ਪੰਨੂੰ ਅਤੇ ਨਿੱਝਰ ’ਤੇ ਐਨਆਈਏ ਦਾ ਵੱਡਾ ਐਕਸ਼ਨ
ਚੰਡੀਗੜ੍ਹ, 23 ਸਤੰਬਰ : ਕੌਮੀ ਜਾਂਚ ਏਜੰਸੀ (ਐਨਆਈਏ) ਨੇ ਸਖ਼ਤ ਫੈਸਲਾ ਲੈਂਦੇ ਹੋਏ ਸਿੱਖਸ ਫਾਰ ਜਸਟਿਸ ਦੇ ਨੇਤਾ ਗੁਰਪਤਵੰਤ ਸਿੰਘ ਪੰਨੂੰ ਅਤੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਜਾਇਦਾਦ ਨੂੰ ਸੀਲ ਕਰ ਕੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਨਿੱਝਰ ਦਾ ਬੀਤੇ ਦਿਨੀਂ ਕੈਨੇਡਾ ਵਿਚ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਤੁਹਾਨੂੰ […]
By : Hamdard Tv Admin
ਚੰਡੀਗੜ੍ਹ, 23 ਸਤੰਬਰ : ਕੌਮੀ ਜਾਂਚ ਏਜੰਸੀ (ਐਨਆਈਏ) ਨੇ ਸਖ਼ਤ ਫੈਸਲਾ ਲੈਂਦੇ ਹੋਏ ਸਿੱਖਸ ਫਾਰ ਜਸਟਿਸ ਦੇ ਨੇਤਾ ਗੁਰਪਤਵੰਤ ਸਿੰਘ ਪੰਨੂੰ ਅਤੇ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਜਾਇਦਾਦ ਨੂੰ ਸੀਲ ਕਰ ਕੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਨਿੱਝਰ ਦਾ ਬੀਤੇ ਦਿਨੀਂ ਕੈਨੇਡਾ ਵਿਚ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਤੁਹਾਨੂੰ ਦੱਸ ਦਈਏ ਕਿ ਗੁਰਪਤਵੰਤ ਸਿੰਘ ਪੰਨੂੰ ਦਾ ਘਰ ਚੰਡੀਗੜ੍ਹ ਦੇ 15 ਸੈਕਟਰ ਵਿੱਚ ਸਥਿਤ ਹੈ, ਜਿੱਥੇ ਸਵੇਰੇ ਸਵੇਰੇ ਐਨਆਈਏ ਦੀ ਟੀਮ ਵੱਲੋਂ ਰੇਡ ਕੀਤੀ ਗਈ ਅਤੇ ਪੂਰੇ ਮਕਾਨ ਨੂੰ ਜ਼ਬਤ ਕਰ ਲਿਆ ਗਿਆ ਹੈ। ਐਨਆਈਏ ਟੀਮ ਨੇ ਘਰ ਦੇ ਬਾਹਰ ਨੋਟਿਸ ਵੀ ਲਗਵਾ ਦਿੱਤਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਹਰਵਾਰ ਸਥਿਤ ਜੱਦੀ ਪਿੰਡ ਖਾਨਕੋਟ ਵਿੱਚ ਉਸ ਦੀ 46 ਕਨਾਲਾਂ ਜ਼ਮੀਨ ਵੀ ਐਨਆਈਏ ਵੱਲੋਂ ਜ਼ਬਤ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਗੁਰਪਤਵੰਤ ਸਿੰਘ ਪੰਨੂੰ ਦੀ ਜਾਇਦਾਦ ਨੂੰ ਸਾਲ 2020 ਕੁਰਕ ਕਰ ਦਿੱਤਾ ਗਿਆ ਸੀ। ਇਸ ਤੋਂ ਮਗਰੋਂ ਉਹ ਇਸ ਜਾਇਦਾਦ ਨੂੰ ਵੇਚ ਨਹੀਂ ਸਕਦਾ ਸੀ ਕਿਉਂਕਿ ਉਸ ਦਾ ਮਾਲਕੀ ਹੱਕ ਖ਼ਤਮ ਕਰ ਦਿੱਤਾ ਗਿਆ ਸੀ। ਗੁਰਪਤਵੰਤ ਪੰਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਕਾਨੂੰਨ ਦੀ ਪੜ੍ਹਾਈ ਕਰਨ ਤੋਂ ਬਾਅਦ ਵਿਦੇਸ਼ ਚਲਿਆ ਗਿਆ ਸੀ, ਜਿੱਥੇ ਉਹ ਖ਼ਾਲਿਸਤਾਨੀ ਗਤੀਵਿਧੀਆਂ ਵਿੱਚ ਸਰਗਰਮ ਹੋ ਗਿਆ।
