ਕੈਨੇਡਾ ਵਿਚ ਵਿਦੇਸ਼ੀ ਨਾਗਰਿਕਾਂ ਦੇ ਘਰ ਖਰੀਦਣ ’ਤੇ ਪਾਬੰਦੀ 2 ਸਾਲ ਵਧੀ
ਔਟਵਾ, 5 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਵਿਦੇਸ਼ੀ ਨਾਗਰਿਕਾਂ ਦੇ ਮਕਾਨ ਖਰੀਦਣ ’ਤੇ ਪਾਬੰਦੀ ਦੋ ਸਾਲ ਹੋਰ ਵਧਾ ਦਿਤੀ ਗਈ ਹੈ। ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਐਤਵਾਰ ਨੂੰ ਪਾਬੰਦੀ ਦੀ ਮਿਆਦ ਵਧਾਉਣ ਦਾ ਐਲਾਨ ਕੀਤਾ ਅਤੇ ਹੁਣ 31 ਦਸੰਬਰ 2026 ਤੱਕ ਵਿਦੇਸ਼ੀ ਨਾਗਰਿਕ ਘਰ ਖਰੀਦਣ ਬਾਰੇ ਸੋਚ ਵੀ ਨਹੀਂ ਸਕਦੇ। ਮੌਜੂਦਾ ਪਾਬੰਦੀ ਦੀ ਮਿਆਦ […]
By : Editor Editor
ਔਟਵਾ, 5 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਵਿਦੇਸ਼ੀ ਨਾਗਰਿਕਾਂ ਦੇ ਮਕਾਨ ਖਰੀਦਣ ’ਤੇ ਪਾਬੰਦੀ ਦੋ ਸਾਲ ਹੋਰ ਵਧਾ ਦਿਤੀ ਗਈ ਹੈ। ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਐਤਵਾਰ ਨੂੰ ਪਾਬੰਦੀ ਦੀ ਮਿਆਦ ਵਧਾਉਣ ਦਾ ਐਲਾਨ ਕੀਤਾ ਅਤੇ ਹੁਣ 31 ਦਸੰਬਰ 2026 ਤੱਕ ਵਿਦੇਸ਼ੀ ਨਾਗਰਿਕ ਘਰ ਖਰੀਦਣ ਬਾਰੇ ਸੋਚ ਵੀ ਨਹੀਂ ਸਕਦੇ। ਮੌਜੂਦਾ ਪਾਬੰਦੀ ਦੀ ਮਿਆਦ 31 ਦਸੰਬਰ 2024 ਨੂੰ ਖਤਮ ਹੋ ਹੋਣੀ ਸੀ ਪਰ ਹਾਊਸਿੰਗ ਸੰਕਟ ਨੂੰ ਵੇਖਦਿਆਂ ਟਰੂਡੋ ਸਰਕਾਰ ਨੇ ਇਸ ਨੂੰ ਅੱਗੇ ਲਿਜਾਣ ਦਾ ਫੈਸਲਾ ਲਿਆ।
ਹਾਊਸਿੰਗ ਸੰਕਟ ਦੇ ਮੱਦੇਨਜ਼ਰ ਟਰੂਡੋ ਸਰਕਾਰ ਨੇ ਲਿਆ ਫੈਸਲਾ
