ਖਰੜ ’ਚ ਨੌਜਵਾਨ ਦੇ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ
ਖਰੜ, 8 ਮਈ, ਨਿਰਮਲ : ਖਰੜ ’ਚ ਬਾਊਂਸਰ ਮਨੀਸ਼ ਦੇ ਕਤਲ ਮਾਮਲੇ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ। ਉਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਲੱਕੀ ਪਟਿਆਲ ਨੇ ਇਹ ਕਤਲ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਹੋਏ ਮੀਤ ਬਾਊਂਸਰ ਦੇ ਕਤਲ ਦਾ ਬਦਲਾ ਹੈ। ਪੋਸਟ ’ਚ ਉਨ੍ਹਾਂ ਨੇ ਚੇਤਾਵਨੀ ਵੀ […]
By : Editor Editor
ਖਰੜ, 8 ਮਈ, ਨਿਰਮਲ : ਖਰੜ ’ਚ ਬਾਊਂਸਰ ਮਨੀਸ਼ ਦੇ ਕਤਲ ਮਾਮਲੇ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ। ਉਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਲੱਕੀ ਪਟਿਆਲ ਨੇ ਇਹ ਕਤਲ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਹੋਏ ਮੀਤ ਬਾਊਂਸਰ ਦੇ ਕਤਲ ਦਾ ਬਦਲਾ ਹੈ। ਪੋਸਟ ’ਚ ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਜਿੰਨਾ ਸਮਾਂ ਲੰਘੇਗਾ, ਦੁਸ਼ਮਣੀ ਓਨੀ ਹੀ ਵਧੇਗੀ। ਕਿਸੇ ਨੂੰ ਕਿਸੇ ਕਿਸਮ ਦੀ ਗਲਤਫਹਿਮੀ ਵਿੱਚ ਨਹੀਂ ਰਹਿਣਾ ਚਾਹੀਦਾ।
ਪੰਜ ਸਾਲ ਪਹਿਲਾਂ ਪੰਚਕੂਲਾ ਦੇ ਸਾਕੇਤੜੀ ਪਿੰਡ ਵਿੱਚ ਸਥਿਤ ਸ਼ਿਵ ਮੰਦਰ ਦੇ ਸਾਹਮਣੇ ਦਿਨ ਦਿਹਾੜੇ ਬਾਊਂਸਰ ਮੀਤ ਦੀ ਹੱਤਿਆ ਕਰ ਦਿੱਤੀ ਗਈ ਸੀ। ਚੰਡੀਗੜ੍ਹ ਦੇ ਇੱਕ ਕਲੱਬ ਵਿੱਚ ਹੋਏ ਝਗੜੇ ਨੂੰ ਲੈ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਝਗੜਾ ਚੰਡੀਗੜ੍ਹ ਦੇ ਸੈਕਟਰ 26 ਸਥਿਤ ਇੱਕ ਕਲੱਬ ਵਿੱਚ ਹੋਇਆ। ਕੁਰੂਕਸ਼ੇਤਰ ਤੋਂ ਆਏ ਕੁਝ ਲੜਕਿਆਂ ਨਾਲ ਝਗੜਾ ਹੋ ਗਿਆ। ਉਥੇ ਹੰਗਾਮਾ ਕਰਨ ਤੋਂ ਬਾਅਦ ਉਸ ਦਾ ਉਥੇ ਮੌਜੂਦ ਬਾਊਂਸਰ ਗਗਨਦੀਪ ਸਿੰਘ ਨਾਲ ਝਗੜਾ ਹੋ ਗਿਆ। ਗਗਨ ਦੀ ਮਦਦ ਲਈ ਮੀਤ ਉੱਥੇ ਪਹੁੰਚ ਗਿਆ ਸੀ। ਇਸ ਵਿਵਾਦ ਨੂੰ ਲੈ ਕੇ ਬਾਊਂਸਰ ਮੀਤ ਦੀ ਹੱਤਿਆ ਕਰ ਦਿੱਤੀ ਗਈ ਸੀ।
ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਧੜਿਆਂ ਵਿੱਚ ਪੁਰਾਣਾ ਝਗੜਾ ਚੱਲ ਰਿਹਾ ਹੈ। 5 ਜੁਲਾਈ 2016 ਨੂੰ ਸੈਕਟਰ 26 ਦੇ ਇੱਕ ਜਿੰਮ ਵਿੱਚ ਟਰੇਨਰ ਅਖਿਲ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਮਾਰ ਦਿੱਤੀ ਗਈ ਸੀ। ਉਸ ਸਮੇਂ ਪੁਲਸ ਨੇ ਗਗਨਦੀਪ ਸਿੰਘ ਵਾਸੀ ਨਵਾਂਗਾਓਂ, ਮਨੀਸ਼ ਕੁਮਾਰ ਉਰਫ਼ ਮਨੀ ਵਾਸੀ ਤਿਉੜ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਗੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਗੋਲੀਬਾਰੀ ਦਾ ਬਦਲਾ ਲੈਣ ਲਈ ਬੰਬੀਹਾ ਗੈਂਗ ਨੇ ਸੈਕਟਰ 26 ਸਥਿਤ ਕਲੱਬ ਦੇ ਅੰਦਰ ਗੋਲੀਬਾਰੀ ਕੀਤੀ ਸੀ। ਇਸ ਤੋਂ ਬਾਅਦ ਬਾਊਂਸਰ ਮੀਤ ਦਾ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ
