27 ਸਾਲ ਮਗਰੋਂ ਜੇਲ੍ਹ ਤੋਂ ਰਿਹਾਅ ਹੋਇਆ ਸ਼ਮਸ਼ੇਰ ਸਿੰਘ
ਚੰਡੀਗੜ੍ਹ, 22 ਸਤੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਮਾਮਲੇ ਦੇ ਦੋਸ਼ੀ ਸ਼ਮਸ਼ੇਰ ਸਿੰਘ ਦੀ ਚੰਡੀਗੜ੍ਹ ਬੁੜੈਲ ਜੇਲ੍ਹ ਤੋਂ ਰਿਹਾਈ ਹੋ ਗਈ ਐ, ਸੀਜੇਐਮ ਅਦਾਲਤ ਤੋਂ ਜਾਰੀ ਆਦੇਸ਼ ਮਿਲਣ ’ਤੇ ਬੁੜੈਲ ਜੇਲ੍ਹ ਪ੍ਰਬੰਧਕਾਂ ਨੇ ਸ਼ਮਸ਼ੇਰ ਸਿੰਘ ਨੂੰ ਰਿਹਾਅ ਕਰ ਦਿੱਤਾ, ਜਿੱਥੇ ਜੇਲ੍ਹ ਦੇ ਬਾਹਰ ਉਨ੍ਹਾਂ ਦੇ ਸਮਰਥਕਾਂ ਨੇ ਸ਼ਮਸ਼ੇਰ ਸਿੰਘ ਦਾ […]

ਚੰਡੀਗੜ੍ਹ, 22 ਸਤੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਮਾਮਲੇ ਦੇ ਦੋਸ਼ੀ ਸ਼ਮਸ਼ੇਰ ਸਿੰਘ ਦੀ ਚੰਡੀਗੜ੍ਹ ਬੁੜੈਲ ਜੇਲ੍ਹ ਤੋਂ ਰਿਹਾਈ ਹੋ ਗਈ ਐ, ਸੀਜੇਐਮ ਅਦਾਲਤ ਤੋਂ ਜਾਰੀ ਆਦੇਸ਼ ਮਿਲਣ ’ਤੇ ਬੁੜੈਲ ਜੇਲ੍ਹ ਪ੍ਰਬੰਧਕਾਂ ਨੇ ਸ਼ਮਸ਼ੇਰ ਸਿੰਘ ਨੂੰ ਰਿਹਾਅ ਕਰ ਦਿੱਤਾ, ਜਿੱਥੇ ਜੇਲ੍ਹ ਦੇ ਬਾਹਰ ਉਨ੍ਹਾਂ ਦੇ ਸਮਰਥਕਾਂ ਨੇ ਸ਼ਮਸ਼ੇਰ ਸਿੰਘ ਦਾ ਸਵਾਗਤ ਕੀਤਾ।

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਸ਼ਮਸ਼ੇਰ ਸਿੰਘ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਤੋਂ ਰਿਹਾਈ ਮਿਲ ਗਈ। ਜਿੱਥੇ ਜੇਲ੍ਹ ਦੇ ਬਾਹਰ ਆਉਣ ’ਤੇ ਉਨ੍ਹਾਂ ਦਾ ਸਿੱਖ ਜਥੇਬੰਦੀਆਂ ਵੱਲੋਂ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਮੁੱਖ ਨਿਆਂਇਕ ਮੈਜਿਸਟ੍ਰੇਟ ਅਮਨ ਇੰਦਰ ਸਿੰਘ ਸੰਧੂ ਨੇ ਸਮੇਂ ਤੋਂ ਪਹਿਲਾਂ ਰਿਹਾਈ ਦੀ ਸਿਫ਼ਾਰਸ਼ ’ਤੇ ਫ਼ੈਸਲੇ ਦੇ ਲਈ ਦੋ ਮਹੀਨੇ ਦਾ ਸਮਾਂ ਤੈਅ ਕੀਤਾ ਸੀ। ਦੋਸ਼ੀ ਸ਼ਮਸ਼ੇਰ ਸਿੰਘ ਨੇ ਜਨਵਰੀ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਆਦੇਸ਼ ਦੇ ਮੱਦੇਨਜ਼ਰ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿਚ ਉਨ੍ਹਾਂ ਸਾਰੇ ਦੋਸ਼ੀਆਂ ਨੂੰ ਨਿਯਮਤ ਜ਼ਮਾਨਤ ’ਤੇ ਰਿਹਾਅ ਕਰਨ ਦਾ ਆਦੇਸ਼ ਦਿੱਤਾ ਗਿਆ ਜੋ ਉਮਰਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਨੇ ਪਰ ਉਨ੍ਹਾਂ ਨਾਲ ਸਬੰਧਤ ਮਾਮਲੇÇ ਵਚ ਹੁਣ ਤੱਕ ਸਥਾਈ ਰਿਹਾਈ ਸਬੰਧੀ ਫ਼ੈਸਲਾ ਪੈਂਡਿੰਗ ਸੀ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਮਾਮਲੇ ਵਿਚ ਦੋਸ਼ੀ ਸ਼ਮਸ਼ੇਰ ਸਿੰਘ 27 ਸਾਲ 8 ਮਹੀਨੇ ਅਤੇ 13 ਦਿਨ ਤੋਂ ਜੇਲ੍ਹ ਵਿਚ ਬੰਦ ਸਨ। ਅਦਾਲਤ ਨੇ ਦੋ ਮਹੀਨੇ ਪਹਿਲਾਂ ਸੁਣਵਾਈ ਦੌਰਾਨ ਆਖਿਆ ਸੀ ਕਿ ਸੁਪਰਡੈਂਟ ਮਾਡਲ ਜੇਲ੍ਹ ਚੰਡੀਗੜ੍ਹ ਵੱਲੋਂ ਦਾਇਰ ਰਿਪੋਰਟ ਅਨੁਸਾਰ ਸ਼ਮਸ਼ੇਰ ਸਿੰਘ ਇਸ ਤੋਂ ਪਹਿਲਾਂ ਬੀਤੀ 8 ਜੁਲਾਈ ਤੱਕ 27 ਸਾਲ 6 ਮਹੀਨੇ ਅਤੇ 18 ਦਿਨ ਕੈਦ ਕੱਟ ਚੁੱਕਿਆ ਸੀ। ਜੇਲ੍ਹ ਦੇ ਅੰਦਰ ਉਸ ਦਾ ਆਚਰਣ ਸਹੀ ਰਿਹਾ, ਜਿਸ ਕਾਰਨ 13 ਜੁਲਾਈ ਨੂੰ ਦੋਸ਼ੀ ਸ਼ਮਸ਼ੇਰ ਸਿੰਘ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਸਿਫ਼ਾਰਸ਼ ਕੀਤੀ ਗਈ ਸੀ।

