CM ਯੋਗੀ ਦੀ ਵੱਡੀ ਮੀਟਿੰਗ, ਯੂਪੀ ‘ਚ ਧਾਰਾ 144 ਲਾਗੂ

CM ਯੋਗੀ ਦੀ ਵੱਡੀ ਮੀਟਿੰਗ, ਯੂਪੀ ‘ਚ ਧਾਰਾ 144 ਲਾਗੂ

ਲਖਨਊ : ਦਿਲ ਦਾ ਦੌਰਾ ਪੈਣ ਕਾਰਨ ਮੁਖਤਾਰ ਅੰਸਾਰੀ ਦੀ ਮੌਤ ਤੋਂ ਬਾਅਦ ਮਊ ‘ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਪੁਲਿਸ ਬਾਂਦਾ ਵਿੱਚ ਵੀ ਤਿੱਖੀ ਨਜ਼ਰ ਰੱਖ ਰਹੀ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਆਪਣੇ ਘਰ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ। ਮੀਟਿੰਗ ਵਿੱਚ ਡੀਜੀਪੀ ਪ੍ਰਸ਼ਾਂਤ ਕੁਮਾਰ, ਏਡੀਜੀ ਲਾਅ ਐਂਡ ਆਰਡਰ ਅਮਿਤਾਭ ਯਸ਼ ਵੀ ਮੌਜੂਦ ਹਨ। ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਘਟਨਾਕ੍ਰਮ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਸੀਐਮ ਯੋਗੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਸੂਬੇ ਵਿੱਚ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।
ਉੱਤਰ ਪ੍ਰਦੇਸ਼ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਮੁਖਤਾਰ ਅੰਸਾਰੀ ਦੀ ਮੌਤ ਤੋਂ ਬਾਅਦ ਪੂਰੇ ਉੱਤਰ ਪ੍ਰਦੇਸ਼ ਵਿੱਚ ਫੌਜਦਾਰੀ ਜਾਬਤਾ (ਸੀਆਰਪੀਸੀ) ਦੀ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਾਂਦਾ, ਮਊ, ਗਾਜ਼ੀਪੁਰ ਅਤੇ ਵਾਰਾਣਸੀ ਜ਼ਿਲ੍ਹਿਆਂ ਵਿੱਚ ਪੁਲੀਸ ਮੁਲਾਜ਼ਮਾਂ ਦੀ ਵਿਸ਼ੇਸ਼ ਤਾਇਨਾਤੀ ਹੈ।

Related post

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਹੈਲੀਕਾਪਟਰ ’ਚ ਚੜ੍ਹਦੇ ਸਮੇਂ ਮਮਤਾ ਬੈਨਰਜੀ ਡਿੱਗੀ

ਦੁਰਗਾਪੁਰ, 27 ਅਪ੍ਰੈਲ, ਨਿਰਮਲ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨਿੱਚਰਵਾਰ ਨੂੰ ਹੈਲੀਕਾਪਟਰ ਵਿਚ ਚੜ੍ਹਨ ਦੌਰਾਨ ਡਿੱਗ ਗਈ। ਇਹ…
ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਅਮਰੀਕਾ ਵਿੱਚ ਭਾਰਤੀ-ਅਮਰੀਕੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ

ਨਿਰਮਲ ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)- ਬੀਤੀ ਰਾਤ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ ਇੱਕ ਕਾਰ ਸੜਕ ਹਾਦਸੇ ਚ’ ਭਾਰਤ ਦੇ ਕੇਰਲਾ…
ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ ਮੌਤ

ਅਮਰੀਕਾ : ਸੜਕ ਹਾਦਸੇ ’ਚ 3 ਗੁਜਰਾਤੀ ਔਰਤਾਂ ਦੀ…

ਨਿਊਯਾਰਕ, 27 ਅਪ੍ਰੈਲ (ਰਾਜ ਗੋਗਨਾ)-ਬੀਤੇਂ ਦਿਨ ਅਮਰੀਕਾ ਦੇ ਅਟਲਾਟਾਂ ਰਾਜ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਕਾਰ…