ਅਡਾਨੀ-ਹਿੰਡਨਬਰਗ ਮਾਮਲੇ ‘ਚ SC ਦਾ ਵੱਡਾ ਫੈਸਲਾ

ਅਡਾਨੀ-ਹਿੰਡਨਬਰਗ ਮਾਮਲੇ ‘ਚ SC ਦਾ ਵੱਡਾ ਫੈਸਲਾ

ਅਡਾਨੀ-ਹਿੰਦੇਨਬਰਗ ਮਾਮਲੇ ‘ਚ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਆਪਣਾ ਫੈਸਲਾ ਸੁਣਾਇਆ ਹੈ । ਸੁਪਰੀਮ ਕੋਰਟ ਨੇ 2 ਮਾਮਲਿਆਂ ਦੀ ਜਾਂਚ ਲਈ ਸੇਬੀ ਨੂੰ 3 ਮਹੀਨਿਆਂ ਦਾ ਹੋਰ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਡਾਨੀ ਹਿੰਡਨਬਰਗ ਮਾਮਲੇ ਦੀ ਜਾਂਚ ਸੇਬੀ ਤੋਂ ਐਸਆਈਟੀ ਨੂੰ ਤਬਦੀਲ ਕਰਨ ਦਾ ਕੋਈ ਆਧਾਰ ਨਹੀਂ ਹੈ। ਸੁਪਰੀਮ ਕੋਰਟ ਨੇ ਪਿਛਲੇ ਸਾਲ ਨਵੰਬਰ ‘ਚ ਇਸ ਮਾਮਲੇ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਨਵਰੀ 2023 ਵਿੱਚ, ਅਮਰੀਕੀ ਸ਼ਾਰਟ ਸੇਲ ਫਰਮ ਹਿੰਡਨਬਰਗ ਦੁਆਰਾ ਅਡਾਨੀ ਸਮੂਹ ਦੀਆਂ ਕੰਪਨੀਆਂ ਉੱਤੇ ਕਥਿਤ ਬੇਨਿਯਮੀਆਂ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਬਾਅਦ ਅਡਾਨੀ ਗਰੁੱਪ ਦੇ ਸ਼ੇਅਰਾਂ ‘ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…