ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
ਬਠਿੰਡਾ, 28 ਸਤੰਬਰ, ਹ.ਬ. : ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਵਸਨੀਕ ਦੋ ਸਕੇ ਭਰਾਵਾਂ ਨੇ ਬਠਿੰਡਾ ਦੇ ਪਿੰਡ ਝੁੰਬਾ ਦੇ ਇੱਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਬਹਾਨੇ 9.27 ਲੱਖ ਰੁਪਏ ਦੀ ਠੱਗੀ ਮਾਰੀ। ਇਸ ਮਾਮਲੇ ’ਚ ਥਾਣਾ ਨੰਦਗੜ੍ਹ ਦੀ ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਜਾਂਚ ਕਰਦੇ ਹੋਏ ਦੋਸ਼ੀ ਭਰਾਵਾਂ ਅਤੇ ਉਸ ਦੇ ਪਿਤਾ ਨੂੰ […]
By : Hamdard Tv Admin
ਬਠਿੰਡਾ, 28 ਸਤੰਬਰ, ਹ.ਬ. : ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਵਸਨੀਕ ਦੋ ਸਕੇ ਭਰਾਵਾਂ ਨੇ ਬਠਿੰਡਾ ਦੇ ਪਿੰਡ ਝੁੰਬਾ ਦੇ ਇੱਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਬਹਾਨੇ 9.27 ਲੱਖ ਰੁਪਏ ਦੀ ਠੱਗੀ ਮਾਰੀ। ਇਸ ਮਾਮਲੇ ’ਚ ਥਾਣਾ ਨੰਦਗੜ੍ਹ ਦੀ ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਜਾਂਚ ਕਰਦੇ ਹੋਏ ਦੋਸ਼ੀ ਭਰਾਵਾਂ ਅਤੇ ਉਸ ਦੇ ਪਿਤਾ ਨੂੰ ਵੀ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ।
ਫਿਲਹਾਲ ਕਿਸੇ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਥਾਣਾ ਨੰਦਗੜ੍ਹ ਵਿਖੇ ਦਰਜ ਕਰਵਾਈ ਸ਼ਿਕਾਇਤ ਵਿੱਚ ਪਿੰਡ ਝੁੰਬਾ ਦੇ ਰਹਿਣ ਵਾਲੇ ਕਰਮਜੀਤ ਸਿੰਘ ਨੇ ਦੱਸਿਆ ਹੈ ਕਿ ਉਹ ਆਪਣੇ ਲੜਕੇ ਨੂੰ ਵਿਦੇਸ਼ ਭੇਜਣਾ ਚਾਹੁੰਦਾ ਸੀ।
ਸਾਲ 2020 ਵਿੱਚ ਉਸ ਦੀ ਮੁਲਾਕਾਤ ਮੁਲਜ਼ਮ ਮਨਜਿੰਦਰ ਸਿੰਘ, ਉਸ ਦੇ ਭਰਾ ਮਨਪ੍ਰੀਤ ਸਿੰਘ ਅਤੇ ਪਿਤਾ ਕਰਮਜੀਤ ਸਿੰਘ ਵਾਸੀ ਪਿੰਡ ਕੁੱਸਰ, ਜ਼ਿਲ੍ਹਾ ਸਿਰਸਾ ਹਰਿਆਣਾ ਨਾਲ ਹੋਈ। ਇਨ੍ਹਾਂ ਵਿਅਕਤੀਆਂ ਨੇ ਉਸ ਨੂੰ ਕਿਹਾ ਕਿ ਉਹ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣਗੇ। ਪੀੜਤ ਅਨੁਸਾਰ ਉਸ ਨੇ ਉਕਤ ਵਿਅਕਤੀਆਂ ਤੋਂ ਪ੍ਰਭਾਵਿਤ ਹੋ ਕੇ ਉਸ ਨੂੰ 9 ਲੱਖ 72 ਹਜ਼ਾਰ ਰੁਪਏ ਦਿੱਤੇ ਪਰ ਉਨ੍ਹਾਂ ਨੇ ਉਸ ਦੇ ਬੱਚੇ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ।
ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏਐਸਆਈ ਗਮਦੂਰ ਸਿੰਘ ਅਨੁਸਾਰ ਪੀੜਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਪਿਉ-ਪੁੱਤਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਟੀਮ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।