ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਕੀਤੀ ਰੱਦ

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਕੀਤੀ ਰੱਦ

ਚੰਡੀਗੜ੍ਹ, 8 ਮਈ, ਪਰਦੀਪ ਸਿੰਘ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।

ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵੱਲੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਭਾਜਪਾ ਉਮੀਦਵਾਰ ਸੰਜੇ ਟੰਡਨ ਦੀ ਹਮਾਇਤ ਕਰ ਕੇ ਜਾਣ ਬੁੱਝ ਕੇ ਪਾਰਟੀ ਨੂੰ ਸਾਬੋਤਾਜ਼ ਕਰਨ ਦੀਆਂ ਕੀਤੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ।

ਸਕੱਤਰ ਜਨਰਲ ਨੇ ਕਿਹਾ ਕਿ ਉਹਨਾਂ ਨੂੰ ਬੀਬੀ ਹਰਜਿੰਦਰ ਕੌਰ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਵੀਡੀਓ ਸਬੂਤ ਮਿਲਿਆ ਸੀ ਅਤੇ ਉਹ ਇਹ ਕਦਮ ਚੁੱਕਣ ਵਾਸਤੇ ਮਜਬੂਰ ਹੋਏ ਹਨ ਤਾਂ ਜੋ ਸਪਸ਼ਟ ਸੰਦੇਸ਼ ਦਿੱਤਾ ਜਾ ਸਕੇ ਕਿ ਅਕਾਲੀ ਦਲ ਸ਼੍ਰੋਮਣੀ ਕਮੇਟੀ ਮੈਂਬਰ ਦੇ ਅਨੈਤਿਕ ਵਿਹਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ। ਸਰਦਾਰ ਭੂੰਦੜ ਨੇ ਕਿਹਾ ਕਿ ਇਹ ਪਹਿਲੀਵਾਰ ਨਹੀਂ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਪਾਰਟੀ ਦੇ ਸਿਧਾਂਤਾਂ ਦੇ ਉਲਟ ਗਏ ਹਨ। ਇਸ ਤੋਂ ਪਹਿਲਾਂ ਵੀ ਸ਼ਿਕਾਇਤਾਂ ਮਿਲੀਆਂ ਸਨ ਕਿ ਬੀਬੀ ਹਰਜਿੰਦਰ ਕੌਰ ਨੇ ਭਾਜਪਾ ਨਾਲ ਸਮਝੌਤਾ ਕਰ ਲਿਆ ਹੈ ਅਤੇ ਉਹਨਾਂ ਨੂੰ ਕੇਸਰੀਆ ਪਾਰਟੀ ਦੀ ਹਮਾਇਤ ਬਦਲੇ ਅਹਿਮ ਅਹੁਦੇ ਮਿਲਣੇ ਹਨ।

ਉਹਨਾਂ ਕਿਹਾ ਕਿ ਅਸੀਂ ਉਹਨਾਂ ਨੂੰ ਲੰਬਾ ਸਮਾਂ ਦਿੱਤਾ ਤਾਂ ਜੋ ਉਹ ਆਪਣੀਆਂ ਗਲਤੀਆਂ ਮਹਿਸੂਸ ਕਰਨ ਅਤੇ ਦਿਲੋਂ ਪੰਥਕ ਸਫਾਂ ਵਿਚ ਵਾਪਸ ਆ ਜਾਣ ਪਰ ਇਸ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਸਭ ਹੱਦ ਬੰਨੇ ਅੱਪ ਗਏ ਤੇ ਉਹਨਾਂ ਨੇ ਚੰਡੀਗੜ੍ਹ ਵਿਚ ਭਾਜਪਾ ਉਮੀਦਵਾਰ ਦੀ ਹਮਾਇਤ ਕਰ ਦਿੱਤੀ ਹੈ। ਅਜਿਹਾ ਕਰਦਿਆਂ ਉਹਨਾਂ ਨੇ ਨਾ ਸਿਰਫ ਪਾਰਟੀ ਲੀਹਾਂ ਨੂੰ ਤੋੜਿਆ ਹੈ ਬਲਕਿ ਪੰਜਾਬੀਆਂ ਅਤੇ ਖਾਸ ਤੌਰ ’ਤੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਅਪਮਾਨ ਕੀਤਾ ਹੈ ਕਿਉਂਕਿ ਕੇਂਦਰ ਦੇ ਕਿਸਾਨ ਵਿਰੋਧੀ ਕਦਮਾਂ ਦੇ ਨਾਲ-ਨਾਲ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਤੋਂ ਇਨਕਾਰ ਕਰਨ ਕਾਰਨ ਸਿੱਖ ਹਿਰਦੇ ਵਲੂੰਧਰੇ ਗਏ ਹਨ। ਉਹਨਾਂ ਕਿਹਾ ਕਿ ਬੰਦੀ ਸਿੰਘ 26 ਤੋਂ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਪਰ ਫਿਰ ਵੀ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਇਹ ਬੀਬੀ ਹਰਜਿੰਦਰ ਕੌਰ ਵਰਗੀ ਸੀਨੀਅਰ ਆਗੂ ਨੂੰ ਸ਼ੋਭਾ ਨਹੀਂ ਦਿੰਦਾ ਕਿ ਉਹ ਪਾਰਟੀ ਦੇ ਮੂਲ ਫਲਸਫੇ ਦੇ ਖਿਲਾਫ ਜਾਣ।

