ਅਕਾਲ ਤਖ਼ਤ ’ਤੇ ਭਾਈ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 1 ਜਨਵਰੀ (ਹਿਮਾਂਸ਼ੂ ਸ਼ਰਮਾ) : ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਦੇ ਚਲਦਿਆਂ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰਕੇ ਭੋਗ ਪਾਏ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ 1992 ਵਿਚ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਸ਼ਹੀਦ ਕਰ […]
By : Makhan Shah
ਅੰਮ੍ਰਿਤਸਰ, 1 ਜਨਵਰੀ (ਹਿਮਾਂਸ਼ੂ ਸ਼ਰਮਾ) : ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਦੇ ਚਲਦਿਆਂ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰਕੇ ਭੋਗ ਪਾਏ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ 1992 ਵਿਚ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ।
ਅੰਮ੍ਰਿਤਸਰ ਵਿਖੇ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਕਾਉਂਕੇ ਦੇ ਮਾਮਲੇ ਦੀ ਜਾਂਚ ਕਰਨ ਲਈ ਐਸਜੀਪੀਸੀ ਨੂੰ ਨਿਰਦੇਸ਼ ਦਿੱਤੇ ਗਏ ਨੇ ਤਾਂ ਜੋ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਈਆ ਜਾ ਸਕਣ।
ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਉਸ ਸਮੇਂ ਦੀ ਕਾਂਗਰਸ ਹਕੂਮਤ ਵੱਲੋਂ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਕੋਹ ਕੋਹ ਕੇ ਸ਼ਹੀਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਕੌਮੀ ਸ਼ਹੀਦ ਦਾ ਸਤਿਕਾਰ ਦਿੱਤਾ ਜਾਣਾ ਚਾਹੀਦਾ ਏ।
ਦੱਸ ਦਈਏ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕੇਸ ਦੀ ਰਿਪੋਰਟ ਹੁਣ 31 ਸਾਲ ਮਗਰੋਂ ਸਾਹਮਣੇ ਆਈ ਐ, ਜਿਸ ਤੋਂ ਬਾਅਦ ਇਹ ਮਾਮਲਾ ਕਾਫ਼ੀ ਗਰਮਾਇਆ ਹੋਇਆ ਏ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਪੂਰੀ ਸਿੱਖ ਕੌਮ ਵੱਲੋਂ ਕੀਤੀ ਜਾ ਰਹੀ ਐ।