ਅੰਮ੍ਰਿਤਪਾਲ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ

ਅੰਮ੍ਰਿਤਪਾਲ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ

ਸੋਮਵਾਰ ਤੱਕ ਕਰਵਾਓ ਅੰਮ੍ਰਿਤਪਾਲ ਦੀ ਨਾਮਜ਼ਦਗੀ


ਚੰਡੀਗੜ੍ਹ, 10 ਮਈ, ਨਿਰਮਲ : ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ। ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ।

ਪੰਜਾਬ ਸਰਕਾਰ ਨੇ ਹਾਈ ਕੋਰਟ ਨੁੂੰ ਜਾਣਕਾਰੀ ਦਿੱਤੀ ਕਿ ਸੋਮਵਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦਾ ਕੰਮ ਪੂਰਾ ਹੋ ਜਾਵੇਗਾ। ਇਸ ਜਾਣਕਾਰੀ ਤੋਂ ਬਾਅਦ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਅੱਜ ਹਾਈ ਕੋਰਟ ਨੇ ਇਸ ਸਬੰਧੀ ਆਪਣਾ ਫੈਸਲਾ ਸੁਣਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ। ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ।

ਦੱਸ ਦੇਈਏ ਕਿ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਸਟਿਸ ਵਿਨੋਦ ਐਸ ਭਾਰਦਵਾਜ ਨੇ ਕੀਤੀ। ਪਟੀਸ਼ਨ ’ਚ ਅੰਮ੍ਰਿਤਪਾਲ ਨੇ ਕਿਹਾ ਸੀ ਕਿ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ 14 ਮਈ ਹੈ।

ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਪੰਜਾਬ ਸਰਕਾਰ, ਭਾਰਤੀ ਚੋਣ ਕਮਿਸ਼ਨ, ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਤੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸਮੇਂ ਦੀ ਮੰਗ ਕੀਤੀ ਹੈ। ਪਟੀਸ਼ਨ ’ਚ ਕਿਹਾ ਗਿਆ ਕਿ ਮੇਰੇ ਲਈ ਚੋਣ ਲੜਨ ਲਈ ਨਾਮਜ਼ਦਗੀ ਫਾਰਮ ਭਰਨਾ ਜ਼ਰੂਰੀ ਹੈ।

ਇਹ ਖ਼ਬਰ ਵੀ ਪੜ੍ਹੋ

ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਪਿਛਲੇ ਦਿਨੀਂ ਜਿੱਥੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਦਾਖਲ ਕੀਤੀ ਸੀ, ਤਾਂ ਉੱਥੇ ਹੀ ਅੱਜ ਅਕਸ਼ੈ ਤ੍ਰਿਤਿਆ ਵਾਲੇ ਦਿਨ 18 ਉਮੀਦਵਾਰ ਨਾਮਜ਼ਦਗੀ ਦਾਖਲ ਕਰਨਗੇ। ਮੰਨਿਆ ਜਾਂਦਾ ਹੈ ਕਿ ਅਕਸ਼ੈ ਤ੍ਰਿਤਿਆ ਵਾਲੇ ਦਿਨ ਕੰਮ ਨੇਪਰੇ ਚੜ੍ਹਦਾ ਹੈ। ਦੱਸ ਦਈਏ ਕਿ ਭਾਜਪਾ ਤੋਂ ਇਲਾਵਾ ਕਾਂਗਰਸ, ਆਪ ਅਤੇ ਅਕਾਲੀ ਦਲ ਦੇ ਕਈ ਉਮੀਦਵਾਰ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 4 ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕੁੱਲ 18 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ।

ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਦੇ ਕੁੱਲ 6 ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਮੌਕੇ ਭਾਜਪਾ ਉਮੀਦਵਾਰਾਂ ਦੇ ਨਾਲ ਕੇਂਦਰੀ ਮੰਤਰੀਆਂ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੁਸ਼ੀਲ ਕੁਮਾਰ ਰਿੰਕੂ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਸਭ ਤੋਂ ਪਹਿਲਾਂ ਸਵੇਰੇ 11.30 ਵਜੇ ਜਲੰਧਰ ਪਹੁੰਚਣਗੇ।

