ਹੱਤਿਆ ਦੀ ਸੁਪਾਰੀ ਲੈਣ ਵਾਲਾ ਗੈਂਗਸਟਰ ਬਾਬਾ ਗ੍ਰਿਫਤਾਰ
ਤਰਨਤਾਰਨ, 3 ਫ਼ਰਵਰੀ, ਨਿਰਮਲ : ਪੰਜਾਬ ਪੁਲਿਸ ਨੇ ਪਿੰਡ ਅਲਾਦੀਨਪੁਰ (ਤਰਨਤਾਰਨ) ਦੇ ਵਸਨੀਕ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਬਾ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਯੋਜਨਾਬੱਧ ਤਰੀਕੇ ਨਾਲ ਕਤਲ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹੈਪੀ ਬਾਬਾ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਕਈ ਅਪਰਾਧਿਕ […]
By : Editor Editor
ਤਰਨਤਾਰਨ, 3 ਫ਼ਰਵਰੀ, ਨਿਰਮਲ : ਪੰਜਾਬ ਪੁਲਿਸ ਨੇ ਪਿੰਡ ਅਲਾਦੀਨਪੁਰ (ਤਰਨਤਾਰਨ) ਦੇ ਵਸਨੀਕ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਬਾ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਯੋਜਨਾਬੱਧ ਤਰੀਕੇ ਨਾਲ ਕਤਲ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹੈਪੀ ਬਾਬਾ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ। ਪੁਲਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ 30 ਬੋਰ ਦਾ ਆਟੋਮੈਟਿਕ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜਿਆ ਗਿਆ ਮੁਲਜ਼ਮ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਜੱਟ ਵਾਸੀ ਜੰਡਿਆਲਾ ਦਾ ਸਰਗਨਾ ਹੈ, ਜੋ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਇਸ ਦੇ ਬਦਲੇ ਉਸ ਨੂੰ ਮੋਟੀ ਰਕਮ ਦਿੱਤੀ ਗਈ।
ਹੈਪੀ ਬਾਬਾ ਪੰਜਾਬ ਵਿੱਚ ਹਥਿਆਰਾਂ ਦਾ ਸਭ ਤੋਂ ਵੱਡਾ ਸਪਲਾਇਰ ਵੀ ਹੈ ਅਤੇ ਮੱਧ ਪ੍ਰਦੇਸ਼ ਵਿੱਚ ਹਥਿਆਰਾਂ ਦੇ ਸਪਲਾਇਰਾਂ ਨਾਲ ਜੁੜਿਆ ਹੋਇਆ ਹੈ। ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਤਰਨਤਾਰਨ ਦੇ ਨਾਨਕਸਰ ਇਲਾਕੇ ਦੇ ਵਿਕਰਮਜੀਤ ਸਿੰਘ ਉਰਫ ਵਿੱਕੀ ਭੱਟੀ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤੇ ਜਾਣ ਤੋਂ 25 ਦਿਨ ਬਾਅਦ ਕੀਤੀ ਗਈ ਹੈ। ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਭੱਟੀ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹੈਪੀ ਜੱਟ ਨੇ ਸੂਬੇ ਵਿੱਚ ਟਾਰਗੈਟ ਕਿਲਿੰਗ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਹੈਪੀ ਬਾਬਾ ਨੂੰ ਸੌਂਪੀ ਸੀ।
ਪੁੱਛਗਿੱਛ ਦੌਰਾਨ ਹੈਪੀ ਬਾਬਾ ਨੇ ਕਬੂਲ ਕੀਤਾ ਕਿ ਉਹ ਗੈਰ-ਕਾਨੂੰਨੀ ਹਥਿਆਰਾਂ ਦੀ ਅੰਤਰਰਾਜੀ ਤਸਕਰੀ ਵਿਚ ਸ਼ਾਮਲ ਹੈ ਅਤੇ ਸਾਲ 2020-21 ਤੋਂ ਉਹ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਖੇਤਰ ਵਿਚ ਘੱਟੋ-ਘੱਟ 100 ਨਾਜਾਇਜ਼ ਹਥਿਆਰ ਵੇਚ ਚੁੱਕਾ ਹੈ। ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਅੰਮ੍ਰਿਤਸਰ ਵਿੱਚ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।