ਸਮੇਂ-ਸਮੇਂ ’ਤੇ ਖ਼ਾਲਿਸਤਾਨ ਨੂੰ ਲੈ ਕੇ ਉਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਆਉਂਦੀਆਂ ਰਹੀਆਂ ਹਨ ਅਤੇ ਭਾਰਤ ਸਰਕਾਰ ਵਿਰੁੱਧ ਬੋਲਦਾ ਰਹਿੰਦਾ ਹੈ। ਮੌਜੂਦਾ ਉਹ ਕੈਨੇਡਾ ਅਤੇ ਅਮਰੀਕਾ ਵਿੱਚ ਰਹਿ ਰਿਹਾ ਹੈ। ਉਸ ’ਤੇ ਦੋਸ਼ ਇਹ ਵੀ ਸੀ ਉਹ ਪਾਕਿਸਤਾਨ ਏਜੰਸੀ ਆਈਐਸਆਈ ਨਾਲ ਮਿਲ ਕੇ ਕੰਮ ਕਰ ਰਿਹਾ ਹੈ।
ਇਸੇ ਤਰ੍ਹਾਂ ਹੀ ਗੱਲ ਕਰਦੇ ਹਾਂ ਹਰਦੀਪ ਸਿੰਘ ਨਿੱਝਰ ਦੀ, ਜਿਸ ਦਾ ਪਿਛਲੇ ਦਿਨੀ ਕੈਨੇਡਾ ਵਿੱਚ ਸ਼ਰ੍ਹੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਉਸ ਦੇ ਕਤਲ ਨੂੰ ਲੈ ਕੇ ਕੈਨੇਡਾ ਅਤੇ ਭਾਰਤ ਵਿਚਾਲੇ ਕਾਫੀ ਤਣਾਅ ਚੱਲ ਰਿਹਾ ਹੈ। ਹਰਦੀਪ ਸਿੰਘ ਨਿੱਝਰ ਖ਼ਾਲਿਸਤਾਨੀ ਟਾਈਗਰ ਫੋਰਸ ਦਾ ਮੁਖੀ ਸੀ ਜੋ ਕਿਸੇ ਸਮੇਂ ਬਤੌਰ ਪਲੰਬਰ ਕੈਨੇਡਾ ਵਿੱਚ ਗਿਆ ਸੀ। ਹੌਲੀ ਹੌਲੀ ਉਹ ਖ਼ਾਲਿਸਤਾਨੀ ਗਤੀਵਿਧੀਆਂ ਵਿੱਚ ਸ਼ਾਮਿਲ ਹੋ ਗਿਆ, ਉਸ ’ਤੇ ਵੀ ਭਾਰਤ ਵੱਲੋਂ ਕਈ ਮਾਮਲੇ ਦਰਜ ਹਨ।
ਸਾਲ 2020 ਵਿਚ ਐਨਆਈਏ ਨੇ ਉਸ ਦੀ ਸੰਪਤੀ ਨੂੰ ਵੀ ਕੁਰਕ ਕਰ ਦਿੱਤਾ ਸੀ। ਸਰਕਾਰ ਮੁਤਾਬਕ ਹਰਦੀਪ ਸਿੰਘ ਨਿੱਝਰ ਦੀ ਕੁੱਲ ਜਾਇਦਾਦ 11 ਕਨਾਲਾਂ 13 ਮਰਲੇ ਹੈ ਜੋ ਕਿ ਜਲੰਧਰ ਫਿਲੌਰ ਵਿੱਚ ਪੈਂਦੇ ਪਿੰਡ ਭਾਰਸਿੰਘਪੁਰਾ ਜੋ ਕਿ ਨਿੱਝਰ ਸਿੰਘ ਦਾ ਜੱਦੀ ਪਿੰਡ ਹੈ।
ਉਸ ਦੀ ਇਹ ਸਾਰੀ ਜਾਇਦਾਦ ਐਨਆਈਏ ਵੱਲੋਂ ਜ਼ਬਤ ਕਰ ਲਈ ਗਈ ਹੈ ਅਤੇ ਨੋਟਿਸ ਲਗਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹਰਦੀਪ ਸਿੰਘ ਨਿੱਝਰ ਦੀ ਸਾਰੀ ਸੰਪਤੀ ਸਾਰਕਾਰ ਦਾ ਹਵਾਲੇ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਨਿੱਝਰ ਸਿੰਘ ਦਾ ਬਾਕੀ ਪਰਿਵਾਰ ਜੋ ਕਿ ਵਿਦੇਸ਼ ਵਿੱਚ ਰਹਿ ਰਿਹਾ ਹੈ, ਉਹਨਾਂ ਦੀ ਪੰਜਾਬ ਸਥਿਤ ਜਾਇਦਾਦ ਨੂੰ ਵੀ ਸੀਲ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।