ਬਰਗਾੜੀ ਬੇਅਦਬੀ ਮਾਮਲੇ ਵਿਚ ਪ੍ਰਦੀਪ ਕਲੇਰ ਦਾ ਵੱਡਾ ਖੁਲਾਸਾ
ਚੰਡੀਗੜ੍ਹ, 16 ਮਾਰਚ, ਨਿਰਮਲ : 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿਚ ਵੱਡਾ ਖੁਲਾਸਾ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੁਆਰਾ ਗ੍ਰਿਫਤਾਰ ਕੀਤੇ ਗਏ ਭਗੌੜੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੇ ਇਸ ਮਾਮਲੇ ਵਿਚ ਜੇਐਮਅਈਸੀ ਚੰਡੀਗੜ੍ਹ ਦੀ ਅਦਾਲਤ ਵਿਚ ਧਾਰਾ 164 ਤਹਿਤ ਬਿਆਨ ਦਰਜ ਕਰਾਏ ਹਨ। ਅਪਣੇ ਬਿਆਨ ਵਿਚ ਪ੍ਰਦੀਪ ਕਲੇਰ ਨੇ ਸਪਸ਼ਟ ਕੀਤਾ ਹੈ […]
By : Editor Editor
ਚੰਡੀਗੜ੍ਹ, 16 ਮਾਰਚ, ਨਿਰਮਲ : 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿਚ ਵੱਡਾ ਖੁਲਾਸਾ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੁਆਰਾ ਗ੍ਰਿਫਤਾਰ ਕੀਤੇ ਗਏ ਭਗੌੜੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੇ ਇਸ ਮਾਮਲੇ ਵਿਚ ਜੇਐਮਅਈਸੀ ਚੰਡੀਗੜ੍ਹ ਦੀ ਅਦਾਲਤ ਵਿਚ ਧਾਰਾ 164 ਤਹਿਤ ਬਿਆਨ ਦਰਜ ਕਰਾਏ ਹਨ।
ਅਪਣੇ ਬਿਆਨ ਵਿਚ ਪ੍ਰਦੀਪ ਕਲੇਰ ਨੇ ਸਪਸ਼ਟ ਕੀਤਾ ਹੈ ਕਿ ਬੇਅਦਬੀ ਦੀ ਘਟਨਾ ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦੇ ਕਹਿਣ ’ਤੇ ਅੰਜਾਮ ਦਿੱਤਾ ਗਿਆ ਸੀ। ਫਿਲਹਾਲ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਅਦਾਲਤ ਵਿਚ ਚਲ ਰਹੀ ਹੈ। ਪਿਛਲੇ ਦਿਨੀਂ ਹਾਈ ਕੋਰਟ ਦੁਆਰਾ ਡੇਰਾ ਮੁਖੀ ਦੇ ਕੇਸ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਗਈ ਸੀ।
12 ਅਕਤੂਬਰ 2015 ਨੂੰ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ। ਇਸ ਮਾਮਲੇ ਵਿਚ ਡੇਰਾ ਸੱਚਾ ਸੌਦਾ ਮੁਖੀ ਸਮੇਤ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਹਰਸ਼ ਧੁੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨਾਮਜ਼ਦ ਹਨ। ਉਕਤ ਤਿੰਨੋਂ ਮੈਂਬਰ ਤਦ ਤੋਂ ਭਗੌੜਾ ਚਲ ਰਹੇ ਸੀ। ਪ੍ਰੰਤੂ 9 ਫਰਵਰੀ ਨੂੰ ਐਸਆਈਟੀ ਅਤੇ ਪੰਜਾਬ ਪੁਲਿਸ ਨੇ ਪ੍ਰਦੀਪ ਕਲੇਰ ਨੂੰ ਗੁਰੂਗਰਾਮ ਤੋਂ ਗ੍ਰਿਫਤਾਰ ਕੀਤਾ ਸੀ। ਐਸਆਈਟੀ ਲਗਾਤਾਰ ਪ੍ਰਦੀਪ ਕਲੇਰ ਦਾ ਰਿਮਾਂਡ ਲੈ ਕੇ ਇਸ ਮਾਮਲੇ ਵਿਚ ਪੁੱਛਗਿੱਛ ਕਰਦੀ ਰਹੀ ਹੈ।
