ਅੰਮ੍ਰਿਤਪਾਲ ਨੂੰ ਪੰਜਾਬ ਲਿਆਉਣ ’ਚ ਪੰਜਾਬ ਸਰਕਾਰ ਅੜਿੱਕਾ ਬਣ ਰਹੀ : ਭਾਈ ਰਾਮ ਸਿੰਘ
ਅੰਮ੍ਰਿਤਸਰ, 1 ਮਾਰਚ : ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ ਦੇ ਵਿੱਚ ਬੈਠ ਕੇ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਜਿਸ ਦਾ ਸਭ ਤੋਂ ਵੱਡਾ ਕਾਰਨ ਅੰਮ੍ਰਿਤਪਾਲ ਸਿੰਘ ਵੱਲੋਂ ਡਿਬਰੂਗੜ੍ਹ ਜੇਲ੍ਹ ਦੇ ਵਿੱਚ ਭੁੱਖ ਹੜਤਾਲ ਦੱਸੀ ਜਾ ਰਹੀ ਹੈ। ਉੱਥੇ ਹੀ ਅੰਮ੍ਰਿਤਪਾਲ […]
By : Makhan Shah
ਅੰਮ੍ਰਿਤਸਰ, 1 ਮਾਰਚ : ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ ਦੇ ਵਿੱਚ ਬੈਠ ਕੇ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਜਿਸ ਦਾ ਸਭ ਤੋਂ ਵੱਡਾ ਕਾਰਨ ਅੰਮ੍ਰਿਤਪਾਲ ਸਿੰਘ ਵੱਲੋਂ ਡਿਬਰੂਗੜ੍ਹ ਜੇਲ੍ਹ ਦੇ ਵਿੱਚ ਭੁੱਖ ਹੜਤਾਲ ਦੱਸੀ ਜਾ ਰਹੀ ਹੈ।
ਉੱਥੇ ਹੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਮਿਲਣ ਵਾਸਤੇ ਅਲੱਗ ਅਲੱਗ ਸਿੱਖ ਜਥੇਬੰਦੀਆਂ ਦੇ ਆਗੂ ਪਹੁੰਚ ਰਹੇ ਹਨ ਅਤੇ ਉਹਨਾਂ ਨੂੰ ਹਮਾਇਤ ਵੀ ਦਿੰਦੇ ਹੋਏ ਨਜ਼ਰ ਆ ਰਹੇ ਹਨ। ਇਸੇ ਲੜੀ ਦੇ ਤਹਿਤ ਦਮਦਮੀ ਟਕਸਾਲ ਦੇ ਮੁਖੀ ਭਾਈ ਰਾਮ ਸਿੰਘ ਵੀ ਵਿਰਾਸਤੀ ਮਾਰਗ ਪਹੁੰਚੇ ਅਤੇ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਮੁਲਾਕਾਤ ਕੀਤੀ ਉਹ ਤੇ ਹੀ ਉਹਨਾਂ ਵੱਲੋਂ ਸਰਕਾਰ ਉੱਤੇ ਜੰਮ ਕੇ ਨਿਸ਼ਾਨੇ ਵੀ ਸਾਧੇ ਗਏ।
ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਹੁਣ ਕਈ ਸਿੱਖ ਜਥੇਬੰਦੀਆਂ ਦੇ ਆਗੂ ਨਿਤਦੇ ਹੋਏ ਨਜ਼ਰ ਆ ਰਹੇ ਹਨ, ਅੱਜ ਦਮਦਮੀ ਟਕਸਾਲ ਦੇ ਮੁਖੀ ਭਾਈ ਰਾਮ ਸਿੰਘ ਵੱਲੋਂ ਵੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਮੁਲਾਕਾਤ ਕਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਸਰਕਾਰ ਤੇ ਜੰਮ ਕੇ ਨਿਸ਼ਾਨੇ ਸਾਧੇ ਗਏ।
