Begin typing your search above and press return to search.

ਬਰਨਾਲਾ ਪੁਲਿਸ ਨੇ ਸਪਾ ਸੈਂਟਰਾਂ ’ਤੇ ਮਾਰਿਆ ਛਾਪਾ

ਬਰਨਾਲਾ, 23 ਮਾਰਚ, ਨਿਰਮਲ : ਬਰਨਾਲਾ ਪੁਲਿਸ ਪ੍ਰਸ਼ਾਸਨ ਨੇ ਮਸਾਜ ਦੀ ਆੜ ਵਿਚ ਚਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਤਰ੍ਹਾਂ ਦਾ ਕਾਰੋਬਾਰ ਚਲ ਰਹੇ 2 ਸਪਾ ਸੈਂਟਰਾਂ ’ਤੇ ਛਾਪੇਮਾਰੀ ਕੀਤੀ। ਪੁਲਿਸ ਨੇ ਦੋਵਾਂ ਸਪਾ ਸੈਂਟਰਾਂ ਦੇ ਮਾਲਕਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਵੀ […]

ਬਰਨਾਲਾ ਪੁਲਿਸ ਨੇ ਸਪਾ ਸੈਂਟਰਾਂ ’ਤੇ ਮਾਰਿਆ ਛਾਪਾ
X

Editor EditorBy : Editor Editor

  |  23 March 2024 11:17 AM IST

  • whatsapp
  • Telegram


ਬਰਨਾਲਾ, 23 ਮਾਰਚ, ਨਿਰਮਲ : ਬਰਨਾਲਾ ਪੁਲਿਸ ਪ੍ਰਸ਼ਾਸਨ ਨੇ ਮਸਾਜ ਦੀ ਆੜ ਵਿਚ ਚਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਤਰ੍ਹਾਂ ਦਾ ਕਾਰੋਬਾਰ ਚਲ ਰਹੇ 2 ਸਪਾ ਸੈਂਟਰਾਂ ’ਤੇ ਛਾਪੇਮਾਰੀ ਕੀਤੀ। ਪੁਲਿਸ ਨੇ ਦੋਵਾਂ ਸਪਾ ਸੈਂਟਰਾਂ ਦੇ ਮਾਲਕਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਵੀ ਕਰ ਲਿਆ।
ਥਾਣਾ ਸਿਟੀ ਦੇ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਬਰਨਾਲਾ ਸ਼ਹਿਰ ਵਿਚ ਚਲ ਰਹੇ ਸਪਾ ਸੈਂਟਰ ਵਿਚ ਦੇਹ ਵਪਾਰ ਦੇ ਧੰਦੇ ਦਾ ਪਤਾ ਚਲਿਆ ਸੀ। ਇਸ ਤੋਂ ਬਾਅਦ ਬਰਨਾਲਾ ਪੁਲਿਸ ਨੇ ਕਾਰਵਾਈ ਕਰਦਿਆਂ ਦੋ ਸਪਾ ਸੈਂਟਰ ’ਤੇ ਛਾਪੇਮਾਰੀ ਕੀਤੀ।

ਇਹ ਵੀ ਪੜ੍ਹੋ

ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।

ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ ”ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।

Next Story
ਤਾਜ਼ਾ ਖਬਰਾਂ
Share it