ਇਸੇ ਪੁਛਗਿੱਛ ਵਿਚ ਪ੍ਰਦੀਪ ਕਲੇਰ ਨੇ ਦਰਜ ਕਰਾਏ ਬਿਆਨ ਵਿਚ ਕਿਹਾ ਕਿ ਬੇਅਦਬੀ ਘਟਨਾ ਨੂੰ ਡੇਰਾ ਮੁਖੀ ਅਤੇ ਹਨੀਪ੍ਰੀਤ ਦੇ ਕਹਿਣ ’ਤੇ ਅੰਜਾਮ ਦਿੱਤਾ ਗਿਆ ਸੀ। ਅਜਿਹੇ ਵਿਚ ਡੇਰਾ ਮੁਖੀ ਦੀ ਮੁਸ਼ਕਲਾਂ ਇੱਕ ਵਾਰ ਮੁੜ ਵੱਧ ਸਕਦੀਆਂ ਹਨ।
ਇਹ ਖ਼ਬਰ ਵੀ ਪੜ੍ਹੋ
ਪੰਜਾਬੀਆਂ ਲਈ ਇੱਕ ਖੁਸ਼ੀ ਵਾਲੀ ਖ਼ਬਰ ਹੈ। ਦੱਸਦੇ ਚਲੀਏ ਕਿ ਆਦਮਪੁਰ ਏਅਰਪੋਰਟ 31 ਮਾਰਚ ਤੋਂ ਸ਼ੁਰੂ ਹੋ ਜਾਵੇਗਾ।
ਇੱਥੋਂ ਘਰੇਲੂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਆਦਮਪੁਰ ਏਅਰਪੋਰਟ ’ਤੇ ਕੇਂਦਰ ਸਰਕਾਰ ਦੁਆਰਾ ਭੇਜਿਆ ਗਿਆ ਸਟਾਫ ਪਹੁੰਚ ਗਿਆ ਹੈ। 31 ਮਾਰਚ ਤੋਂ ਸ਼ੁਰੂ ਹੋਣ ਵਾਲੀ ਉਡਾਣਾਂ ਦੀ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਕਤ ਏਅਰਪੋਰਟ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੰਗਲੌਰ, ਕੋਲਕਾਤਾ ਅਤੇ ਗੋਆ ਲਈ ਉਡਣ ਵਾਲੀ ਫਲਾਈਟਾਂ ਲਈ ਰੂਟ ਅਲਾਟ ਕਰ ਦਿੱਤੇ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਕਤ ਏਅਰਪੋਰਟ 2 ਮਾਰਚ ਨੂੰ ਪੀਐਮ ਮੋਦੀ ਦੇ ਪ੍ਰੋਗਰਾਮ ਤੋਂ ਬਾਅਦ ਸ਼ੁਰੂ ਹੋਣਾ ਸੀ। ਪ੍ਰੰਤੂ ਪੀਐਮ ਦੇ ਪ੍ਰੋਗਰਾਮ ਵਿਚ ਦੇਰੀ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ।
ਕਰੀਬ ਹਫਤਾ ਪਹਿਲਾਂ ਪੀਐਮ ਮੋਦੀ ਨੇ ਭਾਰਤ ਦੇ ਕਈ ਏਅਰਪੋਰਟ ਦਾ ਵਰਚੂਅਲ ਉਦਘਾਟਨ ਕੀਤਾ ਸੀ। ਜਿਸ ਵਿਚ ਆਦਮਪੁਰ ਏਅਰਪੋਰਟ ਵੀ ਸ਼ਾਮਲ ਸੀ।
ਹੁਣ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਬਿਆਨ ਦਿੱਤਾ ਕਿ ਉਕਤ ਏਅਰਪੋਰਟ 31 ਤੋਂ ਸ਼ੁਰੂ ਹੋ ਜਾਵੇਗਾ। ਦੱਸ ਦੇਈਏ ਕਿ ਇਸ ਨੂੰ ਲੈ ਕੇ ਜਲੰਧਰ ਤੋਂ ਆਪ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਸਿੰਧੀਆ ਦੇ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਜਲੰਧਰ ਦੇ ਲੋਕਾਂ ਦੀ ਸਹੂਲਤ ਲਈ ਇੱਕ ਪੱਤਰ ਵੀ ਸੌਂਪਿਆ ਸੀ।