ਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਸ਼ਾਸਤਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਸ਼ਾਸਤਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ


ਅੰਮ੍ਰਿਤਸਰ, 21 ਅਕਤੂਬਰ, ਨਿਰਮਲ : ਬਾਗੇਸ਼ਵਰ ਧਾਮ ਦੇ ਬਾਬਾ ਧੀਰੇਂਦਰ ਸ਼ਾਸਤਰੀ ਸ਼ਨੀਵਾਰ ਨੂੰ ਅੰਮ੍ਰਿਤਸਰ ਪੁੱਜੇ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਧੀਰੇਂਦਰ ਸ਼ਾਸਤਰੀ ਨੇ ਪੀਲੇ ਰੰਗ ਦੀ ਦਸਤਾਰ ਸਜਾਈ ਹੋਈ ਸੀ। ਧੀਰੇਂਦਰ ਸ਼ਾਸਤਰੀ ਨੇ ਕਿਹਾ ਕਿ ਮੈਂ ਅੱਜ ਦਸਤਾਰ ਸਜਾਈ ਹੋਈ ਹੈ, ਇਹ ਪੰਜਾਬ ਦੀ ਰਵਾਇਤ ਹੈ। ਮੈਨੂੰ ਪੰਜਾਬ ਆ ਕੇ ਬਹੁਤ ਖੁਸ਼ੀ ਮਹਿਸੂਸ ਹੋਈ। ਦੱਸਦੇ ਚਲੀਏ ਕਿ 21 ਤੋਂ 23 ਅਕਤੂਬਰ ਤੱਕ ਪਠਾਨਕੋਟ ਵਿੱਚ ਹੋਣ ਵਾਲੇ ਪ੍ਰੋਗਰਾਮ ਵਿਚ ਸ਼ਿਰਕਤ ਕਰਨਗੇ।

ਧੀਰੇਂਦਰ ਸ਼ਾਸਤਰੀ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤਾ। ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ। ਇਸ ਮੌਕੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਰਣਧੀਰ ਸਿੰਘ ਨੇ ਉਨ੍ਹਾਂ ਨੂੰ ਸਿੱਖ ਇਤਿਹਾਸ ਅਤੇ ਸਿੱਖ ਮਰਿਆਦਾ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਉਨ੍ਹਾਂ ਨਾਲ ਗਾਇਕ ਇੰਦਰਜੀਤ ਸਿੰਘ ਨਿੱਕੂ ਵੀ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਗੇਸ਼ਵਰ ਬਾਬਾ ਨੇ ਦੱਸਿਆ ਕਿ ਉਹ ਪਠਾਨਕੋਟ ਵਿੱਚ ਤਿੰਨ ਰੋਜ਼ਾ ਭਾਗਵਤ ਕਥਾ ਅਤੇ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਪੰਜਾਬ ਆਏ ਹਨ। ਇਹ ਪ੍ਰੋਗਰਾਮ 21 ਤੋਂ 23 ਅਕਤੂਬਰ ਤੱਕ ਚੱਲੇਗਾ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸਨਾਤਨ ਧਰਮ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਖਸ਼ਿਸ਼ ਬਰਕਰਾਰ ਰਹਿਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਦੀ ਧਰਤੀ ਪੰਜਾਬ ਆ ਕੇ ਉਨ੍ਹਾਂ ਨੂੰ ਬਹੁਤ ਚੰਗਾ ਲੱਗਾ ਹੈ। ਉਹ ਸ੍ਰੀ ਦੁਰਗਿਆਣਾ ਮੰਦਰ ਵੀ ਮੱਥਾ ਟੇਕਣ ਗਏ।

Related post

ਸ੍ਰੀ ਹਰਿਮੰਦਰ ਸਾਹਿਬ ’ਚ ਸੋਨੇ ਦੀ ਸਫ਼ਾਈ ਦੀ ਸੇਵਾ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ’ਚ ਸੋਨੇ ਦੀ ਸਫ਼ਾਈ ਦੀ ਸੇਵਾ…

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁੰਬਦਾਂ ’ਤੇ ਲੱਗੇ ਸੋਨੇ ਦੀ ਸਾਫ਼ ਸਫ਼ਾਈ ਦੀ ਸੇਵਾ ਦੀ ਸ਼ੁਰੂਆਤ ਹਰ ਸਾਲ ਦੀ ਤਰ੍ਹਾਂ…
‘‘ਕੋਈ ਮਰਜ਼ੀ ਗਠਜੋੜ ਹੋਜੇ, ਅਸੀਂ 13 ਦੀਆਂ 13 ਜਿੱਤਾਂਗੇ’’

‘‘ਕੋਈ ਮਰਜ਼ੀ ਗਠਜੋੜ ਹੋਜੇ, ਅਸੀਂ 13 ਦੀਆਂ 13 ਜਿੱਤਾਂਗੇ’’

ਅੰਮ੍ਰਿਤਸਰ : ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਆਪਣੀ ਪਹਿਲੀ ਸੂਚੀ ਵਿਚ ਐਲਾਨ ਕੀਤੇ 8 ਉਮੀਦਵਾਰਾਂ ਵਿਚੋਂ ਇਕ ਕੈਬਨਿਟ ਮੰਤਰੀ ਕੁਲਦੀਪ…
ਰਾਹੁਲ ਦੂਜੇ ਦਿਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, ਦੇਖੋ ਤਸਵੀਰਾਂ

ਰਾਹੁਲ ਦੂਜੇ ਦਿਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, ਦੇਖੋ ਤਸਵੀਰਾਂ

ਰਾਹੁਲ ਦੂਜੇ ਦਿਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, ਦੇਖੋ ਤਸਵੀਰਾਂ