‘‘ਮੈਨੂੰ ਜੇਲ੍ਹੀਂ ਡੱਕਣ ਵਾਲੇ ਅੱਜ ਖ਼ੁਦ ਜੇਲ੍ਹਾਂ ’ਚ ਬੈਠੇ ਆ’’

‘‘ਮੈਨੂੰ ਜੇਲ੍ਹੀਂ ਡੱਕਣ ਵਾਲੇ ਅੱਜ ਖ਼ੁਦ ਜੇਲ੍ਹਾਂ ’ਚ ਬੈਠੇ ਆ’’

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸੰਜੇ ਸਿੰਘ ਮਾਣਹਾਨੀ ਕੇਸ ਨੂੰ ਲੈ ਕੇ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਪੱਤਰਕਾਰਾਂ ਨੂੰ ਇਸ ਕੇਸ ਸਬੰਧੀ ਜਾਣਕਾਰੀ ਦਿੱਤੀ।

ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ’ਤੇ ਜਮ ਕੇ ਤਿੱਖੇ ਨਿਸ਼ਾਨੇ ਸਾਧੇ ਅਤੇ ਆਖਿਆ ਕਿ ਜਿਹੜੇ ਲੋਕ ਮੈਨੂੰ ਜੇਲ੍ਹ ਵਿਚ ਡੱਕਣਾ ਚਾਹੁੰਦੇ ਨੇ, ਉਹ ਅੱਜ ਖ਼ੁਦ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਬੈਠੇ ਹੋਏ ਨੇ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਦੀ ਅਦਾਲਤ ਵਿਚ ਸੰਜੇ ਸਿੰਘ ਮਾਣਹਾਨੀ ਮਾਮਲੇ ਵਿਚ ਪੇਸ਼ ਹੋਣ ਲਈ ਪੁੱਜੇ, ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਸੰਜੇ ਸਿੰਘ ਵੀ ਅਦਾਲਤ ਵਿਚ ਆਏਗਾ ਅਤੇ ਬਹਾਨੇ ਨਾਲ ਉਹ ਹਾਲ ਚਾਲ ਵੀ ਪੁੱਛ ਲੈਣਗੇ ਪਰ ਉਹ ਇੱਥੇ ਆਏ ਹੀ ਨਹੀਂ।

ਇਸ ਦੇ ਨਾਲ ਹੀ ਉਨ੍ਹਾਂ ਕਥਿਤ ਡਰੱਗ ਮਾਮਲੇ ਵਿਚ ਬੋਲਦਿਆਂ ਆਖਿਆ ਕਿ 12 ਸਾਲਾਂ ਵਿਚ ਐਸਆਈਟੀ ਨੂੰ ਇਸ ਮਾਮਲੇ ਵਿਚੋਂ ਕੁੱਝ ਨਹੀਂ ਲੱਭ ਸਕਿਆ ਪਰ ਸੀਐਮ ਮਾਨ ਵੱਲੋਂ ਕਿਸੇ ਨਾ ਕਿਸੇ ਤਰੀਕੇ ਐਸਆਈਟੀ ’ਤੇ ਚਲਾਨ ਦੇਣ ਦਾ ਦਬਾਅ ਬਣਾਇਆ ਜਾ ਰਿਹਾ ਏ।

ਦੱਸ ਦਈਏ ਕਿ ਇਸ ਦੌਰਾਨ ਬਿਕਰਮ ਮਜੀਠੀਆ ਨੇ ਕਈ ਹੋਰ ਮਾਮਲਿਆਂ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ ’ਤੇ ਤਿੱਖੇ ਨਿਸ਼ਾਨੇ ਸਾਧੇ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਉਮੀਦਵਾਰਾਂ ਨੂੰ…

ਚੰਡੀਗੜ੍ਹ, 19 ਮਈ, ਪਰਦੀਪ ਸਿੰਘ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ…