ਚੰਡੀਗੜ੍ਹ ਦੇ ਸੈਕਟਰ 18 ਸਥਿਤ ਰਿਹਾਇਸ਼ੀ ਇਲਾਕੇ ਵਿੱਚ ਵੜਿਆ ਬਾਰਾਂਸਿੰਗਾ, ਲੋਕਾਂ ਵਿਚ ਦਹਿਸ਼ਤ
ਚੰਡੀਗੜ੍ਹ, 5 ਫ਼ਰਵਰੀ, ਨਿਰਮਲ : ਚੰਡੀਗੜ੍ਹ ਦੇ ਸੈਕਟਰ 18 ਸਥਿਤ ਰਿਹਾਇਸ਼ੀ ਇਲਾਕੇ ਵਿੱਚ ਇੱਕ ਬਾਰਾਂਸਿੰਗਾ ਘਰ ਵਿੱਚ ਵੜ ਗਿਆ ਹੈ। ਇਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਚੰਡੀਗੜ੍ਹ ਪੁਲੀਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਹੈ। ਪੁਲਸ ਟੀਮ ਨੇ ਮੌਕੇ ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ। ਇਸ ਸਬੰਧੀ ਜੰਗਲਾਤ ਵਿਭਾਗ ਦੀ […]
By : Editor Editor
ਚੰਡੀਗੜ੍ਹ, 5 ਫ਼ਰਵਰੀ, ਨਿਰਮਲ : ਚੰਡੀਗੜ੍ਹ ਦੇ ਸੈਕਟਰ 18 ਸਥਿਤ ਰਿਹਾਇਸ਼ੀ ਇਲਾਕੇ ਵਿੱਚ ਇੱਕ ਬਾਰਾਂਸਿੰਗਾ ਘਰ ਵਿੱਚ ਵੜ ਗਿਆ ਹੈ। ਇਸ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਚੰਡੀਗੜ੍ਹ ਪੁਲੀਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਹੈ। ਪੁਲਸ ਟੀਮ ਨੇ ਮੌਕੇ ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ।
ਇਸ ਸਬੰਧੀ ਜੰਗਲਾਤ ਵਿਭਾਗ ਦੀ ਟੀਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜੰਗਲਾਤ ਵਿਭਾਗ ਦੀ ਟੀਮ ਜਲਦੀ ਹੀ ਮੌਕੇ ਤੇ ਪਹੁੰਚ ਕੇ ਕਾਬੂ ਕਰ ਲਵੇਗੀ। ਹਾਲਾਂਕਿ, ਬਾਰਾਂਸਿੰਗਾ ਖੁਦ ਡਰਿਆ ਹੋਇਆ ਦਿਖਾਈ ਦੇ ਰਿਹਾ ਸੀ । ਉਹ ਭਟਕ ਕੇ ਇਥੇ ਪਹੁੰਚ ਗਿਆ ਹੈ। ਸੈਕਟਰ 17 ਵਿੱਚ ਦੁਕਾਨ ਚਲਾਉਣ ਵਾਲੇ ਇਕ ਵਿਅਕਤੀ ਨੇ ਦੱਸਿਆ ਕਿ ਸਵੇਰੇ ਕਰੀਬ ਸਾਢੇ ਨੌਂ ਵਜੇ ਸੈਕਟਰ 17 ਦੀ ਮਾਰਕੀਟ ਵਿੱਚ ਇਸਨੂੰ ਦੇਖਿਆ ਗਿਆ। ਇਹ ਸੈਂਟਰਲ ਰੋਡ ਰਾਹੀਂ ਸੈਕਟਰ 17 ਵਿੱਚ ਦਾਖ਼ਲ ਹੋਇਆ ਸੀ। ਪਰ ਲੋਕਾਂ ਨੂੰ ਦੇਖ ਕੇ ਇਹ ਇਧਰ-ਉਧਰ ਭੱਜ ਰਿਹਾ ਸੀ। ਫਿਰ ਇੱਥੋਂ ਇਹ ਸੈਕਟਰ 18 ਪਹੁੰਚਿਆ। ਫਿਲਹਾਲ ਜੰਗਲਾਤ ਵਿਭਾਗ ਦੀ ਟੀਮ ਮੌਕੇ ਤੇ ਮੌਜੂਦ ਹੈ।
ਇਹ ਖ਼ਬਰ ਵੀ ਪੜ੍ਹੋ
ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਇੱਕ 24 ਸਾਲਾ ਨੌਜਵਾਨ ਦੀ ਪੁਰਤਗਾਲ ਦੇ ਲਿਸਬਨ ਸ਼ਹਿਰ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਤਜਿੰਦਰ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ ਵਜੋਂ ਹੋਈ ਹੈ। ਹਾਦਸੇ ਦੌਰਾਨ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ। ਜਿਸ ਵਿੱਚੋਂ ਤਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹੋਰ ਨੌਜਵਾਨਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।
ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਭਗਵੰਤ ਸਿੰਘ ਨੇ ਦੱਸਿਆ ਕਿ ਉਸ ਨੇ 16 ਮਹੀਨੇ ਪਹਿਲਾਂ ਕਰਜ਼ਾ ਲੈ ਕੇ ਆਪਣੇ ਲੜਕੇ ਨੂੰ ਪੁਰਤਗਾਲ ਭੇਜਿਆ ਸੀ। ਤਾਂ ਜੋ ਘਰ ਦੀ ਆਰਥਿਕ ਹਾਲਤ ਸੁਧਰ ਸਕੇ। ਐਤਵਾਰ ਸਵੇਰੇ ਰਿਸ਼ਤੇਦਾਰਾਂ ਨੇ ਘਰ ਆ ਕੇ ਉਨ੍ਹਾਂ ਦੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ ਹੋਣ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਮੈਂ ਪੁਰਤਗਾਲ ਰਹਿੰਦੇ ਤਜਿੰਦਰ ਸਿੰਘ ਦੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸੰਪਰਕ ਕੀਤਾ।
ਜਿਸ ਨੇ ਦੱਸਿਆ ਕਿ ਕੰਮ ਖਤਮ ਕਰਕੇ ਪੰਜੇ ਦੋਸਤ ਕਾਰ ’ਚ ਘਰ ਵਾਪਸ ਆ ਰਹੇ ਸਨ। ਕੁਝ ਦੇਰ ਸਫਰ ਕਰਨ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੱਡ ’ਚ ਪਲਟ ਗਈ। ਜਿਵੇਂ ਹੀ ਉਹ ਸਾਰੇ ਕਾਰ ’ਚੋਂ ਉਤਰੇ। ਪਰ ਤਜਿੰਦਰ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਕਾਰ ਵਿੱਚੋਂ ਬਾਹਰ ਕੱਢਿਆ।
ਜਦੋਂ ਦੋਸਤਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਤਜਿੰਦਰ ਸਿੰਘ ਨੂੰ ਹੋਸ਼ ਨਾ ਆਇਆ ਤਾਂ ਉਸ ਨੂੰ ਨਜ਼ਦੀਕੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।