Begin typing your search above and press return to search.

ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਲਈ ਜਾਗਰੂਕਤਾ ਬੱਸ ਰੈਲੀ 23 ਤੋਂ

ਚੰਡੀਗੜ੍ਹ, 22 ਸਤੰਬਰ : ਪੰਜਾਬੀ ਭਾਵੇਂ ਕਿੱਥੇ ਵੀ ਬੈਠੇ ਹੋਣ, ਆਪਣੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਨੂੰ ਲੈ ਕੇ ਹਮੇਸ਼ਾਂ ਤਿਆਰ ਬਰ ਤਿਆਰ ਰਹਿੰਦੇ ਨੇ। ਇਸੇ ਦੇ ਚਲਦਿਆਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ 23 ਸਤੰਬਰ ਨੂੰ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਇਕ ਜਾਗਰੂਕਤਾ ਬੱਸ ਰੈਲੀ ਕੱਢੀ ਜਾ ਰਹੀ ਐ, ਜਿਸ ਦੀ ਸ਼ੁਰੂਆਤ […]

ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਲਈ ਜਾਗਰੂਕਤਾ ਬੱਸ ਰੈਲੀ 23 ਤੋਂ
X

Hamdard Tv AdminBy : Hamdard Tv Admin

  |  22 Sept 2023 4:47 AM GMT

  • whatsapp
  • Telegram

ਚੰਡੀਗੜ੍ਹ, 22 ਸਤੰਬਰ : ਪੰਜਾਬੀ ਭਾਵੇਂ ਕਿੱਥੇ ਵੀ ਬੈਠੇ ਹੋਣ, ਆਪਣੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਨੂੰ ਲੈ ਕੇ ਹਮੇਸ਼ਾਂ ਤਿਆਰ ਬਰ ਤਿਆਰ ਰਹਿੰਦੇ ਨੇ। ਇਸੇ ਦੇ ਚਲਦਿਆਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ 23 ਸਤੰਬਰ ਨੂੰ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਇਕ ਜਾਗਰੂਕਤਾ ਬੱਸ ਰੈਲੀ ਕੱਢੀ ਜਾ ਰਹੀ ਐ, ਜਿਸ ਦੀ ਸ਼ੁਰੂਆਤ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਦਿਖਾ ਕੇ ਕੀਤੀ ਜਾਵੇਗੀ।

ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ 23 ਸਤੰਬਰ ਨੂੰ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਇਕ ਜਾਗਰੂਕਤਾ ਬੱਸ ਰੈਲੀ ਕੱਢੀ ਜਾ ਰਹੀ, ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਦਿਖਾ ਕੇ ਚੰਡੀਗੜ੍ਹ ਤੋਂ ਰਵਾਨਾ ਕੀਤਾ ਜਾਵੇਗਾ। ਇਸ ਮਗਰੋਂ ਇਹ ਰੈਲੀ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚੋਂ ਹੁੰਦੀ ਹੋਈ 27 ਸਤੰਬਰ ਨੂੰ ਸਵੇਰੇ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਸ਼ਵ ਪੰਜਾਬੀ ਵਿਰਾਸਤ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਲੋਕ ਗਾਇਕਾ ਡਾ. ਸੁਖਮਿੰਦਰ ਕੌਰ ਬਰਾੜ ਨੇ ਦੱਸਿਆ ਕਿ ਮਾਂ ਬੋਲੀ ਨੂੰ ਲੈ ਕੇ ਬੱਸ ਰੈਲੀ ਦਾ ਇਹ ਉਪਰਾਲਾ ਟੋਰਾਂਟੋ ਵਾਸੀ ਡਾ. ਦਲਬੀਰ ਕਥੂਰੀਆ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਏ। ਉਨ੍ਹਾਂ ਸਾਰੇ ਪੰਜਾਬੀਆਂ ਨੂੰ ਇਸ ਰੈਲੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਇਸੇ ਤਰ੍ਹਾਂ ਰਣਜੀਤ ਕੌਰ ਅਤੇ ਗਾਇਨ ਮਹਾਜਨ ਵੱਲੋਂ ਵੀ ਮਾਂ ਬੋਲੀ ਪੰਜਾਬੀ ਸਬੰਧੀ ਜਾਗਰੂਕਤਾ ਰੈਲੀ ਵਿਚ ਸਾਰਿਆਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।

ਇਸੇ ਤਰ੍ਹਾਂ ਸੂਫ਼ੀ ਗਾਇਕ ਪੂਰਨ ਚੰਦ ਵਡਾਲੀ ਨੇ ਮਾਂ ਬੋਲੀ ਪੰਜਾਬੀ ਲਈ ਕੱਢੀ ਜਾ ਰਹੀ ਜਾਗਰੂਕਤਾ ਰੈਲੀ ਬਾਰੇ ਬੋਲਦਿਆਂ ਆਖਿਆ ਕਿ ਇਹ ਬਹੁਤ ਵਧੀਆ ਉਪਰਾਲਾ ਏ. ਸੋ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਸਾਰਿਆਂ ਨੂੰ ਇਸ ਜਾਗਰੂਕਤਾ ਰੈਲੀ ਵਿਚ ਹੁੰਮ ਹੁੰਮਾ ਪਹੁੰਚਣ ਦੀ ਅਪੀਲ ਕੀਤੀ ਗਈ ਐ।

Next Story
ਤਾਜ਼ਾ ਖਬਰਾਂ
Share it