Begin typing your search above and press return to search.

ਬਠਿੰਡਾ ਵਿਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਬਠਿੰਡਾ, 23 ਅਕਤੂਬਰ, ਨਿਰਮਲ : ਬਠਿੰਡਾ ਵਿਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਨੌਜਵਾਨ ’ਤੇ ਰੰਜਿਸ਼ ਕਾਰਨ ਬਠਿੰਡਾ ਦੀ ਧੋਬੀਆਣਾ ਬਸਤੀ ’ਚ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸਹਾਰਾ ਜਨਸੇਵਾ ਹਮਲੇ ਵਿੱਚ ਜ਼ਖਮੀ ਨੌਜਵਾਨਾਂ ਨੂੰ ਹਸਪਤਾਲ ਲੈ ਕੇ ਗਈ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 24 […]

ਬਠਿੰਡਾ ਵਿਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ
X

Hamdard Tv AdminBy : Hamdard Tv Admin

  |  23 Oct 2023 8:09 AM IST

  • whatsapp
  • Telegram


ਬਠਿੰਡਾ, 23 ਅਕਤੂਬਰ, ਨਿਰਮਲ : ਬਠਿੰਡਾ ਵਿਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਨੌਜਵਾਨ ’ਤੇ ਰੰਜਿਸ਼ ਕਾਰਨ ਬਠਿੰਡਾ ਦੀ ਧੋਬੀਆਣਾ ਬਸਤੀ ’ਚ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਸਹਾਰਾ ਜਨਸੇਵਾ ਹਮਲੇ ਵਿੱਚ ਜ਼ਖਮੀ ਨੌਜਵਾਨਾਂ ਨੂੰ ਹਸਪਤਾਲ ਲੈ ਕੇ ਗਈ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 24 ਸਾਲਾ ਕਾਕੂ ਵਾਸੀ ਚੰਦਸਰ ਬਸਤੀ ਵਜੋਂ ਹੋਈ ਹੈ।

ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰ ਫਰਾਰ ਹੋ ਗਏ ਜਿਨ੍ਹਾਂ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਣਕਾਰ ਗੱਗੂ ਨੇ ਦੱਸਿਆ ਕਿ ਐਤਵਾਰ ਸ਼ਾਮ ਕਰੀਬ 7 ਵਜੇ ਕਾਕੂ ਕਿਸੇ ਵਿਅਕਤੀ ਨੂੰ ਨੰਬਰ ਦੇ ਰਿਹਾ ਸੀ। ਇਸ ਦੌਰਾਨ 7-8 ਨੌਜਵਾਨ ਜਿਨ੍ਹਾਂ ਕੋਲ ਕੁਹਾੜੀ, ਤਲਵਾਰ ਆਦਿ ਹਥਿਆਰ ਸਨ। ਉਨ੍ਹਾਂ ਨੇ ਆਉਂਦਿਆਂ ਹੀ ਕਾਕੂ ’ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਰੰਜਿਸ਼ ਕਾਰਨ ਦੋਸ਼ੀਆਂ ਨੇ ਕਾਕੂ ’ਤੇ ਹਮਲਾ ਕੀਤਾ ਸੀ।

ਸਹਾਰਾ ਜਨਸੇਵਾ ਦੇ ਵਰਕਰ ਸੰਦੀਪ ਗਿੱਲ ਨੇ ਦੱਸਿਆ ਕਿ ਜਦੋਂ ਉਸ ਨੇ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਐਫਆਈਆਰ ਦਰਜ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਹੋਣ ’ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Next Story
ਤਾਜ਼ਾ ਖਬਰਾਂ
Share it