ਕੌਮੀ ਇਨਸਾਫ਼ ਮੋਰਚਾ ਨੇ ਸਜ਼ਾ ਪੂਰੀ ਕਰਨ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਲਈ ਚੰਡੀਗੜ੍ਹ ਵਾਈਪੀਐਸ ਚੌਂਕ ’ਤੇ 7 ਜਨਵਰੀ 2023 ਤੋਂ ਧਰਨਾ ਲਗਾਇਆ ਹੋਇਆ ਏ, ਜਿਸ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਸਮੇਤ ਹੋਰਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਐ। ਇਸ ਧਰਨੇ ਦੇ ਕਾਰਨ ਚੰਡੀਗੜ੍ਹ ਮੋਹਾਲੀ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਪਰ ਹਾਲ ਹੀ ਵਿਚ ਹਾਈਕੋਰਟ ਦੇ ਆਦੇਸ਼ ’ਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਇਕ ਪਾਸੇ ਦਾ ਰਸਤਾ ਖੋਲ੍ਹ ਦਿੱਤਾ ਗਿਆ ਏ, ਜਿਸ ਨਾਲ ਲੋਕਾਂ ਕਾਫ਼ੀ ਰਾਹਤ ਮਿਲ ਗਈ ਐ।

ਦੱਸ ਦਈੲੈ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ 6 ਫਰਵਰੀ 2023 ਨੂੰ 31 ਲੋਕਾਂ ਦੇ ਇਕ ਜਥੇ ਨੂੰ ਰੋਜ਼ਾਨਾ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ’ਤੇ ਭੇਜਣ ਦਾ ਫ਼ੈਸਲਾ ਕੀਤਾ ਗਿਆ ਪਰ 8 ਫਰਵਰੀ ਨੂੰ ਇਹ ਜੱਥਾ ਮੁੱਖ ਮੰਤਰੀ ਰਿਹਾਇਸ਼ ਵੱਲ ਵਧਣ ਲੱਗਿਆ ਤਾਂ ਮੋਹਾਲੀ ਚੰਡੀਗੜ੍ਹ ਬੈਰੀਅਰ, ਸੈਕਟਰ 52, 53 ਲਾਈਟ ਪੁਆਇੰਟ ’ਤੇ ਇਨ੍ਹਾਂ ਦਾ ਚੰਡੀਗੜ੍ਹ ਪੁਲਿਸ ਨਾਲ ਟਕਰਾਅ ਹੋ ਗਿਆ, ਜਿਸ ਵਿਚ ਪੁਲਿਸ ਦੇ ਕਈ ਜਵਾਨ ਜ਼ਖ਼ਮੀ ਹੋ ਗਏ ਸਨ। ਇਸ ਮਗਰੋਂ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਵੱਲੋਂ ਕਈ ਪ੍ਰਦਰਸ਼ਨਕਾਰੀਆਂ ’ਤੇ ਕੇਸ ਦਰਜ ਕੀਤੇ ਗਏ ਸਨ।