ਪੰਜਾਬ : ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਾਲੇ ਲਈ ਵੱਡੀ ਰਕਮ ਦੇ ਇਨਾਮ ਦਾ ਐਲਾਨ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਐਨਡੀਪੀਐਸ ਐਕਟ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ। ਜਿਨ੍ਹਾਂ ਕੋਲੋਂ ਵਪਾਰਕ ਮਾਤਰਾ ਵਿੱਚ ਨਸ਼ੇ ਫੜੇ ਜਾਣਗੇ, ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਏਡੀਜੀਪੀ ਲਾਅ ਐਂਡ ਆਰਡਰ ਪੰਜਾਬ ਅਰਪਿਤ ਸ਼ੁਕਲਾ ਨੇ […]
By : Editor (BS)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਐਨਡੀਪੀਐਸ ਐਕਟ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ। ਜਿਨ੍ਹਾਂ ਕੋਲੋਂ ਵਪਾਰਕ ਮਾਤਰਾ ਵਿੱਚ ਨਸ਼ੇ ਫੜੇ ਜਾਣਗੇ, ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਏਡੀਜੀਪੀ ਲਾਅ ਐਂਡ ਆਰਡਰ ਪੰਜਾਬ ਅਰਪਿਤ ਸ਼ੁਕਲਾ ਨੇ ਦੱਸਿਆ ਕਿ 100 ਦੇ ਕਰੀਬ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਭਵਿੱਖ ਵਿੱਚ ਵੀ ਜਿਨ੍ਹਾਂ ਵਿਅਕਤੀਆਂ ਕੋਲੋਂ ਵਪਾਰਕ ਮਾਤਰਾ ਵਿੱਚ ਨਸ਼ਾ ਬਰਾਮਦ ਹੋਇਆ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਏਡੀਜੀਪੀ ਨੇ ਦੱਸਿਆ ਕਿ ਪਾਕਿਸਤਾਨ ਤੋਂ ਪੰਜਾਬ ਵਿੱਚ ਨਸ਼ੇ ਭੇਜੇ ਜਾਂਦੇ ਹਨ। ਜੇਕਰ ਕੋਈ ਵੀ ਵਿਅਕਤੀ ਪੰਜਾਬ ਤੋਂ ਆਉਣ ਵਾਲੇ ਡਰੋਨ ਅਤੇ ਨਸ਼ਿਆਂ ਬਾਰੇ ਜਾਣਕਾਰੀ ਦਿੰਦਾ ਹੈ ਤਾਂ ਉਸ ਦਾ ਨਾਂ ਗੁਪਤ ਰੱਖਿਆ ਜਾਵੇਗਾ। ਡੀਜੀਪੀ ਪੰਜਾਬ ਵੱਲੋਂ ਉਸ ਨੂੰ ਇੱਕ ਲੱਖ ਦਾ ਇਨਾਮ ਵੀ ਦਿੱਤਾ ਜਾਵੇਗਾ। ਇਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਪੰਜਾਬ ਪੁਲਿਸ ਦੀ ਮਦਦ ਕਰਨੀ ਚਾਹੀਦੀ ਹੈ।