ਮਨਪ੍ਰੀਤ ਬਾਦਲ ਨੂੰ ਪਲਾਟ ਘੋਟਾਲਾ ਮਾਮਲੇ ’ਚ ਵੱਡੀ ਰਾਹਤ
ਚੰਡੀਗੜ੍ਹ, (ਹਮਦਰਦ ਨਿਊਜ਼ ਸਰਵਿਸ) :ਬਠਿੰਡਾ ਪਲਾਟ ਘੋਟਾਲਾ ਮਾਮਲੇ ਵਿੱਚ ਫਸੇ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਐ। ਕੇਸ ਦੀ ਸੁਣਵਾਈ ਦੌਰਾਨ ਅੱਜ ਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ। ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਸਟੇਟ ਕੌਂਸਲ ਨੇ ਆਪਣਾ ਜਵਾਬ ਦਾਖਲ […]

By : Editor Editor
ਚੰਡੀਗੜ੍ਹ, (ਹਮਦਰਦ ਨਿਊਜ਼ ਸਰਵਿਸ) :ਬਠਿੰਡਾ ਪਲਾਟ ਘੋਟਾਲਾ ਮਾਮਲੇ ਵਿੱਚ ਫਸੇ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਐ। ਕੇਸ ਦੀ ਸੁਣਵਾਈ ਦੌਰਾਨ ਅੱਜ ਕੋਰਟ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ।
ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਸਟੇਟ ਕੌਂਸਲ ਨੇ ਆਪਣਾ ਜਵਾਬ ਦਾਖਲ ਕੀਤਾ ਤਾਂ ਦੂਜੀ ਧਿਰ ਵੱਲੋਂ ਹੋਰ ਸਮਾਂ ਮੰਗਿਆ ਗਿਆ। ਇਸ ’ਤੇ ਕੋਰਟ ਨੇ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰਹਿਣ ਦੇ ਹੁਕਮ ਜਾਰੀ ਕਰ ਦਿੱਤੇ। ਇਸ ਦੇ ਚਲਦਿਆਂ ਹੁਣ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰਹੇਗੀ। ਇਸ ਦੇ ਨਾਲ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਵੀ ਬਰਕਰਾਰ ਹੈ।
ਦੱਸ ਦੇਈਏ ਕਿ ਬੀਤੀ 24 ਸਤੰਬਰ ਨੂੰ ਬਠਿੰਡਾ ਦੇ ਮਾਡਲ ਟਾਊਨ ਇਲਾਕੇ ਵਿੱਚ ਬੀਡੀਏ ਅਧਿਕਾਰੀਆਂ ਦੀ ਮਦਦ ਨਾਲ 1560 ਗਜ ਦਾ ਪਲਾਟ ਘੱਟ ਕੀਮਤ ਵਿੱਚ ਖਰੀਦਣ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੀ ਬਠਿੰਡਾ ਥਾਣਾ ਪੁਲਿਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਸ ਦੇ ਪੰਜ ਹੋਰ ਸਾਥੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।
ਮਨਪ੍ਰੀਤ ਬਾਦਲ ਵਿਰੁੱਧ ਐਫ਼ਆਈਆਰ ਵਿੱਚ ਦੋਸ਼ ਹੈ ਕਿ ਉਨ੍ਹਾਂਨੇਅ ਾਪਣੇ ਅਹੁਦੇ ਅਤੇ ਤਾਕਤ ਦੀ ਵਰਤੋਂ ਕਰਕੇ ਬੀਡੀਏ ਯਾਨੀ ਬਠਿੰਡਾ ਡਿਵੈਲਪਮੈਂਟ ਅਥਾਰਟੀ ’ਤੇ ਆਪਣਾ ਰੋਹਬ ਦਿਖਾਇਆ ਸੀ। ਪਲਾਟਾਂ ਨੂੰ ਸਾਲ 2021 ਵਿੱਚ ਘੱਟਦਰ ’ਤੇ ਨਿਲਾਮੀ ਲਈ ਰੱਖਿਆ ਅਤੇ ਸਾਈਟ ਪਲਾਨ ਅਪਲੋਡ ਨਹੀਂ ਕੀਤਾ। ਅਜਿਹਾ ਕਰਕੇ ਜਨਤਾ ਨੂੰ ਨਿਲਾਮੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਗਿਆ।
ਪਟੀਸ਼ਨਕਰਤਾ ਦੇ ਭਰੋਸੇਯੋਗ ਲੋਕ, ਜਿਨ੍ਹਾਂ ਨੂੰ ਸਾਈਟ ਦੇ ਵੇਰਵੇ ਦੀ ਵਿਸ਼ੇਸ਼ ਜਾਣਕਾਰੀ ਸੀ, ਉਨ੍ਹਾਂ ਨੇ ਨਿਲਾਮੀ ਵਿੱਚ ਭਾਗ ਲਿਆ ਅਤੇ ਉਕਤ ਪਲਾਟ ਕੌਡੀਆਂ ਦੇ ਭਾਅ ਪ੍ਰਾਪਤ ਕਰ ਲਏ। ਇਸ ਨਾਲ ਸੂਬੇ ਦੇ ਖਜ਼ਾਨੇ ਨੂੰ ਨੁਕਸਾਨ ਹੋਇਆ। ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਮਗਰੋਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ 7 ਦਸੰਬਰ ਲਈ ਨੋਟਿਸ ਜਾਰੀ ਕੀਤਾ ਸੀ। ਹੁਣ ਕੋਰਟ ਨੇ ਅਗਲੀ ਸੁਣਵਾਈ ਤੱਕ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ’ਤੇ ਰੋਕ ਲਾਉਂਦੇ ਹੋਏ ਜਾਂਚ ਵਿੱਚ ਸਹਿਯੋਗ ਕਰਨਦਾ ਵੀ ਹੁਕਮ ਦਿੱਤਾ।