ਇਸ ਤੋਂ ਬਾਅਦ ਸ਼ੇਖਾਵਤ ਹੁਸ਼ਿਆਰਪੁਰ ’ਚ ਅਨੀਤਾ ਸੋਮਪ੍ਰਕਾਸ਼ ਦੀ ਨਾਮਜ਼ਦਗੀ ਭਰਨਗੇ। ਅੰਤ ਵਿੱਚ ਸ਼ੇਖਾਵਤ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸੇ ਤਰ੍ਹਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਲੁਧਿਆਣਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਆਉਣਗੇ। ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਰੈਨਾ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ। ਅਖੀਰ ਭਾਜਪਾ ਦੇ ਸੀਨੀਅਰ ਆਗੂ ਜੈ ਸ਼ੰਕਰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ।

ਜਲੰਧਰ ’ਚ ਅੱਜ 4 ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਿਸ ਵਿੱਚ ਪਹਿਲਾ ਨਾਮ ਸੁਸ਼ੀਲ ਰਿੰਕੂ ਦਾ ਹੈ। ਇਸ ਤੋਂ ਇਲਾਵਾ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਦਿਨ ਨਾਮਜ਼ਦਗੀ ਦਾਖਲ ਕਰਨਗੇ। ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੀ ਅੱਜ ਚੋਣ ਅਧਿਕਾਰੀ ਦੇ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।

Related post

ਸਿਹਤ ਨੂੰ ਇਕ ਨਹੀਂ ਕਈ ਫਾਇਦੇ ਦਿੰਦਾ ਬੇਲ ਦਾ ਜੂਸ

ਸਿਹਤ ਨੂੰ ਇਕ ਨਹੀਂ ਕਈ ਫਾਇਦੇ ਦਿੰਦਾ ਬੇਲ ਦਾ…

ਚੰਡੀਗੜ੍ਹ, 20 ਮਈ, ਪਰਦੀਪ ਸਿੰਘ: ਗਰਮੀਆਂ ਦੇ ਮੌਸਮ ਵਿੱਚ ਕੜਕਦੀ ਧੁੱਪ ਸਰੀਰ ਵਿਚੋਂ ਊਰਜਾ ਨੂੰ ਖਤਮ ਕਰ ਦਿੰਦੀ ਹੈ। ਖਾਸ ਤੌਰ…
ਕੀ ਨੈਟਫਲਿਕਸ ਤੋਂ ਬੰਦ ਹੋ ਰਿਹਾ ਕਪਿਲ ਦਾ ਕਮੇਡੀ ਸ਼ੋਅ?

ਕੀ ਨੈਟਫਲਿਕਸ ਤੋਂ ਬੰਦ ਹੋ ਰਿਹਾ ਕਪਿਲ ਦਾ ਕਮੇਡੀ…

ਚੰਡੀਗੜ੍ਹ, 20 ਮਈ, (ਲੇਖਕ-ਪ੍ਰੋ. ਕੁਲਬੀਰ ਸਿੰਘ): ਟੈਲੀਵਿਜ਼ਨ ਉਦਯੋਗ ਵਿਚ ਬੜੀ ਤੇਜ਼ੀ ਨਾਲ ਬੜੇ ਵੱਡੇ ਬਦਲਾਅ ਵਾਪਰ ਰਹੇ ਹਨ।  ਅਜੇ ਕੁਝ ਮਹੀਨੇ…
ਮਹਿਲਾਵਾਂ ਸਥਾਈ ਨੌਕਰੀਆਂ ਤੋਂ ਅੱਕੀਆ, ਹੁਣ ਬਿਜਨਸ ਵੱਲ ਵਧਿਆ ਰੁਝਾਨ

ਮਹਿਲਾਵਾਂ ਸਥਾਈ ਨੌਕਰੀਆਂ ਤੋਂ ਅੱਕੀਆ, ਹੁਣ ਬਿਜਨਸ ਵੱਲ ਵਧਿਆ…

ਚੰਡੀਗੜ੍ਹ, 20 ਮਈ, ਪਰਦੀਪ ਸਿੰਘ: ਵਿੱਤੀ ਸਾਲ 2024 ਦੀ ਮਾਰਚ ਤਿਮਾਹੀ ਵਿੱਚ ਸ਼ਹਿਰੀ ਇਲਾਕਿਆ ਵਿੱਚ ਨਿਯਮਤ ਵੇਤਨ ਉੱਤੇ ਨੌਕਰੀ ਕਰਨ ਵਾਲੀਆਂ…