ਸਰਦਾਰ ਭੂੰਦੜ ਨੇ ਸਪਸ਼ਟ ਕੀਤਾ ਕਿ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਪਾਰਟੀ ਦੀ ਚੰਡੀਗੜ੍ਹ ਇਕਾਈ ਦੇ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਲਿਆ ਗਿਆ ਹੈ। ਉਹਨਾਂ ਕਿਹਾ ਕਿ ਮੈਂ ਸ਼ਿਕਾਇਤਕਰਤਾਵਾਂ ਦੇ ਨਾਲ ਨਾਲ ਚੰਡੀਗੜ੍ਹ ਇਕਾਈ ਦੇ ਅਹੁਦੇਦਾਰਾਂ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਲਿਆ ਹੈ ਜਿਹਨਾਂ ਨੇ ਮੈਨੂੰ ਪਾਰਟੀ ਦੇ ਹਿੱਤਾਂ ਵਿਚ ਇਹ ਕਦਮ ਚੁੱਕਣ ਵਾਸਤੇ ਆਖਿਆ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਇਹਵੀ ਰਿਪੋਰਟਾਂ ਮਿਲੀਆਂ ਹਨ ਕਿ ਭਾਜਪਾ ਪਾਰਲੀਮਾਨੀ ਚੋਣ ਵਿਚ ਪਾਰਟੀ ਆਗੂਆਂ ਨੂੰ ਆਕਰਸ਼ਤ ਕਰਨ ਵਾਸਤੇ ਵੱਡੇ ਅਹੁਦੇ ਦੇਣ ਦੀ ਪੇਸ਼ਕਸ਼ ਕਰ ਰਿਹਾ ਹੈ।

ਅਕਾਲੀ ਆਗੂ ਨੇ ਚੰਡੀਗੜ੍ਹ ਇਕਾਈ ਵੱਲੋਂ ਇਕਜੁੱਟ ਰਹਿ ਕੇ ਅਕਾਲੀ ਦਲ ਨਾਲ ਡਟੇ ਰਹਿਣ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਕਾਈ ਪਹਿਲਾਂ ਹੀ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੇ ਮਾਮਲੇ ਵਿਚ ਫੈਸਲਾ ਲੈਣ ਦੇ ਅਧਿਕਾਰ ਦੇ ਚੁੱਕੀ ਹੈ।

ਇਹ ਵੀ ਪੜ੍ਹੋ:

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਸਾਲ 2018 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਲਈ ਮਜਬੂਰ ਕੀਤਾ ਗਿਆ ਸੀ। ਇੱਥੇ ਹੀ ਬਸ ਨਹੀਂ ਉਨ੍ਹਾਂ ਦੇ ਜਹਾਜ਼ ਨੂੰ ਉਦੋਂ ਤਕ ਉਤਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿਤਾ ਗਿਆ ਸੀ, ਜਦੋਂ ਤਕ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦੀ ਸਹਿਮਤੀ ਨਹੀਂ ਦਿੱਤੀ। ਇਹ ਖ਼ੁਲਾਸਾ ਕੈਨੇਡਾ ਦੀ ਇਕ ਅਖ਼ਬਾਰ ‘ਦ ਗਲੋਬ ਐਂਡ ਮੇਲ’ ਵੱਲੋਂ ਸੂਤਰਾਂ ਦੇ ਹਵਾਲੇ ਤੋਂ ਕੀਤਾ ਗਿਆ ਹੈ।

