ਪੰਜਾਬ ਬੀਜੇਪੀ ਨੂੰ ਮਜ਼ਬੂਤ ਕਰਨ ਲਈ ਚੁੱਕਿਆ ਵੱਡਾ ਕਦਮ

ਪੰਜਾਬ ਬੀਜੇਪੀ ਨੂੰ ਮਜ਼ਬੂਤ ਕਰਨ ਲਈ ਚੁੱਕਿਆ ਵੱਡਾ ਕਦਮ


ਚੰਡੀਗੜ੍ਹ, 25 ਮਾਰਚ, ਨਿਰਮਲ : ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਭਾਰਤੀ ਜਨਤਾ ਪਾਰਟੀ ਨੇ ਇੱਕ ਵਾਰ ਮੁੜ ਸੰਗਠਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਹੈ।ਜ਼ਿਲ੍ਹਾ ਯੂਪੀ ਸੈੱਲ ਦੀਆਂ ਟੀਮਾਂ 9 ਜ਼ਿਲ੍ਹਿਆਂ ਵਿੱਚ ਬਣਾਈਆਂ ਗਈਆਂ ਸਨ। ਇਨ੍ਹਾਂ ਸੈੱਲਾਂ ਵਿੱਚ 50 ਤੋਂ ਵੱਧ ਲੋਕ ਨਿਯੁਕਤ ਕੀਤੇ ਗਏ ਸਨ। ਇਸ ਸਬੰਧੀ ਪਾਰਟੀ ਪ੍ਰਧਾਨ ਸੁਨੀਲ ਜਾਖੜ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਰੋਪੜ, ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਅੰਮ੍ਰਿਤਸਰ ਵਰਗੇ ਵੱਡੇ ਜ਼ਿਲ੍ਹੇ ਵੀ ਸ਼ਾਮਲ ਹਨ। ਪਾਰਟੀ ਨੂੰ ਉਮੀਦ ਹੈ ਕਿ ਇਸ ਨਾਲ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦਾ ਆਧਾਰ ਮਜ਼ਬੂਤ ਹੋਵੇਗਾ।

ਕਿਸਾਨ ਅੰਦੋਲਨ ਕਾਰਨ ਸੂਬੇ ਦੇ ਕਿਸਾਨ ਪਾਰਟੀ ਤੋਂ ਨਾਰਾਜ਼ ਹਨ। ਅਜਿਹੇ ’ਚ ਪਾਰਟੀ ਦੂਜੇ ਧੜਿਆਂ ਨੂੰ ਲੁਭਾਉਣ ਦੀ ਕੋਸ਼ਿਸ਼ ’ਚ ਲੱਗੀ ਹੋਈ ਹੈ ਤਾਂ ਜੋ ਚੋਣਾਂ ’ਚ ਉਨ੍ਹਾਂ ਦਾ ਨੁਕਸਾਨ ਨਾ ਹੋਵੇ। ਇਸ ਤੋਂ ਇਲਾਵਾ ਭਾਜਪਾ ਆਪਣਾ ਚੋਣ ਮੈਨੀਫੈਸਟੋ ਤਿਆਰ ਕਰਨ ਲਈ ਲੋਕਾਂ ਤੋਂ ਸੁਝਾਅ ਮੰਗ ਰਹੀ ਹੈ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਲੋਕਾਂ ਦੇ ਮੁੱਦਿਆਂ ’ਤੇ ਆਧਾਰਿਤ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ

