ਰੂਸ 'ਚ ਵੱਡਾ ਹਾਦਸਾ, ਗੈਸ ਸਟੇਸ਼ਨ 'ਚ ਧਮਾਕਾ, 12 ਦੀ ਮੌਤ
ਮਾਸਕੋ : ਰੂਸ ਵਿੱਚ ਇੱਕ ਵੱਡਾ ਹਾਦਸਾ ਹੋਇਆ ਹੈ, ਜਿੱਥੇ ਇੱਕ ਗੈਸ ਸਟੇਸ਼ਨ ਵਿੱਚ ਅੱਗ ਲੱਗਣ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ। ਇਸ ਧਮਾਕੇ ਕਾਰਨ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ 60 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਘਟਨਾ ਰੂਸ ਦੇ ਦਾਗੇਸਤਾਨੀ ਸ਼ਹਿਰ ਦੀ ਹੈ। […]

By : Editor (BS)
ਮਾਸਕੋ : ਰੂਸ ਵਿੱਚ ਇੱਕ ਵੱਡਾ ਹਾਦਸਾ ਹੋਇਆ ਹੈ, ਜਿੱਥੇ ਇੱਕ ਗੈਸ ਸਟੇਸ਼ਨ ਵਿੱਚ ਅੱਗ ਲੱਗਣ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ। ਇਸ ਧਮਾਕੇ ਕਾਰਨ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ 60 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਘਟਨਾ ਰੂਸ ਦੇ ਦਾਗੇਸਤਾਨੀ ਸ਼ਹਿਰ ਦੀ ਹੈ।
ਅੱਗ ਹਾਈਵੇਅ ਦੇ ਕਿਨਾਰੇ ਸਥਿਤ ਇੱਕ ਆਟੋ ਰਿਪੇਅਰ ਦੀ ਦੁਕਾਨ ਤੋਂ ਸ਼ੁਰੂ ਹੋਈ ਅਤੇ ਕੁਝ ਹੀ ਸਮੇਂ ਵਿੱਚ ਇਹ ਧਮਾਕੇ ਨਾਲ ਨੇੜਲੇ ਗੈਸ ਸਟੇਸ਼ਨ ਤੱਕ ਫੈਲ ਗਈ। ਜਿਸ ਕਾਰਨ ਗੈਸ ਸਟੇਸ਼ਨ ਭਿਆਨਕ ਅੱਗ ਦੀ ਲਪੇਟ ਵਿੱਚ ਆ ਗਿਆ। ਇਸ ਅੱਗ ਕਾਰਨ ਇਕ ਮੰਜ਼ਿਲਾ ਮਕਾਨ ਵੀ ਸੜ ਕੇ ਸੁਆਹ ਹੋ ਗਿਆ। ਅੱਗ ਵਿਚ 12 ਲੋਕਾਂ ਦੀ ਮੌਤ ਹੋ ਗਈ ਅਤੇ 60 ਤੋਂ ਵੱਧ ਜ਼ਖਮੀ ਹੋ ਗਏ।