ਸਾਲ 2018 ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਦੇ ਦੌਰੇ ’ਤੇ ਆਏ ਸੀ ਪਰ ‘ਦ ਗਲੋਬ ਐਂਡ ਮੇਲ’ ਅਖ਼ਬਾਰ ਦੀ ਰਿਪੋਰਟ ਅਨੁਸਾਰ ਭਾਰਤ ਦੌਰੇ ਦੌਰਾਨ ਜਸਟਿਨ ਟਰੂਡੋ ਅਤੇ ਹਰਜੀਤ ਸੱਜਣ ਜਦੋਂ ਅੰਮ੍ਰਿਤਸਰ ’ਚ ਆ ਰਹੇ ਸਨ ਤਾਂ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਉਨ੍ਹਾਂ ਦਾ ਜਹਾਜ਼ ਤਾਂ ਹੀ ਅੰਮ੍ਰਿਤਸਰ ਵਿਚ ਉਤਰਨ ਦਿਤਾ ਜਾਵੇਗਾ, ਜੇਕਰ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਨ ਲਈ ਰਾਜ਼ੀ ਹੋਣਗੇ। ਦਰਅਸਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣਾ ਜਸਟਿਨ ਟਰੂਡੋ ਅਤੇ ਹਰਜੀਤ ਸੱਜਣ ਦੇ ਸ਼ਡਿਊਲ ਵਿਚ ਸ਼ਾਮਲ ਨਹੀਂ ਸੀ ਕਿਉਂਕਿ ਕੁੱਝ ਦਿਨ ਪਹਿਲਾਂ ਹੀ ਤਤਕਾਲੀ ਮੁੱਖ ਮੰਤਰੀ ਨੇ ਹਰਜੀਤ ਸੱਜਣ ਦੇ ਪਿਤਾ ਨੂੰ ਵਰਲਡ ਸਿੱਖ ਆਰਗੇਨਾਈਜੇਸ਼ਨ ਦੇ ਮੁਖੀ ਹੋਣ ਕਾਰਨ ਅੱਤਵਾਦੀ ਦੱਸਿਆ ਸੀ ਅਤੇ ਉਨ੍ਹਾਂ ਖ਼ੁਦ ਇਹ ਕਿਹਾ ਸੀ ਕਿ ਉਹ ਕੈਨੇਡਾ ਦੇ ਕਿਸੇ ਮੰਤਰੀ ਨੂੰ ਨਹੀਂ ਮਿਲਣਗੇ,, ਪਰ ਇਸ ਦੇ ਬਾਵਜੂਦ ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ, ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਟਰੂਡੋ ਨੂੰ ਇਕ ਡੋਜ਼ੀਅਰ ਸੌਂਪਿਆ ਗਿਆ, ਜਿਸ ’ਚ ਕੈਨੇਡਾ ਦੇ ਕੁੱਝ ਸਿੱਖ ਕਾਰਕੁਨਾਂ ਵਿਰੱੁਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ।

