ਬੀ.ਸੀ. ਦੇ ਪ੍ਰੀਮੀਅਰ ਨੇ ਬੈਂਕ ਆਫ਼ ਕੈਨੇਡਾ ਨੂੰ ਲਿਖੀ ਚਿੱਠੀ
ਸਰੀ, 3 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਕੈਨੇਡੀਅਨ ਲੋਕ ਇਸ ਵੇਲੇ ਮਹਿੰਗਾਈ ਦੀ ਮਾਰ ਝੱਲ ਰਹੇ ਨੇ। ਉੱਧਰ ਬੈਂਕ ਆਫ਼ ਕੈਨੇਡਾ ਵੱਲੋਂ ਵਿਆਜ ਦਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਇਸੇ ਵਿਚਕਾਰ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨੇ ਬੈਂਕ ਆਫ਼ ਕੈਨੇਡਾ ਨੂੰ ਇੱਕ ਚਿੱਠੀ ਲਿਖੀ, ਜਿਸ ਵਿੱਚ ਉਨ੍ਹਾਂ ਵੱਲੋਂ ਵਿਆਜ ਦਰਾਂ ਵਿੱਚ ਹੋਰ ਵਾਧਾ […]
By : Editor (BS)
ਸਰੀ, 3 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਕੈਨੇਡੀਅਨ ਲੋਕ ਇਸ ਵੇਲੇ ਮਹਿੰਗਾਈ ਦੀ ਮਾਰ ਝੱਲ ਰਹੇ ਨੇ। ਉੱਧਰ ਬੈਂਕ ਆਫ਼ ਕੈਨੇਡਾ ਵੱਲੋਂ ਵਿਆਜ ਦਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਇਸੇ ਵਿਚਕਾਰ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨੇ ਬੈਂਕ ਆਫ਼ ਕੈਨੇਡਾ ਨੂੰ ਇੱਕ ਚਿੱਠੀ ਲਿਖੀ, ਜਿਸ ਵਿੱਚ ਉਨ੍ਹਾਂ ਵੱਲੋਂ ਵਿਆਜ ਦਰਾਂ ਵਿੱਚ ਹੋਰ ਵਾਧਾ ਨਾ ਕਰਨ ਦੀ ਅਪੀਲ ਕੀਤੀ ਗਈ।
ਪ੍ਰੀਮੀਅਰ ਡੇਵਿਡ ਈਬੀ ਨੇ ਚਿੱਠੀ ਲਿਖ ਕੇ ਬੈਂਕ ਆਫ਼ ਕੈਨੇਡਾ ਦੇ ਗਵਰਨਰ ਟਿਫ ਮੈਕਲਮ ਨੂੰ ਅਪੀਲ ਕੀਤੀ ਕਿ ਵਿਆਜ ਦਰਾਂ ਵਿੱਚ ਹੋਰ ਵਾਧਾ ਨਾ ਕੀਤਾ ਜਾਵੇ, ਕਿਉਂਕਿ ਮਹਿੰਗਾਈ ਨੇ ਪਹਿਲਾਂ ਹੀ ਲੋਕਾਂ ਦਾ ਕਚੂਮਰ ਕੱਢਿਆ ਹੋਇਆ ਹੈ। ਜੇ ਵਿਆਜ ਦਰਾਂ ਵਿੱਚ ਵਾਧਾ ਹੋਇਆ ਤਾਂ ਉਨ੍ਹਾਂ ਦਾ ਜਮਾਂ ਹੀ ਜੀਣਾ ਦੁੱਭਰ ਹੋ ਜਾਵੇਗਾ।