AUS vs WI: ਡੇਵਿਡ ਵਾਰਨਰ ਨੇ ਮਚਾਈ ਤਬਾਹੀ, ਬਣਾਇਆ ਵਿਸ਼ਵ ਰਿਕਾਰਡ
ਨਵੀਂ ਦਿੱਲੀ : ਆਸਟ੍ਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ। ਅੰਤਰਰਾਸ਼ਟਰੀ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਵਿੱਚ ਸੈਂਕੜਾ ਲਗਾਉਣ ਵਾਲੇ ਖਿਡਾਰੀਆਂ ਦੀ ਗੱਲ ਕਰੀਏ ਤਾਂ ਵਾਰਨਰ ਅਜਿਹਾ ਕਰਨ ਵਾਲੇ ਸਿਰਫ਼ ਤੀਜੇ ਖਿਡਾਰੀ ਹਨ। ਉਸ ਤੋਂ ਪਹਿਲਾਂ ਵਿਰਾਟ ਕੋਹਲੀ ਅਤੇ ਨਿਊਜ਼ੀਲੈਂਡ ਦੇ ਰੌਸ ਟੇਲਰ ਹੀ ਅਜਿਹੇ ਖਿਡਾਰੀ ਹਨ ਜਿਨ੍ਹਾਂ […]
By : Editor (BS)
ਨਵੀਂ ਦਿੱਲੀ : ਆਸਟ੍ਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਨਵਾਂ ਵਿਸ਼ਵ ਰਿਕਾਰਡ ਬਣਾਇਆ ਹੈ। ਅੰਤਰਰਾਸ਼ਟਰੀ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਵਿੱਚ ਸੈਂਕੜਾ ਲਗਾਉਣ ਵਾਲੇ ਖਿਡਾਰੀਆਂ ਦੀ ਗੱਲ ਕਰੀਏ ਤਾਂ ਵਾਰਨਰ ਅਜਿਹਾ ਕਰਨ ਵਾਲੇ ਸਿਰਫ਼ ਤੀਜੇ ਖਿਡਾਰੀ ਹਨ। ਉਸ ਤੋਂ ਪਹਿਲਾਂ ਵਿਰਾਟ ਕੋਹਲੀ ਅਤੇ ਨਿਊਜ਼ੀਲੈਂਡ ਦੇ ਰੌਸ ਟੇਲਰ ਹੀ ਅਜਿਹੇ ਖਿਡਾਰੀ ਹਨ ਜਿਨ੍ਹਾਂ ਨੇ ਤਿੰਨੋਂ ਫਾਰਮੈਟਾਂ ਵਿੱਚ ਘੱਟੋ-ਘੱਟ 100 ਮੈਚ ਖੇਡੇ ਹਨ। ਵਾਰਨਰ ਨੇ 100 ਤੋਂ ਵੱਧ ਟੈਸਟ ਅਤੇ ਵਨਡੇ ਅੰਤਰਰਾਸ਼ਟਰੀ ਮੈਚ ਖੇਡੇ ਹਨ, ਜਦਕਿ ਅੱਜ ਉਨ੍ਹਾਂ ਨੇ ਆਪਣਾ 100ਵਾਂ ਟੀ-20 ਅੰਤਰਰਾਸ਼ਟਰੀ ਮੈਚ ਖੇਡਿਆ।
ਆਸਟ੍ਰੇਲੀਆ ਬਨਾਮ ਵੈਸਟਇੰਡੀਜ਼ ਵਿਚਾਲੇ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਦੇ ਪਹਿਲੇ ਮੈਚ 'ਚ ਵਾਰਨਰ ਨੇ ਸਿਰਫ 36 ਗੇਂਦਾਂ 'ਚ 70 ਦੌੜਾਂ ਬਣਾਈਆਂ। ਇਸ ਦੌਰਾਨ ਵਾਰਨਰ ਨੇ 12 ਚੌਕੇ ਅਤੇ ਇਕ ਛੱਕਾ ਲਗਾਇਆ। ਵਾਰਨਰ ਆਪਣੇ 100ਵੇਂ ਟੈਸਟ, 100ਵੇਂ ਵਨਡੇ ਅਤੇ 100ਵੇਂ ਟੀ-20 ਅੰਤਰਰਾਸ਼ਟਰੀ ਮੈਚ ਵਿੱਚ 50+ ਦੌੜਾਂ ਬਣਾਉਣ ਵਾਲਾ ਦੁਨੀਆ ਦਾ ਪਹਿਲਾ ਖਿਡਾਰੀ ਬਣ ਗਿਆ ਹੈ।
ਵਾਰਨਰ ਨੇ ਦੱਖਣੀ ਅਫਰੀਕਾ ਖਿਲਾਫ ਆਪਣਾ 100ਵਾਂ ਟੈਸਟ ਮੈਚ ਖੇਡਿਆ। ਉਦੋਂ ਵਾਰਨਰ ਨੇ 255 ਗੇਂਦਾਂ ਵਿੱਚ 200 ਦੌੜਾਂ ਬਣਾਈਆਂ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਭਾਰਤ ਦੇ ਖਿਲਾਫ ਆਪਣਾ 100ਵਾਂ ਵਨਡੇ ਅੰਤਰਰਾਸ਼ਟਰੀ ਮੈਚ ਖੇਡਿਆ, ਜਿਸ 'ਚ ਵਾਰਨਰ ਨੇ 