Begin typing your search above and press return to search.

ਸਵਾਤੀ ਮਾਲੀਵਾਲ ਮਾਮਲਾ : ਬਿਭਵ ਕੁਮਾਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 18 ਮਈ, ਨਿਰਮਲ : ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਸੰਸਦ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਦੀ ਟੀਮ ਸ਼ਨੀਵਾਰ ਦੁਪਹਿਰ ਮੁੱਖ ਮੰਤਰੀ ਨਿਵਾਸ ਪਹੁੰਚੀ, ਜਿੱਥੋਂ ਇਹ ਬਿਭਵ ਕੁਮਾਰ ਨੂੰ ਆਪਣੇ ਨਾਲ […]

ਸਵਾਤੀ ਮਾਲੀਵਾਲ ਮਾਮਲਾ : ਬਿਭਵ ਕੁਮਾਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
X

Editor EditorBy : Editor Editor

  |  18 May 2024 8:14 AM IST

  • whatsapp
  • Telegram


ਨਵੀਂ ਦਿੱਲੀ, 18 ਮਈ, ਨਿਰਮਲ : ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਸੰਸਦ ਸਵਾਤੀ ਮਾਲੀਵਾਲ ’ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਦੀ ਟੀਮ ਸ਼ਨੀਵਾਰ ਦੁਪਹਿਰ ਮੁੱਖ ਮੰਤਰੀ ਨਿਵਾਸ ਪਹੁੰਚੀ, ਜਿੱਥੋਂ ਇਹ ਬਿਭਵ ਕੁਮਾਰ ਨੂੰ ਆਪਣੇ ਨਾਲ ਲੈ ਗਈ।

ਸਵਾਤੀ ਮਾਲੀਵਾਲ ਮੁਤਾਬਕ ਸੋਮਵਾਰ ਨੂੰ ਜਦੋਂ ਉਹ ਮੁੱਖ ਮੰਤਰੀ ਨਿਵਾਸ ’ਤੇ ਕੇਜਰੀਵਾਲ ਨੂੰ ਮਿਲਣ ਗਈ ਸੀ ਤਾਂ ਬਿਭਵ ਕੁਮਾਰ ਨੇ ਉਸ ਨਾਲ ਕੁੱਟਮਾਰ ਕੀਤੀ। ਵੀਰਵਾਰ ਨੂੰ ਘਟਨਾ ਵਾਲੇ ਦਿਨ ਜ਼ੁਬਾਨੀ ਸ਼ਿਕਾਇਤ ਤੋਂ ਬਾਅਦ ਮਾਲੀਵਾਲ ਨੇ ਇਸ ਮਾਮਲੇ ’ਚ ਐਫ.ਆਈ.ਆਰ. ਦਰਜ ਕਰਵਾਈ, ਉਦੋਂ ਤੋਂ ਪੁਲਿਸ ਕੇਜਰੀਵਾਲ ਦੇ ਨਿੱਜੀ ਸਕੱਤਰ ਦੀ ਭਾਲ ਕਰ ਰਹੀ ਸੀ। ਉਸ ਦਾ ਮੋਬਾਈਲ ਨੰਬਰ ਵੀ ਟਰੇਸ ਕੀਤਾ ਜਾ ਰਿਹਾ ਸੀ। ਸ਼ਨੀਵਾਰ ਨੂੰ ਦਿੱਲੀ ਪੁਲਿਸ ਨੂੰ ਬਿਭਵ ਕੁਮਾਰ ਦੇ ਸੀਐਮ ਨਿਵਾਸ ਵਿੱਚ ਹੋਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਉਸਨੂੰ ਉਥੋਂ ਹਿਰਾਸਤ ਵਿੱਚ ਲੈ ਲਿਆ ਗਿਆ।