ਲੋਕ ਸਭਾ ਚੋਣਾਂ ਵਿਚ ਸਿਆਸੀ ਉਥਲ ਪੁਥਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਹੁਣ ਬੀਜੇਪੀ ਦੀ ਪੰਜਾਬ ਦੇ ਬਠਿੰਡਾ ਤੋਂ ਉਮੀਦਵਾਰ ਪਰਮਪਾਲ ਕੌਰ ਦੀ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਕੇਂਦਰ ਤੋਂ ਵੀਆਰਐਸ ਐਪਲੀਕੇਸ਼ਨ ਅਪਰੂਵ ਕਰਵਾ ਕੇ ਭਾਜਪਾ ਦੀ ਉਮੀਦਵਾਰ ਬਣੀ ਪਰਮਪਾਲ ਕੌਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤੁਰੰਤ ਡਿਊਟੀ ਜੁਆਇਨ ਕਰਨ ਲਈ ਕਿਹਾ ਹੈ। ਸਰਕਾਰ ਇਸ ਮਾਮਲੇ ਵਿਚ ਜਲਦ ਹੀ ਕੇਂਦਰ ਨੂੰ ਵੀ ਪੱਤਰ ਲਿਖੇਗੀ। ਪੰਜਾਬ ਸਰਕਾਰ ਨੇ ਨੋਟਿਸ ਮਿਆਦ ਨੂੰ ਆਧਾਰ ਬਣਾਇਆ ਹੈ।
ਪੰਜਾਬ ਸਰਕਾਰ ਨੇ ਆਦੇਸ਼ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਸੇਵਾ ਮੁਕਤੀ ਜਾਂ ਸੇਵਾ ਤੋਂ ਮੁਕਤ ਨਹੀਂ ਮੰਨਿਆ ਜਾ ਸਕਦਾ ਹੈ। ਆਪ ਸਰਕਾਰ ਦੇ ਅਧਿਕਾਰੀਆਂ ਨੇ ਵੀਆਰਐਸ ਲੈਣ ਲਈ ਝੂਠੇ ਆਧਾਰ ਦੇਣ ਦਾ ਵੀ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿਆਸੀ ਸਰਗਰਮੀਆਂ ਵਿਚ ਰੁੱਝੀ ਸੀ।
ਗੌਰਤਲਬ ਹੈ ਕਿ ਪਰਮਪਾਲ ਕੌਰ ਸਿੱਧੂ ਅਕਾਲੀ ਦਲ ਦੇ ਨੇਤਾ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ। ਸਰਕਾਰ ਵਲੋਂ ਉਨ੍ਹਾਂ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਕਿ ਪੰਜਾਬ ਪਰਸੋਨਲ ਵਿਭਾਗ ਦੇ ਅਨੁਸਾਰ ਨੌਕਰੀ ਛੱਡਣ ਲਈ ਉਨ੍ਹਾਂ ਦੀ ਤਿੰਨ ਮਹੀਨੇ ਦੀ ਨੋਟਿਸ ਮਿਆਦ ਮਾਫ ਨਹੀਂ ਕੀਤੀ ਗਈ।
ਪੰਜਾਬ ਦੀ ਆਪ ਸਰਕਾਰ ਨੇ ਸੇਵਾ ਤੋਂ ਪਰਮਪਾਲ ਕੌਰ ਦੀ ਵੀਆਰਐਸ ਦੀ ਮਨਜ਼ੂਰੀ ਦੇ ਲਈ ਕੋਈ ਆਦੇਸ਼ ਪਾਸ ਨਹੀਂ ਕੀਤਾ ਹੈ। ਉਨ੍ਹਾਂ ’ਤੇ ਅਣਅਧਿਕਾਰਤ ਤਰੀਕੇ ਨਾਲ ਐਮਡੀ ਦੇ ਅਹੁਦੇ ਦਾ ਚਾਰਜ ਅਪਣੇ ਕੋਲ ਰੱਖਣ ਦਾ ਵੀ ਇਲਜ਼ਾਮ ਲਗਾਇਆ ਹੈ। ਪਰਮਪਾਲ ਕੌਰ ਕਰੀਬ ਇੱਕ ਮਹੀਨੇ ਤੋਂ ਬਠਿੰਡਾ ਵਿਚ ਚੋਣ ਪ੍ਰਚਾਰ ਕਰ ਰਹੀ ਹੈ। ਜਦ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 11 ਅਪ੍ਰੈਲ ਨੂੰ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਗਿਆ। ਬੀਜੇਪੀ ਦਾ ਦਾਅਵਾ ਸੀ ਕਿ ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ 10 ਅਪੈ੍ਰਲ ਨੂੰ ਭਾਰਤ ਸਰਕਾਰ ਦੇ ਪਰਸੋਨਲ ਅਤੇ ਟਰੇਨਿੰਗ ਵਿਭਾਗ ਨੇ ਇਸ ਨੂੰ ਸਵੀਕਾਰ ਕਰ ਲਿਆ ਸੀ।