ਬਾਜਵਾ ਨੇ ਸਪੀਕਰ ਸੰਧਵਾਂ ਨੂੰ ਲਿਖਿਆ ਪੱਤਰ; ਕੀਤੀ ਇਹ ਮੰਗ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਵਰੇਜ ਵਿੱਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਰਟੀਆਈ ਤੋਂ ਪਤਾ ਲੱਗਾ ਹੈ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਲਾਈਵ ਟੈਲੀਕਾਸਟ […]
By : Editor (BS)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਵਰੇਜ ਵਿੱਚ ਵਿਰੋਧੀ ਧਿਰ ਨੂੰ ਨਜ਼ਰਅੰਦਾਜ਼ ਕਰਨ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਰਟੀਆਈ ਤੋਂ ਪਤਾ ਲੱਗਾ ਹੈ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਲਾਈਵ ਟੈਲੀਕਾਸਟ ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਕੀਤਾ ਜਾਂਦਾ ਹੈ।
ਫਿਲਹਾਲ ਸਦਨ ਦੀ ਕਾਰਵਾਈ ਦੇ ਲਾਈਵ ਟੈਲੀਕਾਸਟ ਨੂੰ ਲੈ ਕੇ ਕੋਈ ਨਿਯਮ ਨਹੀਂ ਹੈ। ਅਜਿਹੇ 'ਚ ਉਨ੍ਹਾਂ ਨੇ ਸਪੀਕਰ ਨੂੰ ਬਜਟ ਸੈਸ਼ਨ ਤੋਂ ਪਹਿਲਾਂ ਸਦਨ ਦੀ ਕਾਰਵਾਈ ਨੂੰ ਕੰਟਰੋਲ ਕਰਨ ਲਈ ਤੁਰੰਤ ਨਿਯਮ ਬਣਾਉਣ ਦੀ ਅਪੀਲ ਕੀਤੀ ਹੈ। ਤਾਂ ਜੋ ਆਮ ਜਨਤਾ ਸੱਤਾਧਾਰੀ ਅਤੇ ਵਿਰੋਧੀ ਧਿਰ ਦੋਵਾਂ ਦੇ ਵਿਚਾਰਾਂ ਨੂੰ ਆਸਾਨੀ ਨਾਲ ਜਾਣ ਸਕੇ। ਬਾਜਵਾ ਨੇ ਕਿਹਾ ਕਿ ਵਿਰੋਧੀ ਧਿਰ ਦੀ ਗਲਬਾਤ ਨੂੰ ਪੂਰਾ ਨਹੀਂ ਵਿਖਾਇਆ ਜਾਂਦਾ ਇਸ ਲਈ ਕੁਝ ਨਿਯਮ ਬਣਾਏ ਜਾਣ।
ਚੰਡੀਗੜ੍ਹ ਮੇਅਰ ਚੋਣਾਂ ‘ਚ ਪੰਜਾਬ ਤੇ ਚੰਡੀਗੜ੍ਹ ਪੁਲਿਸ ਆਹਮੋ-ਸਾਹਮਣੇ ?
ਚੰਡੀਗੜ੍ਹ : ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਹੁਣ ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਪੰਜਾਬ Police ‘ਤੇ ਹਾਈਕੋਰਟ ‘ਚ ਦੋਸ਼ ਲੱਗੇ ਹਨ। ‘ਆਪ’-ਕਾਂਗਰਸ ਦੇ INDIA ਗਠਜੋੜ ਵੱਲੋਂ ਦਾਇਰ ਪਟੀਸ਼ਨ ‘ਚ ਨਗਰ ਨਿਗਮ ਨੇ ਜਵਾਬ ਦਾਇਰ ਕਰਦਿਆਂ ਪੰਜਾਬ Police ‘ਤੇ ਨਿਗਮ ਹਾਊਸ ‘ਚ ਜ਼ਬਰਦਸਤੀ ਦਾਖਲ ਹੋਣ ਦਾ ਦੋਸ਼ ਲਗਾਇਆ ਹੈ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੂੰ ਬਚਾਅ ਲਈ ਅੱਗੇ ਆਉਣ ਲਈ ਕਿਹਾ ਗਿਆ।
ਇਹ ਵੀ ਪੜ੍ਹੋ : ਮਨੀਪੁਰ ‘ਚ ਫਿਰ ਭੜਕੀ ਹਿੰਸਾ, ਖੇਤਾਂ ‘ਚ ਕੰਮ ਕਰ ਰਹੇ ਲੋਕਾਂ ਦਾ ਕਤਲ
ਦਰਅਸਲ, ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦੌਰਾਨ ਆਪ-ਕਾਂਗਰਸ ਇੰਡੀਆ ਗਠਜੋੜ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਨਿਗਮ ਨੇ ਕਿਹਾ ਕਿ ਉਹ 6 ਫਰਵਰੀ ਨੂੰ ਚੋਣਾਂ ਕਰਵਾਉਣਗੇ। ਡੀਸੀ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪੂਰੇ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 23 ਜਨਵਰੀ ਨੂੰ ਹੋਵੇਗੀ।