ਦਿੱਲੀ ਪੁਲਿਸ ਕੋਲ ਦਰਜ ਐਫਆਈਆਰ ਵਿੱਚ ਮਾਲੀਵਾਲ ਨੇ ਦੋਸ਼ ਲਾਇਆ ਹੈ ਕਿ ਉਹ ਸੋਮਵਾਰ ਸਵੇਰੇ ਕੇਜਰੀਵਾਲ ਨੂੰ ਰਿਹਾਇਸ਼ ਤੇ ਮਿਲਣ ਗਈ ਸੀ। ਜਦੋਂ ਉਹ ਡਰਾਇੰਗ ਰੂਮ ਵਿੱਚ ਮੁੱਖ ਮੰਤਰੀ ਦਾ ਇੰਤਜ਼ਾਰ ਕਰ ਰਹੀ ਸੀ ਤਾਂ ਬਿਭਵ ਕੁਮਾਰ ਉਥੇ ਆ ਗਿਆ ਅਤੇ ਉਸ ਨਾਲ ਕੁੱਟਮਾਰ ਕੀਤੀ। ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਅਤੇ ਥੱਪੜ ਵੀ ਮਾਰੇ ਗਏ। ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ‘ਆਪ’ ਸੰਸਦ ਮੈਂਬਰ ਦਾ ਮੈਡੀਕਲ ਕਰਵਾਇਆ। ਇਸ ਦੀ ਰਿਪੋਰਟ ਸ਼ਨੀਵਾਰ ਨੂੰ ਸਾਹਮਣੇ ਆਈ ਹੈ।

ਮੈਡੀਕਲ ਰਿਪੋਰਟ ਮੁਤਾਬਕ ਸਵਾਤੀ ਮਾਲੀਵਾਲ ਦੇ ਸਰੀਰ ’ਤੇ ਦੋ ਥਾਵਾਂ ’ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਇਸ ਤੋਂ ਇਲਾਵਾ ਮੈਡੀਕਲ ਰਿਪੋਰਟ ਵਿੱਚ ਕਿਸੇ ਵੀ ਹਥਿਆਰ ਨਾਲ ਹਮਲਾ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ

ਆਮ ਆਦਮੀ ਪਾਰਟੀ ਦੇ ਕਈ ਨੇਤਾ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਨ੍ਹਾਂ ਨੇਤਾਵਾਂ ਵਿਚ ਪਹਿਲਾ ਨਾਂ ਜਲੰਧਰ ਦੇ ਸਾਬਕਾ ਡਿਪਟੀ ਮੇਅਰ ਰਹੇ ਪ੍ਰਵੇਸ਼ ਤਾਂਗੜੀ ਦਾ ਹੈ, ਉਨ੍ਹਾਂ ਦੇ ਨਾਲ ਆਪ ਨੇਤਾ ਰਾਜ ਕੁਮਾਰ ਰਾਜੂ ਸਣੇ ਕਈ ਨੇਤਾ ਬੀਜੇਪੀ ਵਿਚ ਸ਼ਾਮਲ ਹੋ ਗਏ ਹਨ। ਜਲੰਧਰ ਵਿਚ ਸੀਐਮ ਮਾਨ ਦੀ ਰੈਲੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ। ਕਿੳਂੁਕਿ ਤਾਂਗੜੀ ਪਰਿਵਾਰ ਇੱਥੇ ਕਾਫੀ ਪਕੜ ਰਖਦਾ ਹੈ।
ਦੱਸ ਦੇਈਏ ਕਿ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਬੀਜੇਪੀ ਲਈ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਨੇ ਅੱਜ ਜਲੰਧਰ ਵਿਚ ਤਾਂਗੜੀ ਅਤੇ ਰਾਜੂ ਸਮੇਤ ਕਈ ਨੇਤਾਵਾਂ ਨੂੰ ਬੀਜੇਪੀ ਵਿਚ ਸ਼ਾਮਲ ਕਰਵਾਇਆ।
ਦੱਸ ਦੇਈਏ ਕਿ ਇਸ ਦੌਰਾਨ ਜਲੰਧਰ ਤੋਂ ਬੀਜੇਪੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਬੀਜੇਪੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਸਮੇਤ ਹੋਰ ਸੀਨੀਅਰ ਨੇਤਾ ਮੌਜੂਦ ਰਹੇ।

Next Story
ਤਾਜ਼ਾ ਖਬਰਾਂ
Share it