ਰਿਪੋਰਟ ਮੁਤਾਬਕ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਸਿੱਖ ਵੱਖਵਾਦੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਕੈਨੇਡਾ ’ਤੇ ਦਬਾਅ ਪਾਉਣ ਦੀ ਚੱਲ ਰਹੀ ਕੋਸ਼ਿਸ਼ ਦਾ ਹਿੱਸਾ ਸੀ, ਜਿਨ੍ਹਾਂ ਨੂੰ ਭਾਰਤ ਨੇ ‘ਅੱਤਵਾਦੀ’ ਐਲਾਨਿਆ ਹੋਇਆ ਹੈ। ਇਸ ਸੂਚੀ ਵਿਚ ਹਰਦੀਪ ਸਿੰਘ ਨਿੱਝਰ ਦਾ ਨਾਂ ਵੀ ਸੀ, ਜਿਨ੍ਹਾਂ ਨੂੰ ਪਿਛਲੇ ਸਾਲ ਸਰ੍ਹੀ, ਬੀ.ਸੀ. ਵਿਚ ਕਤਲ ਕਰ ਦਿੱਤਾ ਗਿਆ ਸੀ। ਅਖ਼ਬਾਰ ਦੀ ਰਿਪੋਰਟ ਅਨੁਸਾਰ ਭਾਵੇਂ ਕਿ ਇਸ ਮੁਲਾਕਾਤ ਦੌਰਾਨ ਟਰੂਡੋ ਨੇ ਸੂਚੀ ਦੀ ਸਮੀਖਿਆ ਕਰਨ ਦਾ ਭਰੋਸਾ ਦਿੱਤਾ ਸੀ ਪਰ ਇਸ ਦੇ ਬਾਵਜੂਦ ਭਾਰਤੀ ਅਧਿਕਾਰੀ ਇਸ ਭਰੋਸੇ ਤੋਂ ਸੰਤੁਸ਼ਟ ਨਹੀਂ ਸਨ ਕਿਉਂਕਿ ਕੈਨੇਡੀਅਨ ਪੁਲਿਸ ਨੇ ਸਾਫ਼ ਸ਼ਬਦਾਂ ਵਿਚ ਆਖ ਦਿੱਤਾ ਸੀ ਕਿ ਉਹ ਕਿਸੇ ਨੂੰ ਸਿਰਫ਼ ਉਨ੍ਹਾਂ ਵਿਚਾਰਾਂ ਨੂੰ ਪ੍ਰਗਟ ਕਰਨ ’ਤੇ ਗ੍ਰਿਫਤਾਰ ਨਹੀਂ ਕਰ ਸਕਦੀ, ਜੋ ਵਿਚਾਰ ਨਵੀਂ ਦਿੱਲੀ ਨੂੰ ਪਸੰਦ ਨਹੀਂ। ਹੋਰ ਤਾਂ ਹੋਰ ਟਰੂਡੋ ਅਤੇ ਕੈਪਟਨ ਅਮਰਿੰਦਰ ਵਿਚਾਲੇ ਹੋਈ ਇਸ ਮੀਟਿੰਗ ਨੂੰ ਵੀ ਅਣਸੁਖਾਵੇਂ ਮਾਹੌਲ ਵਿਚ ਹੋਈ ਮੀਟਿੰਗ ਕਿਹਾ ਗਿਆ ਸੀ।

ਇਹ ਡੋਜ਼ੀਅਰ ਅਜਿਹੇ ਸਮੇਂ ਸਾਂਝਾ ਕੀਤਾ ਗਿਆ ਸੀ ਜਦੋਂ ਕੈਨੇਡਾ ਦੀ ਖ਼ੁਫ਼ੀਆ ਏਜੰਸੀ ਸੀਐਸਆਈਐਸ ਕੈਨੇਡਾ ਵਿਚ ਸਿੱਖ ਵੱਖਵਾਦੀਆਂ ਦੀਆਂ ਗਤੀਵਿਧੀਆਂ ਦੀ ਜਾਂਚ ਲਈ ਭਾਰਤੀ ਖ਼ੁਫ਼ੀਆ ਏਜੰਸੀ ‘ਰਾਅ’ ਨਾਲ ਮਿਲ ਕੇ ਕੰਮ ਕਰ ਰਹੀ ਸੀ। ਹਾਲਾਂਕਿ ਇਸ ਦੌਰਾਨ ਸੀਐਸਆਈਐਸ ਦੇ ਸਾਬਕਾ ਕਾਰਜਕਾਰੀ ਮੈਨੇਜਰ ਡੈਨ ਸਟੈਂਟਨ ਵੱਲੋਂ ਭਾਰਤੀ ਖ਼ੁਫ਼ੀਆ ਏਜੰਸੀ ਵੱਲੋਂ ਪ੍ਰਦਾਨ ਕੀਤੀ ਗਈ ਜਾਣਕਾਰੀ ਦੀ ਭਰੋਸੇਯੋਗਤਾ ’ਤੇ ਸ਼ੱਕ ਜਤਾਇਆ ਗਿਆ ਸੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…