ਪਾਕਿ ਗੁਰੂ ਘਰਾਂ ’ਚ ਸਿੱਖ ਆਸਥਾ ਨਾਲ ਖਿਲਵਾੜ
ਅੰਮ੍ਰਿਤਸਰ, 11 ਦਸੰਬਰ (ਹਿਮਾਂਸ਼ੂ ਸ਼ਰਮਾ) : ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਸਿੱਖ ਸ਼ਰਧਾਲੂਆਂ ਨੂੰ ਉਥੇ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਹ ਜਥਾ 25 ਨਵੰਬਰ ਨੂੰ ਅਟਾਰੀ ਵਾਹਗਾ ਸਰਹੱਦ ਰਹੀਂ ਪਾਕਿਸਤਾਨ ਪਹੁੰਚਿਆ ਸੀ। ਵਾਪਸ ਪਰਤ ਕੇ ਇਨ੍ਹਾਂ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਵਿਚਲੇ ਨਾਕਸ ਪ੍ਰਬੰਧਾਂ ’ਤੇ ਨਾਰਾਜ਼ਗੀ ਜਤਾਈ ਗਈ। ਇਸ ਤੋਂ ਇਲਾਵਾ ਉਥੇ ਸਿੱਖ ਭਾਵਨਾਵਾਂ […]
By : Hamdard Tv Admin
ਅੰਮ੍ਰਿਤਸਰ, 11 ਦਸੰਬਰ (ਹਿਮਾਂਸ਼ੂ ਸ਼ਰਮਾ) : ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਸਿੱਖ ਸ਼ਰਧਾਲੂਆਂ ਨੂੰ ਉਥੇ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਹ ਜਥਾ 25 ਨਵੰਬਰ ਨੂੰ ਅਟਾਰੀ ਵਾਹਗਾ ਸਰਹੱਦ ਰਹੀਂ ਪਾਕਿਸਤਾਨ ਪਹੁੰਚਿਆ ਸੀ। ਵਾਪਸ ਪਰਤ ਕੇ ਇਨ੍ਹਾਂ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਵਿਚਲੇ ਨਾਕਸ ਪ੍ਰਬੰਧਾਂ ’ਤੇ ਨਾਰਾਜ਼ਗੀ ਜਤਾਈ ਗਈ। ਇਸ ਤੋਂ ਇਲਾਵਾ ਉਥੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਕੁੱਝ ਗੱਲਾਂ ਵੀ ਦਿਖਾਈ ਦਿੱਤੀਆਂ, ਉਨ੍ਹਾਂ ਬਾਰੇ ਵੀ ਸ਼ਰਧਾਲੂਆਂ ਵੱਲੋਂ ਗੁੱਸਾ ਜ਼ਾਹਿਰ ਕੀਤਾ ਗਿਆ।
ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਜਥੇ ਵਿਚੋਂ ਇਕ ਸ਼ਰਧਾਲੂ ਨੇ ਦੱਸਿਆ ਕਿ ਪਾਕਿਸਤਾਨ ਵਿਚਲੇ ਜ਼ਿਆਦਾਤਰ ਗੁਰਦੁਆਰਿਆਂ ਵਿਚ ਸ਼ਰਧਾਲੂਆਂ ਲਈ ਕੀਤੇ ਗਏ ਪ੍ਰਬੰਧ ਜ਼ਿਆਦਾ ਵਧੀਆ ਨਹੀਂ ਸਨ, ਜਿਸ ਕਰਕੇ ਸ਼ਰਧਾਲੂਆਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਇਸ ਦੇ ਨਾਲ ਹੀ ਸ਼ਰਧਾਲੂ ਨੇ ਇਹ ਵੀ ਦੱਸਿਆ ਕਿ ਗੁਰੂ ਘਰ ਦੇ ਅੰਦਰ ਸਕਿਓਰਟੀ ਗਾਰਡ ਵੱਲੋਂ ਸਮੋਕਿੰਗ ਕੀਤੀ ਗਈ ਜੋ ਬੇਹੱਦ ਮੰਦਭਾਗੀ ਗੱਲ ਐ। ਇਸ ਤੋਂ ਇਲਾਵਾ ਗੁਰਦੁਆਰਾ ਪੰਜਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਤੋਂ ਉਪਰ ਮੁਹੰਮਦ ਅਲੀ ਜਿਨਾਹ ਦੀ ਤਸਵੀਰ ਲਗਾਈ ਗਈ ਸੀ, ਉਸ ਨਾਲ ਵੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਐ।
