ਗਿੱਦੜਬਾਹਾ 'ਚ ਵੱਡੀ ਵਾਰਦਾਤ, ਪਤੀ ਨੇ ਰਾਡ ਨਾਲ ਪਤਨੀ ਦਾ ਕੀਤਾ ਕਤਲ
ਸ੍ਰੀ ਮੁਕਤਸਰ ਸਾਹਿਬ, 15 ਮਈ, ਪਰਦੀਪ ਸਿੰਘ: ਮੁਕਤਸਰ ਦੇ ਗਿੱਦੜਬਾਹਾ ਹਲਕੇ ਵਿੱਚ ਇਕ ਪਤੀ ਨੇ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਰਾਡ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਤੀ ਨੂੰ ਆਪਣੀ ਪਤਨੀ ਦੇ ਚਰਿੱਤਰ ਉੱਤੇ ਸ਼ੱਕ ਸੀ। ਪੁਲਿਸ ਅਧਿਕਾਰੀ ਪਰਮਜੀਤ ਕੁਮਾਰ ਕੰਬੋਜ ਦਾ ਕਹਿਣਾ ਹੈ ਕਿ ਮ੍ਰਿਤਕ ਹਰਪ੍ਰੀਤ ਕੌਰ […]
By : Editor Editor
ਸ੍ਰੀ ਮੁਕਤਸਰ ਸਾਹਿਬ, 15 ਮਈ, ਪਰਦੀਪ ਸਿੰਘ: ਮੁਕਤਸਰ ਦੇ ਗਿੱਦੜਬਾਹਾ ਹਲਕੇ ਵਿੱਚ ਇਕ ਪਤੀ ਨੇ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਰਾਡ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਤੀ ਨੂੰ ਆਪਣੀ ਪਤਨੀ ਦੇ ਚਰਿੱਤਰ ਉੱਤੇ ਸ਼ੱਕ ਸੀ। ਪੁਲਿਸ ਅਧਿਕਾਰੀ ਪਰਮਜੀਤ ਕੁਮਾਰ ਕੰਬੋਜ ਦਾ ਕਹਿਣਾ ਹੈ ਕਿ ਮ੍ਰਿਤਕ ਹਰਪ੍ਰੀਤ ਕੌਰ ਦੇ ਪਿਤਾ ਸੁਨੀਲ ਕੁਮਾਰ ਨੇ ਬਿਆਨਾਂ ਵਿੱਚ ਕਿਹਾ ਹੈ ਕਿ ਉਸ ਦੀ ਲੜਕੀ ਹਰਪ੍ਰੀਤ ਕੌਰ ਦਾ ਵਿਆਹ 6 ਸਾਲ ਪਹਿਲਾ ਇੰਦਰਜੀਤ ਵਾਸੀ ਗਿੱਦੜਬਾਹਾ ਨਾਲ ਹੋਇਆ ਸੀ।
ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ ਅਤੇ ਇਸ ਕਾਰਨ ਉਹ ਅਕਸਰ ਉਸ ਦੀ ਕੁੱਟਮਾਰ ਕਰਦਾ ਸੀ। ਬੀਤੇ ਦਿਨ ਉਸ ਦੀ ਲੜਕੀ ਹਰਪ੍ਰੀਤ ਕੌਰ ਨੇ ਫੋਨ ਕਰਕੇ ਦੱਸਿਆ ਕਿ ਉਸ ਦਾ ਪਤੀ ਇੰਦਰਜੀਤ ਸਿੰਘ ਉਸ ਦੀ ਕੁੱਟਮਾਰ ਕਰ ਰਿਹਾ ਹੈ। ਜਦੋਂ ਸੁਨੀਲ ਕੁਮਾਰ ਆਪਣੇ ਦੋਸਤ ਜਗਸੀਰ ਸਿੰਘ ਨਾਲ ਗਿੱਦੜਬਾਹਾ ਸਥਿਤ ਹਰਪ੍ਰੀਤ ਕੌਰ ਦੇ ਘਰ ਪਹੁੰਚਿਆ ਤਾਂ ਉਸ ਦਾ ਜਵਾਈ ਇੰਦਰਜੀਤ ਸਿੰਘ ਉਸ ਦੀ ਲੜਕੀ ਹਰਪ੍ਰੀਤ ਕੌਰ ਦੀ ਕੁੱਟਮਾਰ ਕਰ ਰਿਹਾ ਸੀ ਅਤੇ ਇਸ ਦੌਰਾਨ ਇੰਦਰਜੀਤ ਸਿੰਘ ਨੇ ਹਰਪ੍ਰੀਤ ਕੌਰ ਦੇ ਸਿਰ ਅਤੇ ਬਾਂਹ 'ਤੇ ਲੋਹੇ ਦੀ ਚੀਜ਼ ਨਾਲ ਵਾਰ ਕਰ ਦਿੱਤਾ ਜਿਸ ਕਾਰਨ ਹਰਪ੍ਰੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਐਸਐਚਓ ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਸੁਨੀਜ ਕੁਮਾਰ ਦੇ ਬਿਆਨਾਂ ’ਤੇ ਪੁਲਿਸ ਨੇ ਕਥਿਤ ਮੁਲਜ਼ਮ ਇੰਦਰਜੀਤ ਸਿੰਘ ਉਰਫ਼ ਇੰਦੂ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।