ਭਾਈ ਰਾਮ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਦੋਂ ਉਹਨਾਂ ਵੱਲੋਂ ਇੱਥੇ ਸ਼ਿਰਕਤ ਕੀਤੀ ਗਈ ਤਾਂ ਉਹਨਾਂ ਨੂੰ ਜਾਣਕਾਰੀ ਮਿਲੀ ਐ ਕਿ ਡਿਬਰੂਗੜ੍ਹ ਜੇਲ੍ਹ ਦੇ ਵਿੱਚ ਅੰਮ੍ਰਿਤਪਾਲ ਸਿੰਘ ਹੁਰਾਂ ਤੇ ਕਾਫੀ ਤਸ਼ੱਦਦ ਢਾਇਆ ਜਾ ਰਿਹਾ ਹੈ। ਇਸ ਲੜੀ ਦੇ ਤਹਿਤ ਹੀ ਅੰਮ੍ਰਿਤਪਾਲ ਦੀ ਮਾਤਾ ਵੱਲੋਂ ਵੀ ਭੁੱਖ ਹੜਤਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਆਵਾਜ਼ ਚੁੱਕਣ ਦੀ ਜ਼ਰੂਰਤ ਹੈ।
ਉਹਨਾਂ ਨੇ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਦੀ ਸਰਕਾਰ ਦੋਹਰੀ ਨੀਤੀ ਅਪਣਾ ਰਹੀ ਹੈ। ਇੱਕ ਪਾਸੇ ਕਿਸਾਨਾਂ ਦੇ ਹੱਕ ਦੇ ਵਿੱਚ ਨਿਤਰਦੀ ਹੋਈ ਨਜ਼ਰ ਆ ਰਹੀ ਹੈ, ਦੂਸਰੇ ਪਾਸੇ ਪੰਜਾਬ ਦੇ ਨੌਜਵਾਨਾਂ ਨੂੰ ਕਾਲੇ ਪਾਣੀ ਵਰਗੀਆਂ ਸਜ਼ਾਵਾਂ। ਭਾਈ ਰਾਮ ਸਿੰਘ ਨੇ ਕਿਹਾ ਕਿ ਡਿਬਰੂਗੜ੍ਹ ਜੇਲ ਦੇ ਅਧਿਕਾਰੀ ਵੀ ਇਸ ਚੀਜ਼ ਨੂੰ ਮੰਨਦੇ ਹਨ ਕਿ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਸਾਥੀਆਂ ਦੀ ਤਬੀਅਤ ਠੀਕ ਨਹੀਂ ਹੈ ਅਤੇ ਉਹਨਾਂ ਨੂੰ ਇੱਥੇ ਦਾ ਮੌਸਮ ਵੀ ਠੀਕ ਨਹੀਂ ਲੱਗ ਰਿਹਾ, ਜਿਸ ਕਰਕੇ ਉਹਨਾਂ ਨੂੰ ਪੰਜਾਬ ਭੇਜਣਾ ਚਾਹੀਦਾ ਹੈ ਪਰ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਉਹਨਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਉਹਨਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਮੱਤਭੇਦ ਛੱਡ ਕੇ ਇੱਕਜੁੱਟ ਹੋ ਕੇ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੂੰ ਛਡਾਉਣ ਵਾਸਤੇ ਆਵਾਜ਼ ਚੁੱਕਣ ਦੀ ਜਰੂਰਤ ਹੈ। ਉਹਨਾਂ ਨੇ ਕਿਹਾ ਕਿ ਅੰਮ੍ਰਿਤ ਪਾਲ ਸਿੰਘ ਦਾ ਸਿਰਫ ਇੱਕ ਹੀ ਕਸੂਰ ਸੀ ਕਿ ਉਸ ਵੱਲੋਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਹੋਣ ਵਾਸਤੇ ਅਤੇ ਅੰਮ੍ਰਿਤਪਾਨ ਕਰਵਾਇਆ ਜਾ ਰਿਹਾ ਸੀ।