Begin typing your search above and press return to search.

ਨਾਮਜ਼ਦਗੀ ਲਈ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ : ਅੰਮ੍ਰਿਤਪਾਲ

ਖਡੂਰ ਸਾਹਿਬ, 10 ਮਈ, ਨਿਰਮਲ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਹਨ। ਨਾਮਜ਼ਦਗੀ ਭਰਨ ਲਈ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਭਰਨ ਲਈ 7 ਦਿਨ ਦੀ ਮੋਹਲਤ ਮੰਗੀ ਹੈ। ਦੱਸ ਦੇਈਏ ਕਿ ਅਸਾਮ ਦੀ […]

ਨਾਮਜ਼ਦਗੀ ਲਈ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ : ਅੰਮ੍ਰਿਤਪਾਲ

Editor EditorBy : Editor Editor

  |  9 May 2024 11:38 PM GMT

  • whatsapp
  • Telegram
  • koo


ਖਡੂਰ ਸਾਹਿਬ, 10 ਮਈ, ਨਿਰਮਲ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਹਨ। ਨਾਮਜ਼ਦਗੀ ਭਰਨ ਲਈ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਭਰਨ ਲਈ 7 ਦਿਨ ਦੀ ਮੋਹਲਤ ਮੰਗੀ ਹੈ।


ਦੱਸ ਦੇਈਏ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਵਪਾਲ ਦੇ ਖ਼ਿਲਾਫ਼ ਸਰਕਾਰ ਨੇ ਐਨਐਸਏ ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿਚ ਅੰਮ੍ਰਿਤਪਾਲ ਨੇ ਕਿਹਾ ਕਿ ਸੱਤ ਦਿਨ ਲਈ ਉਸ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਵੇ, ਜਿਸ ਕਾਰਨ ਉਹ ਅਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ।


ਦੱਸਦੇ ਚਲੀਏ ਕਿ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਖੇਤਰ ਤੋਂ ਆਜ਼ਾਦ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸ ਮਾਮਲੇ ’ਤੇ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਜਸਟਿਸ ਵਿਨੋਦ ਸੁਣਵਾਈ ਕਰਨਗੇ। ਪਟੀਸ਼ਨ ਵਿਚ ਅੰਮ੍ਰਿਤਪਾਲ ਨੇ ਕਿਹਾ ਕਿ ਨਾਮਜ਼ਦਗੀ ਦਾਖ਼ਲ ਕਰਨ ਦੀ ਆਖਰੀ ਤਾਰੀਕ 14 ਮਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਮੈਨੂੰ ਚੋਣ ਲੜਨ ਲਈ ਨਾਮਜ਼ਦਗੀ ਪੱਤਰ ਭਰਨਾ ਜ਼ਰੂਰੀ ਹੈ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਪਿਛਲੇ ਦਿਨੀਂ ਜਿੱਥੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਦਾਖਲ ਕੀਤੀ ਸੀ, ਤਾਂ ਉੱਥੇ ਹੀ ਅੱਜ ਅਕਸ਼ੈ ਤ੍ਰਿਤਿਆ ਵਾਲੇ ਦਿਨ 18 ਉਮੀਦਵਾਰ ਨਾਮਜ਼ਦਗੀ ਦਾਖਲ ਕਰਨਗੇ। ਮੰਨਿਆ ਜਾਂਦਾ ਹੈ ਕਿ ਅਕਸ਼ੈ ਤ੍ਰਿਤਿਆ ਵਾਲੇ ਦਿਨ ਕੰਮ ਨੇਪਰੇ ਚੜ੍ਹਦਾ ਹੈ। ਦੱਸ ਦਈਏ ਕਿ ਭਾਜਪਾ ਤੋਂ ਇਲਾਵਾ ਕਾਂਗਰਸ, ਆਪ ਅਤੇ ਅਕਾਲੀ ਦਲ ਦੇ ਕਈ ਉਮੀਦਵਾਰ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 4 ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕੁੱਲ 18 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ।

ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਦੇ ਕੁੱਲ 6 ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਮੌਕੇ ਭਾਜਪਾ ਉਮੀਦਵਾਰਾਂ ਦੇ ਨਾਲ ਕੇਂਦਰੀ ਮੰਤਰੀਆਂ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੁਸ਼ੀਲ ਕੁਮਾਰ ਰਿੰਕੂ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਸਭ ਤੋਂ ਪਹਿਲਾਂ ਸਵੇਰੇ 11.30 ਵਜੇ ਜਲੰਧਰ ਪਹੁੰਚਣਗੇ।

ਇਸ ਤੋਂ ਬਾਅਦ ਸ਼ੇਖਾਵਤ ਹੁਸ਼ਿਆਰਪੁਰ ’ਚ ਅਨੀਤਾ ਸੋਮਪ੍ਰਕਾਸ਼ ਦੀ ਨਾਮਜ਼ਦਗੀ ਭਰਨਗੇ। ਅੰਤ ਵਿੱਚ ਸ਼ੇਖਾਵਤ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸੇ ਤਰ੍ਹਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਲੁਧਿਆਣਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਆਉਣਗੇ। ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਰੈਨਾ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ। ਅਖੀਰ ਭਾਜਪਾ ਦੇ ਸੀਨੀਅਰ ਆਗੂ ਜੈ ਸ਼ੰਕਰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ।

ਜਲੰਧਰ ’ਚ ਅੱਜ 4 ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਿਸ ਵਿੱਚ ਪਹਿਲਾ ਨਾਮ ਸੁਸ਼ੀਲ ਰਿੰਕੂ ਦਾ ਹੈ। ਇਸ ਤੋਂ ਇਲਾਵਾ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਦਿਨ ਨਾਮਜ਼ਦਗੀ ਦਾਖਲ ਕਰਨਗੇ। ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੀ ਅੱਜ ਚੋਣ ਅਧਿਕਾਰੀ ਦੇ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।

Next Story
ਤਾਜ਼ਾ ਖਬਰਾਂ
Share it