ ਗਏ ਕੰਮਾਂ ਦਾ ਬਿਓਰਾ ਵੀ ਦਿੱਤਾ ਗਿਆ। ਇਨ੍ਹਾਂ ਦੇ ਸਹਾਰੇ ਪਾਰਟੀ ਲੋਕਾਂ ਨਾਲ ਸਿੱਧਾ ਜੁੜਨ ਦੀ ਕੋਸ਼ਿਸ਼ ਕਰੇਗੀ।
ਪੰਜਾਬ ਸਰਕਾਰ ਜ਼ੀਰੋ ਬਿਲ, ਘਰ ਘਰ ਰੋਜ਼ਗਾਰ ਮੁਹਿੰਮ, ਆਮ ਆਦਮੀ ਕਲੀਨਿਕ, ਹਰ ਖੇਤ ਨਹਿਰੀ ਪਾਣੀ ਅਤੇ ਭ੍ਰਿਸ਼ਟਾਚਾਰ ਮੁਹਿੰਮ ਨੂੰ ਅਪਣੀ ਵੱਡੀ ਉਪਲਬਧੀ ਦੇ ਰੂਪ ਵਿਚ ਚੋਣ ਮੁਹਿੰਮ ਵਿਚ ਸ਼ਾਮਲ ਕਰੇਗੀ। ਕੇਂਦਰ ਸਰਕਾਰ ਦੁਆਰਾ ਪੰਜਾਬ ਦੇ ਰੋਕੇ ਗਏ ਰੂਰਲ ਡਿਵੈਲਪਮੈਂਟ ਫੰਡ ਦੇ ਮਾਮਲੇ ਨੂੰ ਵੀ ਲੋਕਾਂ ਦੇ ਵਿਚ ਲੈਕੇ ਜਾਣਗੇ। ਇਸ ਵਾਰ ਚੋਣ ਮੁਹਿੰਮ ਪੂਰੀ ਤਰ੍ਹਾਂ ਸੀਐਮ ਭਗਵੰਤ ਮਾਨ ਦੇ ਹੱਥ ਵਿਚ ਰਹੇਗੀ।
ਕੇਜਰੀਵਾਲ ਨੇ ਕਿਹਾ ਕਿ ਹੁਣ ਪੰਜਾਬ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਗਵੰਤ ਮਾਨ ਇਕੱਲੇ ਲੜ ਰਹੇ ਹਨ। ਅਜਿਹੇ ਵਿਚ ਆਪ ਸਹਿਯੋਗ ਕਰਨਗੇ। ਜਦ ਪੰਜਾਬ ਦੇ 13 ਐਮਪੀ ਜਾ ਕੇ ਆਪ ਦੀ ਆਵਾਜ਼ ਸੰਸਦ ਵਿਚ ਚੁੱਕਣਗੇ ਤਾਂ ਦੇਖੋ ਕੀ ਹੁੰਦਾ ਹੈ।
ਇਹ ਖਬਰ ਵੀ ਪੜ੍ਹੋ
ਵਿਦੇਸ਼ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਆਸਟ੍ਰੇਲੀਆ ਵਿੱਚ ਇੱਕ ਭਾਰਤੀ ਔਰਤ ਦਾ ਕਤਲ ਕਰ ਦਿੱਤਾ ਗਿਆ ਹੈ।
ਸ਼ੁੱਕਰਵਾਰ ਨੂੰ ਵਿਕਟੋਰੀਆ ਰਾਜ ਦੇ ਬਕਲੇ ਇਲਾਕੇ ਤੋਂ ਚੈਤਨਿਆ ਸ਼ਵੇਤਾ ਮਧਾਗਨੀ ਦੀ ਲਾਸ਼ ਬਰਾਮਦ ਹੋਈ। ਪੁਲਸ ਨੇ ਸ਼ਨੀਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ।
‘ਆਸਟ੍ਰੇਲੀਆ ਟੂਡੇ’ ਦੀ ਰਿਪੋਰਟ ’ਚ ਪੁਲਿਸ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ, ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਉਸ ਦੇ ਪਤੀ ਦਾ ਨਾਂ ਅਸ਼ੋਕ ਰਾਜ ਵੈਰੀਕੁੱਪਲਾ ਹੈ। ਉਹ ਕੁਝ ਘੰਟੇ ਪਹਿਲਾਂ ਆਪਣੇ ਪੰਜ ਸਾਲ ਦੇ ਬੇਟੇ ਨਾਲ ਭਾਰਤੀ ਸ਼ਹਿਰ ਹੈਦਰਾਬਾਦ ਲਈ ਰਵਾਨਾ ਹੋਇਆ ਸੀ।
