ਕਾਂਗਰਸੀ ਆਗੂ ਬੱਲੀ ਦੇ ਕਤਲ ’ਤੇ ਬਲਕੌਰ ਸਿੰਘ ਦਾ ਬਿਆਨ
ਮੋਗਾ, 22 ਸਤੰਬਰ (ਤਨਮੇਯ ਸਾਮੰਤਾ) : ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਮੋਗਾ ਵਿਖੇ ਕਾਂਗਰਸ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ, ਬੱਲੀ ਦੀ ਬੀਤੇ ਦਿਨੀਂ ਕੁੱਝ ਹਮਲਾਵਰਾਂ ਨੇ ਉਸ ਸਮੇਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ, ਜਦੋਂ ਉਹ ਆਪਣੇ ਘਰ ਦੇ ਵਿਚ ਹੀ ਮੌਜੂਦ […]

Balkaur Singh
By : Hamdard Tv Admin
ਮੋਗਾ, 22 ਸਤੰਬਰ (ਤਨਮੇਯ ਸਾਮੰਤਾ) : ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਮੋਗਾ ਵਿਖੇ ਕਾਂਗਰਸ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ, ਬੱਲੀ ਦੀ ਬੀਤੇ ਦਿਨੀਂ ਕੁੱਝ ਹਮਲਾਵਰਾਂ ਨੇ ਉਸ ਸਮੇਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ, ਜਦੋਂ ਉਹ ਆਪਣੇ ਘਰ ਦੇ ਵਿਚ ਹੀ ਮੌਜੂਦ ਸਨ।

ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਮੋਗਾ ਦੇ ਪਿੰਡ ਡਾਲਾ ਵਿਖੇ ਮਰਹੂਮ ਕਾਂਗਰਸ ਬਲਾਕ ਪ੍ਰਧਾਨ ਬਲਜਿੰਦਰ ਬੱਲੀ ਦੇ ਘਰ ਪੁੱਜੇ, ਜਿੱਥੇ ਉਨ੍ਹਾ ਨੇ ਬਲਜਿੰਦਰ ਬੱਲੀ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਆਖਿਆ ਕਿ ਪੰਜਾਬ ਵਿਚ ਦਿਨ ਦਿਹਾੜੇ ਕਤਲਾਂ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਏ ਪਰ ਸਰਕਾਰ ਇਸ ਮਸਲੇ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਦਕਿ ਇਨ੍ਹਾਂ ਅਪਰਾਧਾਂ ’ਤੇ ਨੱਥ ਪਾਉਣ ਲਈ ਸਖ਼ਤੀ ਕੀਤੀ ਜਾਣੀ ਚਾਹੀਦੀ ਐ। ਉਨ੍ਹਾਂ ਆਖਿਆ ਕਿ ਜਦੋਂ ਬੰਦਾ ਆਪਣੇ ਘਰ ਵਿਚ ਹੀ ਸੇਫ਼ ਨਹੀਂ ਤਾਂ ਫਿਰ ਕਿੱਥੇ ਹੋਵੇਗਾ।

ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਕਾਂਗਰਸੀ ਆਗੂ ਬਲਜਿੰਦਰ ਸਿੰਘ ਦੇ ਕੁੱਝ ਹਮਲਾਵਰਾਂ ਨੇ ਘਰ ਦੇ ਅੰਦਰ ਦਾਖ਼ਲ ਹੋ ਕੇ ਗੋਲੀਆਂ ਮਾਰ ਦਿੱਤੀਆਂ ਸਨ, ਜਿਸ ਕਾਰਨ ਹਸਪਤਾਲ ਵਿਚ ਜਾ ਕੇ ਉਨ੍ਹਾਂ ਦੀ ਮੌਤ ਹੋ ਗਈ ਸੀ। ਬਾਅਦ ਵਿਚ ਇਸ ਕਤਲ ਦੀ ਜ਼ਿੰਮੇਵਾਰੀ ਅਰਸ਼ ਡੱਲਾ ਦੇ ਗੈਂਗ ਵੱਲੋਂ ਲਈ ਗਈ ਸੀ।


