ਉੱਤਰਾਖੰਡ ਵਿੱਚ ਬਰਫ਼ਬਾਰੀ ਦਾ ਅਲਰਟ

ਉੱਤਰਾਖੰਡ ਵਿੱਚ ਬਰਫ਼ਬਾਰੀ ਦਾ ਅਲਰਟ

ਚੰਡੀਗੜ੍ਹ, 15 ਅਪ੍ਰੈਲ, ਰਜਨੀਸ਼ ਕੌਰ : IMD Weather Update : ਦੇਸ਼ ਵਿੱਚ ਗਰਮੀ ਦੇ ਮੌਸਮ ਵਿੱਚ ਬਰਫ਼ਬਾਰੀ, ਮੀਂਹ ਅਤੇ ਗੜੇਮਾਰੀ ਲਗਾਤਾਰ ਜਾਰੀ ਹੈ। ਪੱਛਮੀ ਗੜਬੜੀ ਕਾਰਨ ਅੱਜ (15 ਅਪ੍ਰੈਲ) ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸੂਬਿਆਂ ਦੇ ਕੁੱਝ ਇਲਾਕਿਆਂ ‘ਚ ਐਤਵਾਰ ਨੂੰ ਬਰਫਬਾਰੀ ਹੋਈ। ਇਨ੍ਹਾਂ ਤਿੰਨਾਂ ਸੂਬਿਆਂ ਵਿੱਚ ਗੜੇਮਾਰੀ ਦੀ ਵੀ ਸੰਭਾਵਨਾ ਹੈ।

10 ਸੂਬਿਆਂ ਵਿੱਚ ਮੀਂਹ ਦਾ ਅਲਰਟ ਜਾਰੀ

ਦੂਜੇ ਪਾਸੇ ਅੱਜ ਦੇਸ਼ ਦੇ 10 ਸੂਬਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ, ਬਿਹਾਰ, ਝਾਰਖੰਡ ਸ਼ਾਮਲ ਹਨ, ਮੌਸਮ ਵਿਭਾਗ ਨੇ ਦੱਸਿਆ ਕਿ ਅੱਜ ਹਰਿਆਣਾ, ਦਿੱਲੀ ਵਿੱਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲੇਗੀ।

ਤਾਪਮਾਨ 40 ਡਿਗਰੀ ਦੇ ਪਾਰ

ਇਸ ਤੋਂ ਇਲਾਵਾ ਦੇਸ਼ ਦੇ ਕੁੱਝ ਸੂਬਿਆਂ ‘ਚ ਵੀ ਗਰਮੀ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਤੇਲੰਗਾਨਾ, ਪੱਛਮੀ ਬੰਗਾਲ, ਝਾਰਖੰਡ, ਮਹਾਰਾਸ਼ਟਰ ਅਤੇ ਉੜੀਸਾ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ ਅਤੇ ਉੜੀਸਾ ਦੇ ਕੁੱਝ ਜ਼ਿਲ੍ਹਿਆਂ ਵਿੱਚ ਅੱਜ ਹੀਟਵੇਵ ਵੀ ਚੱਲ ਸਕਦੀ ਹੈ।

16 ਤੋਂ 19 ਅਪ੍ਰੈਲ ਤੱਕ ਜਾਣੋ ਕਿਹੋ ਜਿਹਾ ਰਹੇਗਾ ਮੌਸਮ

  • ਅਗਲੇ 48 ਘੰਟਿਆਂ ਦੌਰਾਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਗਰਜ, ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ।
  • ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ, ਓਡੀਸ਼ਾ 16 ਤੋਂ 19 ਅਪ੍ਰੈਲ ਤੱਕ ਹੀਟਵੇਵ ਅਲਰਟ ‘ਤੇ ਹਨ। ਓਡੀਸ਼ਾ ਅਤੇ ਬੰਗਾਲ ਦੇ ਕਈ ਇਲਾਕਿਆਂ ‘ਚ ਗੜੇਮਾਰੀ ਦਾ ਅਲਰਟ ਵੀ ਹੈ।
  • 16 ਤੋਂ 20 ਅਪ੍ਰੈਲ ਤੱਕ ਅਰੁਣਾਚਲ ਪ੍ਰਦੇਸ਼, ਅਸਮ, ਮੇਘਾਲਿਆ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।
  • ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਅਤੇ ਮਹਾਰਾਸ਼ਟਰ ਵਿੱਚ ਤਾਪਮਾਨ 2-4 ਡਿਗਰੀ ਸੈਲਸੀਅਸ ਵਧੇਗਾ।

ਅੱਜ ਮੀਂਹ ਦਾ ਅਲਰਟ

ਹਿਮਾਚਲ ਪ੍ਰਦੇਸ਼ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਰੋਹਤਾਂਗ ਦੱਰਾ ਸਣੇ ਲਾਹੌਲ ਸਪਿਤੀ ਦੇ ਉੱਚੇ ਇਲਾਕਿਆਂ ਵਿੱਚ ਹਲਕੀ ਬਰਫ਼ਬਾਰੀ ਹੋਈ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਹੋਰ ਖੇਤਰਾਂ ਵਿੱਚ ਮੀਂਹ ਪਿਆ ਹੈ। ਇਸ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ (IMD) ਨੇ ਅੱਜ ਵੀ ਮੀਂਹ, ਤੂਫ਼ਾਨ ਅਤੇ ਗੜੇਮਾਰੀ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

Related post

ਵਾਲ-ਵਾਲ ਬਚੇ ਚਿਰਾਗ ਪਾਸਵਾਨ, ਹੈਲੀਪੈਡ ‘ਤੇ ਹੈਲੀਕਾਪਟਰ ਦਾ ਪਹੀਆ ਧਸਿਆ, ਸਾਹਮਣੇ ਆਈਆਂ ਤਸਵੀਰਾਂ

ਵਾਲ-ਵਾਲ ਬਚੇ ਚਿਰਾਗ ਪਾਸਵਾਨ, ਹੈਲੀਪੈਡ ‘ਤੇ ਹੈਲੀਕਾਪਟਰ ਦਾ ਪਹੀਆ…

Chirag Paswan Helicopter : ਲੋਕ ਜਨਸ਼ਕਤੀ ਪਾਰਟੀ ਦੇ ਮੁਖੀ ਚਿਰਾਗ ਪਾਸਵਾਨ ਵੀਰਵਾਰ ਨੂੰ ਵਾਲ-ਵਾਲ ਬਚ ਗਏ। ਉਸ ਦਾ ਹੈਲੀਕਾਪਟਰ ਹੈਲੀਪੈਡ ‘ਤੇ ਹੀ…
ਡੀਸੀ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਕਿਸਾਨਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਹੁਕਮ ਜਾਰੀ

ਡੀਸੀ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ…

ਸੰਗਰੂਰ, 9 ਮਈ, ਪਰਦੀਪ ਸਿੰਘ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ…
ਏਅਰ ਫੋਰਸ ‘ਚ ਏਅਰਮੈਨ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਕਰੋ ਜਲਦ ਅਪਲਾਈ

ਏਅਰ ਫੋਰਸ ‘ਚ ਏਅਰਮੈਨ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਕਰੋ…

ਨਵੀਂ ਦਿੱਲੀ, 9ਮਈ, ਪਰਦੀਪ ਸਿੰਘ: ਭਾਰਤੀ ਏਅਰ ਫੋਰਸ ਵੱਲੋਂ ਏਅਰਮੈਨ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਉਮੀਦਵਾਰ ਭਾਰਤੀ ਹਵਾਈ ਸੈਨਾ…