ਕ੍ਰਿਸਟੀਆ ਫਰੀਲੈਂਡ ਨੇ ਕਿਹਾ ਕਿ ਘਰ ਖਰੀਦਣਾ ਸੁਖਾਲਾ ਬਣਾਉਣ ਦੇ ਯਤਨਾਂ ਤਹਿਤ ਵਿਦੇਸ਼ੀ ਨਾਗਰਿਕਾਂ ਨੂੰ ਦੋ ਸਾਲ ਹੋਰ ਕੈਨੇਡੀਅਨ ਰੀਅਲ ਅਸਟੇਟ ਤੋਂ ਦੂਰ ਰੱਖਿਆ ਗਿਆ ਹੈ। ਫੈਡਰਲ ਸਰਕਾਰ ਵੱਲੋਂ ਵਿਦੇਸ਼ੀ ਨਾਗਰਿਕਾਂ ਦੇ ਰਿਹਾਇਸ਼ੀ ਜਾਇਦਾਦ ਖਰੀਦਣ ’ਤੇ ਪਾਬੰਦੀ ਵਾਲਾ ਕਾਨੂੰਨ 2022 ਵਿਚ ਪਾਸ ਕੀਤਾ ਗਿਆ ਅਤੇ ਪਹਿਲੀ ਜਨਵਰੀ 2023 ਤੋਂ ਲਾਗੂ ਹੋ ਗਿਆ। ਇਸ ਕਾਨੂੰਨ ਤਹਿਤ ਜਿਨ੍ਹਾਂ ਕੋਲ ਕੈਨੇਡੀਅਨ ਪੀ.ਆਰ. ਜਾਂ ਸਿਟੀਜ਼ਨਸ਼ਿਪ ਨਹੀਂ, ਉਹ ਆਪਣੇ ਵਾਸਤੇ ਘਰ ਨਹੀਂ ਖਰੀਦ ਸਕਦੇ।
31 ਦਸੰਬਰ 2024 ਨੂੰ ਖਤਮ ਹੋਣੀ ਸੀ ਮੌਜੂਦਾ ਪਾਬੰਦੀ
ਵਿਦੇਸ਼ੀਆਂ ਵੱਲੋਂ ਕੈਨੇਡੀਅਨ ਰੀਅਲ ਅਸਟੇਟ ਬਾਜ਼ਾਰ ਵਿਚ ਪੈਸਾ ਨਿਵੇਸ਼ ਕੀਤੇ ਜਾਣ ਕਾਰਨ ਮਕਾਨਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਸੀ ਜਦਕਿ ਵਿਦੇਸ਼ੀਆਂ ਵੱਲੋਂ ਖਰੀਦੇ ਜ਼ਿਆਦਾਤਰ ਮਕਾਨ ਖਾਲੀ ਦੇਖੇ ਗਏ। ਵੈਨਕੂਵਰ ਅਤੇ ਟੋਰਾਂਟੋ ਵਰਗੇ ਸ਼ਹਿਰਾਂ ਵਿਚ ਖਾਲੀ ਪਏ ਮਕਾਨਾਂ ਦੇ ਮਾਲਕਾਂ ਤੋਂ ਟੈਕਸ ਵੀ ਵਸੂਲ ਕੀਤਾ ਜਾ ਰਿਹਾ ਹੈ ਪਰ ਫੈਡਰਲ ਸਰਕਾਰ ਨੇ ਇਕ ਕਦਮ ਅੱਗੇ ਵਧਾਉਂਦਿਆਂ ਵਿਦੇਸ਼ੀਆਂ ਦੇ ਇਸ ਖੇਤਰ ਵਿਚ ਆਉਣ ’ਤੇ ਪਾਬੰਦੀ ਹੀ ਲਾ ਦਿਤੀ।
ਪਾਬੰਦੀ ਦੀ ਮਿਆਦ ਵਧਾ ਕੇ 31 ਦਸੰਬਰ 2026 ਕੀਤੀ
ਦੂਜੇ ਪਾਸੇ ਗਲੋਬਲ ਨਿਊਜ਼ ਦੀ ਰਿਪੋਰਟ ਕਹਿੰਦੀ ਹੈ ਕਿ ਵਿਦੇਸ਼ੀ ਦੇ ਘਰ ਖਰੀਦਣ ’ਤੇ ਪਾਬੰਦੀ ਨਾਲ ਕੋਈ ਫਰਕ ਨਹੀਂ ਪਿਆ। ਨਵੰਬਰ ਵਿਚ ਪ੍ਰਕਾਸ਼ਤ ਅੰਕੜਿਆਂ ਮੁਤਾਬਕ ਕੈਨੇਡਾ ਵਿਚ ਵਿਦੇਸ਼ੀ ਨਾਗਰਿਕਾਂ ਵੱਲੋਂ ਖਰੀਦੇ ਜਾਣ ਵਾਲੇ ਘਰਾਂ ਦੀ ਗਿਣਤੀ ਸਿਰਫ 2 ਫੀ ਸਦੀ ਬਣਦੀ ਸੀ ਅਤੇ ਪਾਬੰਦੀ ਮਗਰੋਂ ਇਹ ਪੂਰੀ ਤਰ੍ਹਾਂ ਖਤਮ ਹੋ ਗਈ।
Ban on foreign nationals buying houses in Canada