ਪਸ਼ੂ ਨੂੰ ਬਚਾਉਣ ਦੌਰਾਨ ਭਾਖੜਾ ਨਹਿਰ 'ਚ ਡਿੱਗੀ ਬਾਈਕ
ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ 'ਚ ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਬਾਈਕ ਸਵਾਰ ਵਿਅਕਤੀ ਭਾਖੜਾ ਨਹਿਰ 'ਚ ਡਿੱਗ ਗਿਆ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ (52) ਵਾਸੀ ਪਿੰਡ ਰਸੂਲਪੁਰ ਵਜੋਂ ਹੋਈ ਹੈ। ਇਸ ਘਟਨਾ ਸਬੰਧੀ ਥਾਣਾ ਮੂਲੇਪੁਰ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਏਐਸਆਈ ਪ੍ਰਿਥਵੀਰਾਜ ਨੇ ਦੱਸਿਆ ਕਿ ਪਿੰਡ ਰਸੂਲਪੁਰ ਦਾ ਰਹਿਣ ਵਾਲਾ ਰਜਿੰਦਰ […]
By : Editor (BS)
ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ 'ਚ ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਬਾਈਕ ਸਵਾਰ ਵਿਅਕਤੀ ਭਾਖੜਾ ਨਹਿਰ 'ਚ ਡਿੱਗ ਗਿਆ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ (52) ਵਾਸੀ ਪਿੰਡ ਰਸੂਲਪੁਰ ਵਜੋਂ ਹੋਈ ਹੈ। ਇਸ ਘਟਨਾ ਸਬੰਧੀ ਥਾਣਾ ਮੂਲੇਪੁਰ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।
ਏਐਸਆਈ ਪ੍ਰਿਥਵੀਰਾਜ ਨੇ ਦੱਸਿਆ ਕਿ ਪਿੰਡ ਰਸੂਲਪੁਰ ਦਾ ਰਹਿਣ ਵਾਲਾ ਰਜਿੰਦਰ ਸਿੰਘ ਜਲ ਸਪਲਾਈ ਵਿਭਾਗ ਵਿੱਚ ਪਿੰਡ ਸਰਾਏ ਬੰਜਾਰਾ ਵਿੱਚ ਪਾਣੀ ਦੀ ਟੈਂਕੀ ’ਤੇ ਡਿਊਟੀ ਕਰਦਾ ਸੀ। ਉਹ ਸਵੇਰੇ ਕਰੀਬ 10.30 ਵਜੇ ਮੋਟਰ ਸਾਈਕਲ ’ਤੇ ਪਟਿਆਲਾ ਤੋਂ ਪਾਣੀ ਵਾਲੀ ਟੈਂਕੀ ਲਈ ਸਾਮਾਨ ਲੈਣ ਜਾ ਰਿਹਾ ਸੀ।
ਜਦੋਂ ਪਿੰਡ ਉੱਚੀ ਰਿਓਣਾ ਨਹਿਰ ਦੇ ਪੁਲ ’ਤੇ ਪਹੁੰਚਿਆ ਤਾਂ ਬਾਈਕ ਦੇ ਅੱਗੇ ਇਕ ਅਵਾਰਾ ਪਸ਼ੂ ਆ ਗਿਆ ਅਤੇ ਉਸ ਨੂੰ ਬਚਾਉਂਦੇ ਹੋਏ ਬਾਈਕ ਨਹਿਰ ਦੇ ਪੁਲ ਨਾਲ ਟਕਰਾ ਗਈ। ਬਾਈਕ ਰੇਲਿੰਗ ਵਿੱਚ ਫਸ ਗਈ ਅਤੇ ਰਜਿੰਦਰ ਸਿੰਘ ਨਹਿਰ ਵਿੱਚ ਡਿੱਗ ਗਿਆ। ਲਾਸ਼ ਬਰਾਮਦ ਕਰ ਲਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ
ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਜਿਸ ਵਿਚ ਅਹਿਮ ਫੈਸਲੇ ਲਏ ਗਏ। ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਚੀਮਾ ਨੇ ਦੱਸਿਆ ਕਿ ਅਹਿਮ ਵਿਚਾਰ-ਵਟਾਂਦਰੇ ਤੋਂ ਬਾਅਦ ਕਈ ਫੈਸਲੇ ਲਏ ਗਏ ਹਨ ਜਿਸ ਵਿਚ ਵੱਡੇ ਪੱਧਰ ‘ਤੇ ਸੁਧਾਰ ਕੀਤੇ ਗਏ ਹਨ, ਜਿਨ੍ਹਾਂ ਵਿਚ ਪੋਸਕੋ ਐਕਟਾਂ ਦੇ ਕੇਸਾਂ ਸਬੰਧੀ ਤਰਨਤਾਰਨ ਤੇ ਸੰਗਰੂਰ ਵਿਚ ਸਪੈਸ਼ਲ ਕੋਰਟਾਂ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਵਿੱਚ ਬੱਚਿਆਂ ਨੂੰ ਜਲਦੀ ਨਿਆਂ ਦਿਵਾਉਣ ਦੇ ਉਦੇਸ਼ ਨਾਲ ਇਹ ਫੈਸਲਾ ਲਿਆ ਗਿਆ ਹੈ। 20 ਹੋਰ ਅਸਾਮੀਆਂ ਬਣਾਈਆਂ ਗਈਆਂ ਹਨ ਜੋ ਅਦਾਲਤ ਵਿੱਚ ਕੰਮ ਕਰਨਗੇ, ਜਿਸਦਾ ਬਹੁਤ ਫਾਇਦਾ ਹੋਵੇਗਾ ਅਤੇ ਨਿਆਂ ਵਿੱਚ ਕੋਈ ਦੇਰੀ ਨਹੀਂ ਹੋਵੇਗੀ।
ਚੀਮਾ ਨੇ ਦੱਸਿਆ ਕਿ ਪੰਜਾਬ ਦੀਆਂ ਅਦਾਲਤਾਂ ਵਿੱਚ 3842 ਅਸਥਾਈ ਸਟਾਫ਼ ਪਿਛਲੇ 20 ਸਾਲਾਂ ਤੋਂ ਆਰਜ਼ੀ ਤੌਰ ’ਤੇ ਕੰਮ ਕਰ ਰਿਹਾ ਸੀ ਅਤੇ ਹੁਣ ਇਨ੍ਹਾਂ ਨੂੰ ਅਦਾਲਤ ਵਿੱਚ ਪੱਕਾ ਕਰ ਦਿੱਤਾ ਗਿਆ ਹੈ ਤਾਂ ਜੋ ਮੁਲਾਜ਼ਮਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।
ਪੰਜਾਬ ਵਿੱਚ ਮੈਡੀਕਲ ਸਹੂਲਤ ਲਈ 1300 ਅਸਾਮੀਆਂ ਬਣਾਈਆਂ ਗਈਆਂ ਹਨ, ਜਿਸ ਨਾਲ ਸਿਹਤ ਸਹੂਲਤਾਂ ਵਿੱਚ ਸੁਧਾਰ ਹੋਵੇਗਾ, ਜਿਸ ਦੀ ਸਾਡੀ ਗਾਰੰਟੀ ਵੀ ਸੀ। ਪਹਿਲਾਂ 400 ਅਸਾਮੀਆਂ ਭਰੀਆਂ ਜਾਣਗੀਆਂ, ਫਿਰ ਅੱਗੇ ਇਹ ਬਾਬਾ ਫਰੀਦ ਯੂਨੀਵਰਸਿਟੀ ਰਾਹੀਂ ਭਰੀਆਂ ਜਾਣਗੀਆਂ। ਇਸੇ ਤਰ੍ਹਾਂ ਗੁਰਦਾਸਪੁਰ ਵਿੱਚ 30 ਬਿਸਤਰਿਆਂ ਦਾ ਹਸਪਤਾਲ ਹੈ, ਜਿਸ ਵਿੱਚ 20 ਵੱਖ-ਵੱਖ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।