ਬਾਜਵਾ ਨੇ CM ਨੂੰ ‘ਤੂੰ’ ਕਹਿ ਕੇ ਸੰਬੋਧਨ ਕੀਤਾ, ਭਗਵੰਤ ਮਾਨ ਗੁੱਸੇ 'ਚ, Live ਸੈਸ਼ਨ ਰੋਕਣਾ ਪਿਆ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਸਦਨ 'ਚ ਬੋਲਦੇ ਹੀ ਮਾਹੌਲ ਗਰਮ ਹੋ ਗਿਆ। ਜਦੋਂ ਮੁੱਖ ਮੰਤਰੀ ਨੇ 1 ਨਵੰਬਰ ਨੂੰ ਖੁੱਲ੍ਹੀ ਬਹਿਸ ਲਈ ਆਉਣ ਦੀ ਗੱਲ ਕੀਤੀ ਤਾਂ ਬਾਜਵਾ ਨੇ ਉਨ੍ਹਾਂ ਨੂੰ ‘ਤੂੰ’ ਕਹਿ ਕੇ ਸੰਬੋਧਨ ਕੀਤਾ। ਜਿਸ 'ਤੇ ਮੁੱਖ […]
By : Editor (BS)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਸਦਨ 'ਚ ਬੋਲਦੇ ਹੀ ਮਾਹੌਲ ਗਰਮ ਹੋ ਗਿਆ। ਜਦੋਂ ਮੁੱਖ ਮੰਤਰੀ ਨੇ 1 ਨਵੰਬਰ ਨੂੰ ਖੁੱਲ੍ਹੀ ਬਹਿਸ ਲਈ ਆਉਣ ਦੀ ਗੱਲ ਕੀਤੀ ਤਾਂ ਬਾਜਵਾ ਨੇ ਉਨ੍ਹਾਂ ਨੂੰ ‘ਤੂੰ’ ਕਹਿ ਕੇ ਸੰਬੋਧਨ ਕੀਤਾ। ਜਿਸ 'ਤੇ ਮੁੱਖ ਮੰਤਰੀ ਗੁੱਸੇ 'ਚ ਆ ਗਏ। ਸਦਨ ਦਾ ਮਾਹੌਲ ਇੰਨਾ ਵਿਗੜ ਗਿਆ ਕਿ ਵਿਧਾਨ ਸਭਾ ਦਾ ਸਿੱਧਾ ਪ੍ਰਸਾਰਣ ਰੋਕਣਾ ਪਿਆ।
ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਸਿਫ਼ਰ ਕਾਲ ਸ਼ੁਰੂ ਹੁੰਦੇ ਹੀ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਪਿਛਲੇ ਦਿਨੀਂ ਸੈਸ਼ਨ ਦੌਰਾਨ ਉਠਾਏ ਸਵਾਲਾਂ ਨੂੰ ਦੁਹਰਾਇਆ। ਬਾਜਵਾ ਨੇ ਕਿਹਾ ਕਿ ਐਸਆਈਟੀ ਦੇ ਮੈਂਬਰ ਰਹੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਖੜ੍ਹੇ ਕੀਤੇ ਹਨ।