ਦੱਸ ਦਈਏ ਕਿ ਪਾਕਿਸਤਾਨ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਇਹ ਜਥਾ 25 ਨਵੰਬਰ ਨੂੰ ਅਟਾਰੀ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਗਿਆ ਸੀ ਜਦਕਿ 4 ਦਸੰਬਰ ਨੂੰ ਵਾਪਸ ਭਾਰਤ ਪਰਤਿਆ ਸੀ।
ਇਹ ਖ਼ਬਰ ਵੀ ਪੜ੍ਹੋ :
ਅੰਮ੍ਰਿਤਸਰ, 11 ਦਸੰਬਰ (ਹਿਮਾਂਸ਼ੂ ਸ਼ਰਮਾ) : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਗੁਰਦੁਆਰਾ ਮੰਜੀ ਹਾਲ ਸਾਹਿਬ ਵਿਖੇ ਕਥਾ ਵਿਚ ਹਾਜ਼ਰੀ ਭਰਨ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ ਅਤੇ ਪੱਤਰਕਾਰਾਂ ਵੱਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਦਿੱਤੇ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਟਾਰਗੈੱਟ ਕਿÇਲੰਗ ਨੂੰ ਮੰਦਭਾਗਾ ਵਰਤਾਰਾ ਦੱਸਿਆ, ਉਥੇ ਹੀ ਪੰਜਵੜ ਦੀਆਂ ਅਸਥੀਆਂ ਨੂੰ ਰੋਕਣ ਅਤੇ ਬੰਦੀ ਸਿੰਘਾਂ ਦੇ ਮਾਮਲੇ ’ਤੇ ਵੀ ਗੱਲਬਾਤ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਜਸਥਾਨ ਵਿਚ ਸੁਖਦੇਵ ਸਿੰਘ ਗੋਗਾਮੈੜੀ ਦੇ ਕਤਲ ’ਤੇ ਬੋਲਦਿਆਂ ਆਖਿਆ ਕਿ ਟਾਰਗੈੱਟ ਕਿÇਲੰਗ ਮੰਦਭਾਗਾ ਵਰਤਾਰਾ ਏ, ਇਸ ’ਤੇ ਠੱਲ੍ਹ ਪੈਣੀ ਚਾਹੀਦੀ ਐ।
ਇਸ ਦੇ ਨਾਲ ਹੀ ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਆਖਿਆ ਕਿ ਪਾਕਿਸਤਾਨ ਵਿਚ ਮਾਰੇ ਗਏ ਪਰਮਜੀਤ ਸਿੰਘ ਪੰਜਵੜ ਦੀਆਂ ਅਸਥੀਆਂ ਨੂੰ ਭਾਰਤ ਆਉਣ ਤੋਂ ਰੋਕਣਾ ਬੇਹੱਦ ਮੰਦਭਾਗੀ ਗੱਲ ਐ, ਪਹਿਲਾਂ ਅਵਤਾਰ ਸਿੰਘ ਖੰਡਾ ਦੀ ਮ੍ਰਿਤਕ ਦੇਹ ਨੂੰ ਰੋਕਿਆ ਗਿਆ ਸੀ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਅਜਿਹੇ ਮਨੁੱਖੀ ਅਧਿਕਾਰਾਂ ਦਾ ਉਲੰਘਣ ਨਹੀਂ ਕਰਨਾ ਚਾਹੀਦਾ।
ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ’ਤੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਐਸਜੀਪੀਸੀ ਵੱਲੋਂ ਕੀਤੇ ਜਾ ਰਿਹਾ ਕਾਰਜ ਸ਼ਲਾਘਾਯੋਗ ਐ ਪਰ ਇਸ ਦੇ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਐ, ਤਾਂ ਹੀ ਕੋਈ ਚੰਗਾ ਨਤੀਜਾ ਸਾਹਮਣੇ ਆ ਸਕੇਗਾ।
ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੇ ਆ ਰਹੇ ਨੇ, ਕਥਾ ਦੌਰਾਨ ਵੀ ਉਹ ਅਕਸਰ ਸਿੱਖ ਕੌਮ ਦੇ ਮਸਲਿਆਂ ’ਤੇ ਗੱਲਬਾਤ ਕਰਦੇ ਨੇ।