ਬੇਂਗਲੁਰੂ : ਅਜ਼ਾਨ ਦੌਰਾਨ ਹਨੂੰਮਾਨ ਚਾਲੀਸਾ ਵਜਾਉਣ ‘ਤੇ ਕੁੱਟਮਾਰ ਕਾਰਨ ਤਣਾਅ

ਬੇਂਗਲੁਰੂ : ਅਜ਼ਾਨ ਦੌਰਾਨ ਹਨੂੰਮਾਨ ਚਾਲੀਸਾ ਵਜਾਉਣ ‘ਤੇ ਕੁੱਟਮਾਰ ਕਾਰਨ ਤਣਾਅ

ਸੜਕਾਂ ‘ਤੇ ਉਤਰੇ ਭਾਜਪਾ ਦੇ ਸੰਸਦ ਮੈਂਬਰ
ਬੈਂਗਲੁਰੂ : ਬੈਂਗਲੁਰੂ ‘ਚ ਅਜ਼ਾਨ ਦੌਰਾਨ ਹਨੂੰਮਾਨ ਚਾਲੀਸਾ ਵਜਾਉਣ ‘ਤੇ ਦੁਕਾਨਦਾਰ ਦੀ ਕੁੱਟਮਾਰ ਦੀ ਘਟਨਾ ਨੇ ਤਣਾਅ ਪੈਦਾ ਕਰ ਦਿੱਤਾ ਹੈ। ਇਸ ਦਾ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਵਿਰੋਧ ਸ਼ੁਰੂ ਹੋ ਗਿਆ ਹੈ। ਭਾਜਪਾ ਨੇ ਮੰਗਲਵਾਰ ਨੂੰ ਸ਼ਹਿਰ ‘ਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਅਤੇ ਇਸ ‘ਚ ਸੰਸਦ ਮੈਂਬਰ ਤੇਜਸਵੀ ਸੂਰਿਆ ਵੀ ਮੌਜੂਦ ਸਨ। ਪੁਲਿਸ ਨੇ ਤੇਜਸਵੀ ਸੂਰਿਆ ਨੂੰ ਵੀ ਕੁੱਝ ਸਮੇਂ ਲਈ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਭਾਜਪਾ ਆਗੂਆਂ ਨੇ ਅਲਟੀਮੇਟਮ ਦਿੱਤਾ ਕਿ ਕੱਲ੍ਹ ਯਾਨੀ ਬੁੱਧਵਾਰ ਸ਼ਾਮ 4 ਵਜੇ ਤੱਕ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ। ਜੇਕਰ ਅਜਿਹਾ ਨਾ ਹੋਇਆ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਸ਼ਹਿਰ ਦੇ ਸਿਡਾਨਾ ਇਲਾਕੇ ਵਿੱਚ ਲੋਕਾਂ ਨੇ ਇਕੱਠੇ ਹੋ ਕੇ ਜੈ ਸ਼੍ਰੀ ਰਾਮ ਦੇ ਨਾਅਰੇ ਅਤੇ ਭਗਵੇਂ ਝੰਡੇ ਲੈ ਕੇ ਪ੍ਰਦਰਸ਼ਨ ਕੀਤਾ। ਇਨ੍ਹਾਂ ਲੋਕਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਇਸ ਮਾਮਲੇ ਵਿੱਚ ਕਿਸੇ ਨੂੰ ਰੌਲਾ ਪਾਉਣ ਦੀ ਲੋੜ ਨਹੀਂ ਕਿਉਂਕਿ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਹ ਘਟਨਾ ਐਤਵਾਰ ਨੂੰ ਵਾਪਰੀ, ਜਦੋਂ ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਦੁਕਾਨਦਾਰ ‘ਤੇ ਹਮਲਾ ਕਰ ਦਿੱਤਾ ਕਿਉਂਕਿ ਉਹ ਉੱਚੀ ਆਵਾਜ਼ ਵਿੱਚ ਹਨੂੰਮਾਨ ਚਾਲੀਸਾ ਵਜਾ ਰਿਹਾ ਸੀ। ਇਸ ਮਾਮਲੇ ‘ਚ ਹੁਣ ਤੱਕ ਬੈਂਗਲੁਰੂ ਪੁਲਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…