ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਵੱਡੀ ਖ਼ਬਰ
ਚੰਡੀਗੜ੍ਹ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਸੀ। ਅਸਲ ਵਿਚ ਬੀਤੀ ਸ਼ਾਮ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸੱਕਤਰ ਗੁਰਵਿੰਦਰ ਸਿੰਘ ਧਮੀਜਾ ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਆਪਣਾ ਅਸਤੀਫਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੂੰ ਸੌਂਪ ਦਿੱਤਾ ਹੈ। HSGMC ਦੇ […]

By : Editor (BS)
ਚੰਡੀਗੜ੍ਹ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਸੀ। ਅਸਲ ਵਿਚ ਬੀਤੀ ਸ਼ਾਮ ਪ੍ਰਧਾਨ ਮਹੰਤ ਕਰਮਜੀਤ ਸਿੰਘ ਅਤੇ ਜਨਰਲ ਸੱਕਤਰ ਗੁਰਵਿੰਦਰ ਸਿੰਘ ਧਮੀਜਾ ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਆਪਣਾ ਅਸਤੀਫਾ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੂੰ ਸੌਂਪ ਦਿੱਤਾ ਹੈ।
HSGMC ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਅਸਤੀਫੇ ਨੂੰ ਬਦਲਾਅ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਹਾਲਾਂਕਿ ਅਸੰਧ 'ਤੇ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ HSGMC ਦੇ ਮੈਂਬਰ ਅਤੇ ਮੀਤ ਪ੍ਰਧਾਨ ਬਣਨ ਨੂੰ ਲੈ ਕੇ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ ਪਰ ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਛੱਡਣ ਦੇ ਮੂਡ 'ਚ ਨਹੀਂ ਸਨ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਖੁਦ ਕੀਤੀ ਹੈ।


