ਬੱਬੂ ਮਾਨ ਨੇ ਕਿਸਾਨਾਂ ਦੇ ਹੱਕ ਵਿਚ ਗੀਤ ਰਿਲੀਜ਼ ਕੀਤਾ
ਅੰਮ੍ਰਿਤਸਰ, 9 ਮਾਰਚ, ਨਿਰਮਲ : ਹੁਣ ਪੰਜਾਬੀ ਗਾਇਕ ਬੱਬੂ ਮਾਨ ਵੀ ਕਿਸਾਨਾਂ ਦੇ ਹੱਕ ਵਿਚ ਆ ਗਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ ਗੀਤ ਰਿਲੀਜ਼ ਕੀਤਾ। ਜਿਸ ਨੂੰ ਲੋਕਾਂ ਅਤੇ ਕਿਸਾਨਾਂ ਵਲੋਂ ਕਾਫੀ ਸਰਾਹਿਆ ਜਾ ਰਿਹਾ। ਇਸ ਕਿਸਾਨ ਅੰਦੋਲਨ ਵਿਚ ਕਿਸਾਨਾਂ ਦੇ ਹੱਕ ਵਿਚ ਉਤਰਨ ਵਾਲਾ ਇਹ ਵੱਡਾ ਚਿਹਰਾ ਹੈ। ਇਸ ਤੋਂ ਪਹਿਲਾਂ ਰੇਸ਼ਮ […]
By : Editor Editor
ਅੰਮ੍ਰਿਤਸਰ, 9 ਮਾਰਚ, ਨਿਰਮਲ : ਹੁਣ ਪੰਜਾਬੀ ਗਾਇਕ ਬੱਬੂ ਮਾਨ ਵੀ ਕਿਸਾਨਾਂ ਦੇ ਹੱਕ ਵਿਚ ਆ ਗਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ ਗੀਤ ਰਿਲੀਜ਼ ਕੀਤਾ। ਜਿਸ ਨੂੰ ਲੋਕਾਂ ਅਤੇ ਕਿਸਾਨਾਂ ਵਲੋਂ ਕਾਫੀ ਸਰਾਹਿਆ ਜਾ ਰਿਹਾ। ਇਸ ਕਿਸਾਨ ਅੰਦੋਲਨ ਵਿਚ ਕਿਸਾਨਾਂ ਦੇ ਹੱਕ ਵਿਚ ਉਤਰਨ ਵਾਲਾ ਇਹ ਵੱਡਾ ਚਿਹਰਾ ਹੈ। ਇਸ ਤੋਂ ਪਹਿਲਾਂ ਰੇਸ਼ਮ ਸਿੰਘ ਅਨਮੋਲ, ਸ੍ਰੀ ਬਰਾੜ ਅਤੇ ਹਰਿਆਣਾ ਦੇ ਗਾਇਕ ਕਿਸਾਨਾਂ ਦੇ ਹੱਕ ਵਿਚ ਆ ਚੁੱਕੇ ਹਨ। ਬੱਬੂ ਮਾਨ ਦੇ ਗੀਤ ਧਰਨੇ ਵਾਲੇ ਨੂੰ ਰਿਲੀਜ਼ ਹੋਏ ਅਜੇ 24 ਘੰਟੇ ਵੀ ਨਹੀਂ ਹੋਏ ਸੀ ਲੇਕਿਨ ਉਸ ਨੂੰ ਡੇਢ ਲੱਖ ਤੋਂ ਵੀ ਜ਼ਿਆਦਾ ਲੋਕ ਸੁਣ ਚੁੱਕੇ ਹਨ। ਇਹ ਗੀਤ 3.38 ਮਿੰਟ ਦਾ ਹੈ ਅਤੇ ਇਸ ਗੀਤ ਦੇ ਬੋਲ ਹਨ। ਸੁਣ ਬੈਲਬੌਟਮ ਵਾਲੀ ਕੁੜੀਏ… ਅਸੀਂ ਧਰਨੇ ਵਾਲੇ ਹਾਂ…
ਇਸ ਤੋਂ ਪਹਿਲਾਂ ਗਾਇਕ ਬੱਬੂ ਮਾਨ ਦੀ ਇੱਕ ਵੀਡੀਓ ਵਾਇਰਲ ਹੋਈ ਸੀ। ਜੋ ਪਿੰਡ ਰੁੜਕਾ ਕਲਾਂ ਜਲੰਧਰ ਦੀ ਸੀ। ਜਿੱਥੇ ਬੀਤੇ ਦਿਨ ਉਨ੍ਹਾਂ ਨੇ ਲਾਈਵ ਸ਼ੋਅ ਕੀਤਾ ਸੀ। ਬੱਬੂ ਮਾਨ ਨੇ ਸਟੇਜ ਤੋਂ ਕਿਸਾਨਾਂ ਦਾ ਹੌਸਲਾ ਵਧਾਇਆ ਸੀ। ਨਾਲ ਹੀ ਵਰਲਡ ਟਰੇਡ ਆਰਗੇਨਾਈਜੇਸ਼ਨ ਦਾ ਵਿਰੋਧ ਵੀ ਕੀਤਾ।
ਗੀਤ ਦੇ ਬੋਲ ਸੀ.. ਜਿਹੜੇ ਜਵਾਨ ਡਾਂਗਾ ਵਰਾਉਂਦੇ ਨੇ, ਉਨ੍ਹਾਂ ਨੂੰ ਕਿਸਾਨ ਰਾਤੀ ਲੰਗਰ ਛਕਾਉਂਦੇ ਨੇ। ਨਾਨਕ ਦੇ ਪੁੱਤਰਾਂ ਤੇ ਸਾਨੂੰ ਬੜਾ ਮਾਣ ਏ… ਉਧਰ ਜਵਾਨ ਏ… ਇਧਰ ਕਿਸਾਨ ਏ… ਨਵੇਂ ਵਰਲਡ ਆਰਡਰ ਦਾ ਬੜਾ ਨੁਕਸਾਨ ਏ…ਉਧਰ ਜਵਾਨ ਏ.. ਇਧਰ ਜਵਾਨ ਏ…।
ਇਹ ਖ਼ਬਰ ਵੀ ਪੜ੍ਹੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ ਆਮਦਨ ਹੋਈ ਹੈ। ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੇ ਫਰਵਰੀ ਮਹੀਨੇ ਤੱਕ ਖਜ਼ਾਨੇ ਵਿੱਚ 3912.67 ਕਰੋੜ ਰੁਪਏ ਆ ਚੁੱਕੇ ਹਨ ਜਦਕਿ ਮਾਰਚ ਮਹੀਨੇ ਦੀ ਆਮਦਨ ਇਸ ਵਿੱਚ ਹਾਲੇ ਜੁੜਨੀ ਹੈ। ਵਿੱਤੀ ਸਾਲ 2022-23 ਵਿੱਚ ਇਹੀ ਆਮਦਨ 3515.27 ਕਰੋੜ ਰੁਪਏ ਸੀ ਜਦਕਿ ਵਿੱਤੀ ਸਾਲ 2021-22 ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ 3299.35 ਕਰੋੜ ਰੁਪਏ ਦੀ ਆਮਦਨ ਹੋਈ ਸੀ।
ਜਿੰਪਾ ਨੇ ਕਿਹਾ ਕਿ ਇਹ ਆਮਦਨ ਇਸ ਸਾਲ ਹੋਰ ਵੱਧਣ ਦੀ ਸੰਭਾਵਨਾ ਹੈ ਕਿਉਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨਓਸੀ ਦੇ ਸ਼ਰਤ ਹਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।
ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ਤੇ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 ’ਤੇ ਦਰਜ ਕਰਵਾ ਸਕਦੇ ਹਨ।