ਰਿਪੋਰਟ ’ਚ ਕਿਸੇ ਦਾ ਨਾਂ ਨਹੀਂ ਲਿਆ ਗਿਆ ਪਰ ਪੁਲਸ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਹੋ ਸਕਦਾ ਹੈ ਕਿ ਕਾਤਲ ਆਸਟ੍ਰੇਲੀਆ ਤੋਂ ਬਾਹਰ ਜਾ ਚੁੱਕਾ ਹੈ।
ਰਿਪੋਰਟ ਮੁਤਾਬਕ ਸ਼ਵੇਤਾ ਦੀ ਹੱਤਿਆ 5 ਤੋਂ 7 ਮਾਰਚ ਦਰਮਿਆਨ ਹੋਣ ਦਾ ਸ਼ੱਕ ਹੈ। ਇਸ ਦੌਰਾਨ ਉਸ ਦਾ ਪਤੀ ਭਾਰਤ ਚਲਾ ਗਿਆ। ਕਰੀਬੀ ਰਿਸ਼ਤੇਦਾਰਾਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਸ ਨੇ ਦੱਸਿਆ ਹੈ ਕਿ ਲਗਭਗ ਉਸ ਸਮੇਂ ਜਦੋਂ ਅਸ਼ੋਕ ਭਾਰਤ ਲਈ ਰਵਾਨਾ ਹੋਇਆ ਤਾਂ ਸਵੇਤਾ ਵੀ ਲਾਪਤਾ ਹੋ ਗਈ।
ਸਕਾਈ ਨਿਊਜ਼ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਅਸ਼ੋਕ ਨੇ ਆਸਟ੍ਰੇਲੀਆ ’ਚ ਮੌਜੂਦ ਗੁਆਂਢੀਆਂ ਅਤੇ ਆਪਣੇ ਕੁਝ ਰਿਸ਼ਤੇਦਾਰਾਂ ਨੂੰ ਫੋਨ ਕਰਕੇ ਸਵੇਤਾ ਬਾਰੇ ਜਾਣਕਾਰੀ ਹਾਸਲ ਕੀਤੀ ਸੀ। ਅਸ਼ੋਕ ਨੇ ਪੁਲਸ ਨਾਲ ਫੋਨ ’ਤੇ ਗੱਲ ਕੀਤੀ ਹੈ ਅਤੇ ਜਾਂਚ ’ਚ ਮਦਦ ਦਾ ਭਰੋਸਾ ਦਿੱਤਾ ਹੈ।
‘ਦਿ ਏਜ’ ਅਖਬਾਰ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਬੁਲਾਰੇ ਨੇ ਕਿਹਾ ਸਾਨੂੰ ਸ਼ੱਕ ਹੈ ਕਿ ਸਵੇਤਾ ਕਾਤਲ ਨੂੰ ਜਾਣਦੀ ਸੀ। ਹਾਲਾਂਕਿ, ਜਾਂਚ ਜਾਰੀ ਹੈ। ਇਸ ਲਈ ਫਿਲਹਾਲ ਕੋਈ ਠੋਸ ਕਹਿਣਾ ਜਲਦਬਾਜ਼ੀ ਹੋਵੇਗੀ। ਅਸੀਂ ਯਕੀਨੀ ਤੌਰ ’ਤੇ ਇਹ ਮੰਨ ਰਹੇ ਹਾਂ ਕਿ ਕਾਤਲ ਆਸਟ੍ਰੇਲੀਆ ਛੱਡ ਗਿਆ ਹੈ।
ਜਦੋਂ ਪੁਲਿਸ ਨੂੰ ਸਵੇਤਾ ਦੀ ਲਾਸ਼ ਮਿਲੀ ਤਾਂ ਉਨ੍ਹਾਂ ਨੇ ਜੰਗਲ ਦੇ ਇਸ ਖੇਤਰ ਨੂੰ ਸੀਲ ਕਰ ਦਿੱਤਾ। ਹਾਲਾਂਕਿ ਇਸ ਤੋਂ ਬਾਅਦ ਕੁਝ ਸੁਰਾਗ ਮਿਲੇ ਅਤੇ ਜਾਂਚ ਦਾ ਦਾਇਰਾ ਸਵੇਤਾ ਦੇ ਘਰ ਤੋਂ ਲੈ ਕੇ ਉਸ ਜਗ੍ਹਾ ਤੱਕ ਵਧਾ ਦਿੱਤਾ ਗਿਆ ਜਿੱਥੇ ਉਸ ਦੀ ਲਾਸ਼ ਮਿਲੀ ਸੀ। ਇਹ ਦੂਰੀ ਕਰੀਬ 82 ਕਿਲੋਮੀਟਰ ਹੈ। ਪੁਲਿਸ ਮੁਤਾਬਕ ਕਈ ਸਬੂਤ ਮਿਲੇ ਹਨ, ਪਰ ਇਨ੍ਹਾਂ ਦੀ ਜਾਂਚ ਕਰਨੀ ਜ਼ਰੂਰੀ ਹੈ। ਹਰ ਕੋਣ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾ ਰਹੀ ਹੈ।