ਕੇਂਦਰ ਅਤੇ ਰਾਜ ਸਰਕਾਰ ਵਲੋਂ ਨੋਟਿਸ ਮਿਲਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਨਵਜੰਮੇ ਬੱਚੇ ਨਾਲ ਜੁੜੇ ਸਾਰੇ ਦਸਤਾਵੇਜ਼ ਸੌਂਪ ਦਿੱਤੇ ਗਏ ਹਨ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਹੀ ਮਿਲੇ ਨੋਟਿਸ ਤੋਂ ਬਾਅਦ ਉਨ੍ਹਾਂ ਨੇ ਇਹ ਦਸਤਾਵੇਜ਼ ਸੌਂਪੇ ਹਨ। ਜੇਕਰ ਸਰਕਾਰ ਹੋਰ ਜਾਣਕਾਰੀ ਮੰਗੇਗੀ ਤਾਂ ਉਹ ਵੀ ਦੇ ਦੇਵਾਂਗੇ।
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੰਨਿਆ ਕਿ ਆਈਵੀਐਫ ਟਰੀਟਮੈਂਟ ਨੂੰ ਵਿਦੇਸ਼ ਵਿਚ ਲਿਆ ਗਿਆ ਹੈ ਅਤੇ ਬੱਚੇ ਦਾ ਸਿਰਫ ਜਨਮ ਪੰਜਾਬ ਵਿਚ ਹੋਇਆ। ਇੰਨਾ ਹੀ ਨਹੀਂ ਆਈਵੀਐਫ ਨਾਲ ਪ੍ਰੈਗਨੈਂਟ ਹੋਣ ਤੋਂ ਬਾਅਦ ਜ਼ਰੂਰੀ ਟਰੀਟਮੈਂਟ ਵੀ ਹਸਪਤਾਲ ਤੋਂ ਲਏ ਗਏ।
ਕੇਂਦਰੀ ਸਿਹਤ ਮੰਤਰਾਲੇ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਰਿਪੋਰਟ ਮੰਗੀ ਹੈ। ਪੱਤਰ ਵਿਚ ਆਈਵੀਐਫ ਤਕਨੀਕ ਨਾਲ ਬੱਚਾ ਜੰਮਣ ਵਾਲੇ ਐਕਟ ਦਾ ਹਵਾਲਾ ਦਿੱਤਾ ਗਿਆ। ਇਸ ਵਿਚ ਦੱਸਿਆ ਗਿਆ ਕਿ ਆਈਵੀਐਫ ਤਕਨੀਕ ਨਾਲ ਬੱਚਾ ਪੈਦਾ ਕਰਨ ਲਈ ਔਰਤ ਦੀ ਉਮਰ 21 ਤੋਂ 50 ਸਾਲ ਦੇ ਵਿਚ ਹੋਣੀ ਚਾਹੀਦੀ, ਲੇਕਿਨ ਸਿੱਧੂ ਦੀ ਮਾਂ ਚਰਣ ਕੌਰ ਨੇ 58 ਸਾਲ ਦੀ ਉਮਰ ਵਿਚ ਇਸ ਤਕਨੀਕ ਨਾਲ ਪ੍ਰੈਗਨੈਂਟ ਹੋ ਕੇ ਬੱਚੇ ਨੂੰ ਜਨਮ ਦਿੱਤਾ।

ਭਾਰਤ ਵਿਚ ਅੰਡਰ ਸੈਕਸ਼ਨ 21 (ਜੀ) ਅਸਿਸਟੈਂਟ ਰਿਪ੍ਰੋਡਕਟਿਵ ਤਕਨਾਲੌਜੀ ਰੈਗੂਲੇਸ਼ਨ ਐਕਟ 2021 ਦੇ ਅਨੁਸਾਰ ਬੱਚਾ ਪੈਦਾ ਕਰਨ ਲਈ ਔਰਤ ਦੀ ਉਮਰ 21 ਤੋਂ 50 ਸਾਲ ਅਤੇ ਮਰਦਾਂ ਦੀ ਉਮਰ 21 ਤੋਂ 55 ਸਾਲ ਦੇ ਵਿਚ ਹੋਣੀ ਚਾਹੀਦੀ। ਜਦ ਕਿ ਵਿਦੇਸ਼ ਵਿਚ 50 ਤੋਂ ਜ਼ਿਆਦਾ ਦੀ ਔਰਤਾਂ ਵੀ ਆਈਵੀਐਫ ਤਕਨੀਕ ਦਾ ਇਸਤੇਮਾਲ ਕਰ ਸਕਦੀਆਂ ਹਨ।
ਮਾਹਰਾਂ ਮੁਤਾਬਕ 2022 ਵਿਚ ਪਾਸ ਕੀਤੇ ਗਏ ਕਾਨੁੂੰਨ ਦੇ ਅਨੁਸਾਰ ਜੇਕਰ ਕੋਈ ਔਰਤ ਵਿਦੇਸ਼ ਵਿਚ ਪ੍ਰੈਗਨੈਂਟ ਹੋਈ ਹੋਵੇ ਤਾਂ ਉਸ ਦੀ ਭਾਰਤ ਵਿਚ ਡਿਲੀਵਰੀ ਸੰਭਵ ਹੈ। ਇਹੀ ਕਾਰਨ ਹੈ ਕਿ ਮੂਸਵੇਾਲਾ ਦੇ ਪਰਵਾਰ ਨੇ ਇਹ ਤਕਨੀਕ ਵਿਦੇਸ਼ ਵਿਚ ਅਪਣਾਈ। ਅਜਿਹੇ ਵਿਚ ਉਨ੍ਹਾਂ ’ਤੇ ਭਾਰਤੀ ਕਾਨੂੰਨ ਲਾਗੂ ਨਹੀਂ ਹੋਵੇਗਾ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…