119 ਗੇਂਦਾਂ 'ਤੇ 124 ਦੌੜਾਂ ਬਣਾਈਆਂ। ਵਾਰਨਰ ਨੇ ਆਪਣੇ 100ਵੇਂ ਟੀ-20 ਅੰਤਰਰਾਸ਼ਟਰੀ ਮੈਚ ਵਿੱਚ 70 ਦੌੜਾਂ ਬਣਾਈਆਂ। ਡੇਵਿਡ ਵਾਰਨਰ ਨੇ ਟੈਸਟ ਅਤੇ ਵਨਡੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ, ਜਦਕਿ ਉਹ ਟੀ-20 ਅੰਤਰਰਾਸ਼ਟਰੀ ਫਾਰਮੈਟ ਵਿੱਚ ਖੇਡਣਾ ਜਾਰੀ ਰੱਖ ਰਿਹਾ ਹੈ।
ਅਮਰੀਕਾ ’ਚ ਪੰਜਾਬੀ ਟਰੱਕ ਡਰਾਈਵਰ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਡੈਟਰਾਇਟ, 9 ਫਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਵੱਲ ਆ ਰਹੇ ਇਕ ਹੋਰ ਪੰਜਾਬੀ ਟਰੱਕ ਡਰਾਈਵਰ ਨੂੰ ਕੋਕੀਨ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਸ਼ਨਾਖਤ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ ਜਿਸ ਕੋਲੋਂ 87 ਲੱਖ ਡਾਲਰ ਮੁੱਲ ਦੀ ਕੋਕੀਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਅਮਰੀਕਾ ਦੇ ਕਸਟਮਜ਼ ਅਤੇ ਬਾਰਡ ਪ੍ਰੋਟੈਕਸ਼ਨ ਅਫਸਰਾਂ ਵੱਲੋਂ ਡੈਟਰਾਇਟ ਵਿਖੇ ਅੰਬੈਸਡਰ ਬ੍ਰਿਜ ਵੱਲ ਜਾ ਰਹੇ ਇਕ ਟਰੱਕ ਨੂੰ ਰੋਕਿਆ ਜਿਸ ਨੂੰ ਇਕ ਭਾਰਤੀ ਨਾਗਰਿਕ ਚਲਾ ਰਿਹਾ ਸੀ।
ਗਗਨਦੀਪ ਸਿੰਘ ਵਜੋਂ ਹੋਈ ਡਰਾਈਵਰ ਦੀ ਸ਼ਨਾਖਤ
ਸੀ.ਟੀ.ਵੀ. ਦੀ ਰਿਪੋਰਟ ਮੁਤਾਬਕ ਅਫਸਰਾਂ ਵੱਲੋਂ ਇਸ਼ਾਰਾ ਕਰਨ ਦੇ ਬਾਵਜੂਦ ਟਰੱਕ ਡਰਾਈਵਰ ਟੋਲਜ਼ ਵੱਲ ਵਧਦਾ ਰਿਹਾ ਜਿਸ ਮਗਰੋਂ ਬਾਰਡਰ ਪ੍ਰੋਟੈਕਸ਼ਨ ਦਾ ਕੇ-9 ਦਸਤਾ ਹਰਕਤ ਵਿਚ ਆ ਗਿਆ ਅਤੇ ਟਰੱਕ ਨੂੰ ਰੋਕਿਆ ਗਿਆ। ਹੋਮਲੈਂਡ ਸਕਿਉਰਟੀ ਵਿਭਾਗ ਦੇ ਇਕ ਸਪੈਸ਼ਲ ਏਜੰਟ ਮੁਤਾਬਕ ਟਰੱਕ ਨੂੰ ਇਕ ਪਾਸੇ ਲਿਜਾਣ ਮਗਰੋਂ ਇਸ ਦੀ ਤਲਾਸ਼ੀ ਲਈ ਜਿਸ ਵਿਚੋਂ ਟੇਪ ਨਾਲ ਸੀਲ ਕੀਤੇ ਗੱਤੇ ਦੇ 13 ਡੱਬੇ ਮਿਲੇ। ਡੱਬਿਆਂ ਨੂੰ ਖੋਲ੍ਹਣ ’ਤੇ ਇਨ੍ਹਾਂ ਵਿਚੋਂ 290 ਕਿਲੋ ਸਫੈਦ ਪਾਊਡਰ ਨਿਕਲਿਆ ਜਿਸ ਦੇ ਟੈਸਟ ਦੌਰਾਨ ਕੋਕੀਨ ਹੋਣ ਦੀ ਤਸਦੀਕ ਹੋ ਗਈ। ਕੋਕੀਨ ਦੀ ਅੰਦਾਜ਼ਨ ਕੀਮਤ 87 ਲੱਖ ਡਾਲਰ ਬਣਦੀ ਹੈ ਅਤੇ ਸਪੈਸ਼ਲ ਏਜੰਟ ਜੈਫਰੀ ਰਿਚਰਡਸਨ ਵੱਲੋਂ ਦਾਇਰ ਸ਼ਿਕਾਇਤ ਵਿਚ ਦੱਸਿਆ ਗਿਆ ਹੈ ਕਿ ਟਰੱਕ ਦੇ ਕੈਬਿਨ ਵਿਚੋਂ ਮਿਲੀ ਟੇਪ ਅਤੇ ਕੈਂਚੀਆਂ, ਗੱਤੇ ਦੇ ਡੱਬਿਆਂ ’ਤੇ ਲੱਗੀ ਟੇਪ ਨਾਲ ਮੇਲ ਖਾ ਰਹੀਆਂ ਸਨ।