ਨਾਭਾ ਕਾਲਜ ’ਚ ਸਮੂਹਿਕ ਜਬਰ ਜਨਾਹ ਮਾਮਲੇ 'ਚ ਵੱਡੀ ਕਾਰਵਾਈ, ਦੋ ਪ੍ਰੋਫੈਸਰ ਬਰਖ਼ਾਸਤ, ਪ੍ਰਿੰਸੀਪਲ ਨੂੰ ਅਹੁਦੇ ਤੋਂ ਹਟਾਇਆ
ਪਟਿਆਲਾ, 5 ਮਈ, ਪਰਦੀਪ ਸਿੰਘ : ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ’ਚ ਬੀਏ ਭਾਗ ਪਹਿਲਾ ਦੀ ਵਿਦਿਆਰਥਣ ਦੇ ਸਮੂਹਿਕ ਜਬਰ ਜਨਾਹ ਮਾਮਲੇ ’ਚ ਉਚੇਰੀ ਸਿੱਖਿਆ ਪ੍ਰਮੁੱਖ ਸਕੱਤਰ ਵੱਲੋਂ ਦੋ ਪ੍ਰੋਫੈਸਰਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਲਾਇਬੇ੍ਰਰੀਅਨ ਤੇ ਇਕ ਸਹਾਇਕ ਪ੍ਰੋਫੈਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਜਦਕਿ ਕਾਲਜ ਦੇ ਪ੍ਰਿੰਸੀਪਲ […]
By : Editor Editor
ਪਟਿਆਲਾ, 5 ਮਈ, ਪਰਦੀਪ ਸਿੰਘ : ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ’ਚ ਬੀਏ ਭਾਗ ਪਹਿਲਾ ਦੀ ਵਿਦਿਆਰਥਣ ਦੇ ਸਮੂਹਿਕ ਜਬਰ ਜਨਾਹ ਮਾਮਲੇ ’ਚ ਉਚੇਰੀ ਸਿੱਖਿਆ ਪ੍ਰਮੁੱਖ ਸਕੱਤਰ ਵੱਲੋਂ ਦੋ ਪ੍ਰੋਫੈਸਰਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਲਾਇਬੇ੍ਰਰੀਅਨ ਤੇ ਇਕ ਸਹਾਇਕ ਪ੍ਰੋਫੈਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਜਦਕਿ ਕਾਲਜ ਦੇ ਪ੍ਰਿੰਸੀਪਲ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਂਚ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਹੋਈ ਕਾਰਵਾਈ
ਮਾਮਲੇ ਦੀ ਜਾਂਚ ਸਬੰਧੀ ਪ੍ਰਿੰਸੀਪਲ ਸੈਕਟਰੀ ਉਚੇਰੀ ਸਿੱਖਿਆ ਵੱਲੋਂ ਸੁਮਨ ਲਤਾ ਪ੍ਰਿੰਸੀਪਲ ਗੌਰਮੈਂਟ ਕਾਲਜ ਲੁਧਿਆਣਾ, ਪ੍ਰਿੰਸੀਪਲ ਤਨਵੀਰ ਲਿਖਾਰੀ ਐੱਸਈਡੀ ਕਾਲਜ ਲੁਧਿਆਣਾ ਤੇ ਸਿਮਰਨਜੀਤ ਕੌਰ ਡਿਪਟੀ ਡੀਪੀਆਈ ਮੋਹਾਲੀ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ ਅਤੇ ਘਟਨਾ ਦੀ ਜਾਂਚ ਕਰ ਕੇ ਰਿਪੋਰਟ ਦੇਣ ਸਬੰਧੀ ਕਿਹਾ ਗਿਆ ਸੀ। ਇਸ ਸਬੰਧੀ ਉਕਤ ਕਮੇਟੀ ਵੱਲੋਂ ਜਾਂਚ ਕਰਨ ਉਪਰੰਤ ਪਿ੍ਰੰਸੀਪਲ ਸੈਕਟਰੀ ਉਚੇਰੀ ਸਿੱਖਿਆ ਨੂੰ ਆਪਣੀ ਰਿਪੋਰਟ ਸੌਂਪੀ ਗਈ। ਰਿਪੋਰਟ ਦੇ ਆਧਾਰ ’ਤੇ ਪ੍ਰਿੰਸੀਪਲ ਸੈਕਟਰੀ ਨੇ ਪ੍ਰੋਫੈਸਰ ਨਰਿੰਦਰ ਸਿੰਘ ਤੇ ਪ੍ਰੋਫੈਸਰ ਕਰਨਪ੍ਰੀਤ ਕੌਰ ਨੂੰ ਬਰਖ਼ਾਸਤ ਕਰਨ, ਲਾਇਬੇ੍ਰਰੀਅਨ ਚਰਨਜੀਤ ਕੌਰ ਤੇ ਸਹਾਇਕ ਪ੍ਰੋਫੈਸਰ ਅਰਾਧਨਾ ਕਾਮਰਾ ਨੂੰ ਮੁਅੱਤਲ ਕਰਨ ਅਤੇ ਪ੍ਰਿੰਸੀਪਲ ਹਰਤੇਜ ਕੌਰ ਬੱਲ ਨੂੰ ਅਹੁਦੇ ਤੋਂ ਹਟਾਉਣ ਦਾ ਹੁਕਮ ਜਾਰੀ ਕੀਤਾ ਹੈ।
ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਦੱਸ ਦੇਈਏ ਕਿ ਤਿੰਨ ਨੌਜਵਾਨਾਂ ਨੇ ਕਲਾਸ ਰੂਮ ਵਿਚ ਹੀ ਪੀੜਤਾ ਨਾਲ ਜਬਰ ਜਨਾਹ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਤੇ ਬਦਨਾਮ ਕਰਨ ਦੀਆਂ ਧਮਕੀਆਂ ਦਿੱਤੀਆਂ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਦਕਿ ਕਾਲਜ ਪ੍ਰਬੰਧਕਾਂ ਵੱਲੋਂ ਵਰਤੀ ਗਈ ਲਾਪਰਵਾਹੀ ਸਬੰਧੀ ਉਚੇਰੀ ਸਿੱਖਿਆ ਪ੍ਰਮੁੱਖ ਸਕੱਤਰ ਵੱਲੋਂ ਜਾਂਚ ਦੇ ਹੁਕਮ ਦਿੱਤੇ ਗਏ ਸਨ।
ਇਹ ਵੀ ਪੜ੍ਹੋ:-
ਮੋਗਾ ਦੇ ਪਿੰਡ ਡੇਮੜੂ ਵਿੱਚ ਸ਼ਨੀਵਾਰ ਨੂੰ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਦਾ ਇੱਕ ਵਾਰ ਫਿਰ ਵਿਰੋਧ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪਾਂ ਵੀ ਹੋਈਆਂ। ਭਾਜਪਾ ਉਮੀਦਵਾਰ ਦੀ ਸੁਰੱਖਿਆ ਲਈ ਭਾਰੀ ਪੁਲਿਸ ਬਲ ਤਾਇਨਾਤ ਸੀ। ਇਸ ਦੇ ਬਾਵਜੂਦ ਕਿਸਾਨਾਂ ਦੇ ਵਿਰੋਧ ਕਾਰਨ ਉਨ੍ਹਾਂ ਪਿੰਡ ਦੇ ਇਲਾਕੇ ਦਾ ਦੌਰਾ ਰੱਦ ਕਰ ਦਿੱਤਾ।
ਡੇਮਰੂ ਵਿੱਚ ਜਿਸ ਥਾਂ ’ਤੇ ਭਾਜਪਾ ਉਮੀਦਵਾਰ ਦੀ ਰੈਲੀ ਹੋਣੀ ਸੀ, ਉਸ ਥਾਂ ’ਤੇ ਵੱਡੀ ਗਿਣਤੀ ਵਿੱਚ ਕੁਰਸੀਆਂ ਖਾਲੀ ਨਜ਼ਰ ਆਈਆਂ। ਕਿਸਾਨਾਂ ਦੇ ਵਿਰੋਧ ਕਾਰਨ ਪਿੰਡ ਵਾਸੀ ਵੀ ਉੱਥੇ ਨਹੀਂ ਪੁੱਜੇ। ਉਕਤ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਇਕਬਾਲ ਸਿੰਘ ਨੇ ਦੱਸਿਆ ਕਿ ਅੱਜ ਅਸੀਂ ਸਾਂਝੇ ਕਿਸਾਨ ਮੋਰਚਾ ਦੇ ਬੈਨਰ ਹੇਠ ਹਲਕਾ ਫਰੀਦਕੋਟ ਦੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕੀਤਾ ਹੈ । ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਧੋਖਾ ਕੀਤਾ ।
ਕਿਸਾਨਾਂ ਨੇ ਕਿਹਾ ਕਿ ਲਖੀਮਪੁਰ ਖੇੜੀ ਵਿੱਚ ਸਾਡੇ ਕਿਸਾਨਾਂ ’ਤੇ ਅੱਤਿਆਚਾਰ ਕੀਤੇ ਗਏ। ਪੱਤਰਕਾਰ ’ਤੇ ਹਮਲਾ ਕੀਤਾ ਗਿਆ। ਜਿਨ੍ਹਾਂ ਨੂੰ ਫਾਂਸੀ ਦਿੱਤੀ ਜਾਣੀ ਸੀ, ਉਨ੍ਹਾਂ ਨੂੰ ਉਮੀਦਵਾਰ ਬਣਾਇਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨਾਂ ਵੱਲੋਂ ਭਾਜਪਾ ਦਾ ਬਾਈਕਾਟ ਕੀਤਾ ਗਿਆ ਹੈ। ਜੇਕਰ ਕੋਈ ਭਾਜਪਾ ਵਰਕਰ ਜਾਂ ਕੋਈ ਉਮੀਦਵਾਰ ਕਿਸੇ ਵੀ ਪਿੰਡ ਵਿੱਚ ਜਾ ਕੇ ਵੋਟਾਂ ਮੰਗਣ ਜਾਂਦਾ ਹੈ ਤਾਂ ਉਸ ਦਾ ਇਸ ਤਰ੍ਹਾਂ ਵਿਰੋਧ ਕੀਤਾ ਜਾਵੇਗਾ।