ਹਾਈਕੋਰਟ ਖ਼ੁਦ ਕਰਵਾਏਗਾ ਲਾਰੈਂਸ ਦੇ ਇੰਟਰਵਿਊ ਦੀ ਜਾਂਚ
ਚੰਡੀਗੜ੍ਹ, 20 ਦਸੰਬਰ (ਸ਼ਾਹ) : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਨੂੰ ਲੈਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ, ਜਿਸ ਦੌਰਾਨ ਅਦਾਲਤ ਨੇ ਇਸ ਮਾਮਲੇ ਕਾਫ਼ੀ ਗੰਭੀਰ ਮੰਨਦਿਆਂ ਆਖਿਆ ਕਿ ਇਸ ਮਾਮਲੇ ਵਿਚ ਅਜੇ ਹੋਰ ਜਾਂਚ ਦੀ ਲੋੜ ਐ। ਇੱਥੇ ਹੀ ਬਸ ਨਹੀਂ, ਹਾਈਕੋਰਟ ਵੱਲੋਂ ਇਸ ਮਾਮਲੇ ਦੀ ਖ਼ੁਦ ਜਾਂਚ ਕਰਵਾਉਣ ਦੀ ਗੱਲ […]
By : Hamdard Tv Admin
ਚੰਡੀਗੜ੍ਹ, 20 ਦਸੰਬਰ (ਸ਼ਾਹ) : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਨੂੰ ਲੈਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ, ਜਿਸ ਦੌਰਾਨ ਅਦਾਲਤ ਨੇ ਇਸ ਮਾਮਲੇ ਕਾਫ਼ੀ ਗੰਭੀਰ ਮੰਨਦਿਆਂ ਆਖਿਆ ਕਿ ਇਸ ਮਾਮਲੇ ਵਿਚ ਅਜੇ ਹੋਰ ਜਾਂਚ ਦੀ ਲੋੜ ਐ। ਇੱਥੇ ਹੀ ਬਸ ਨਹੀਂ, ਹਾਈਕੋਰਟ ਵੱਲੋਂ ਇਸ ਮਾਮਲੇ ਦੀ ਖ਼ੁਦ ਜਾਂਚ ਕਰਵਾਉਣ ਦੀ ਗੱਲ ਵੀ ਆਖੀ ਗਈ ਐ।
ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਵਿਚ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿਚੋਂ ਹੋਈ ਇੰਟਰਵਿਊ ਦੇ ਮਾਮਲੇ ’ਤੇ ਹੁਣ ਹਾਈਕੋਰਟ ਵੱਲੋਂ ਖ਼ੁਦ ਜਾਂਚ ਕਰਵਾਈ ਜਾਵੇਗੀ। ਇਹ ਗੱਲ ਖ਼ੁਦ ਮਾਮਲੇ ਨੂੰ ਦੇਖ ਰਹੇ ਹਾਈਕੋਰਟ ਦੇ ਜੱਜ ਵੱਲੋਂ ਆਖੀ ਗਈ। ਹਾਈਕੋਰਟ ਨੇ ਆਖਿਆ ਕਿ ਸਰਕਾਰ ਨੂੰ ਦੱਸਣਾ ਚਾਹੀਦਾ ਏ ਕਿ ਕਿਉਂ ਨਾ ਹਾਈਕੋਰਟ ਐਸਆਈਟੀ ਜਾਂ ਕਮੇਟੀ ਬਣਾ ਕੇ ਜਾਂਚ ਕਰਵਾਏ ਜਾਂ ਐਫਆਈਆਰ ਦਰਜ ਕਰਵਾਏ? ਅਦਾਲਤ ਨੇ ਪੰਜਾਬ ਸਰਕਾਰ ਤੋਂ ਜਾਂਚ ਦੇ ਲਈ ਐਸਪੀ ਰੈਂਕ ਜਾਂ ਇਸ ਤੋਂ ਉਪਰ ਅਧਿਕਾਰੀਆਂ ਦੇ ਨਾਮ ਮੰਗੇ ਨੇ। ਅਦਾਲਤ ਨੇ ਆਖਿਆ ਕਿ ਪੰਜਾਬ ਪੁਲਿਸ ਵਿਚ ਬਹੁਤ ਸਾਰੇ ਵਧੀਆ ਅਧਿਕਾਰੀ ਮੌਜੂਦ ਨੇ ਜੋ ਜਾਂਚ ਕਰਨ ਵਿਚ ਸਮਰੱਥ ਨੇ।
ਇਸ ਮਾਮਲੇ ਵਿਚ ਅਦਾਲਤ ਦੀ ਸਹਾਇਤਾ ਕਰ ਰਹੀ ਐਡਵੋਕੇਟ ਤਨੂ ਬੇਦੀ ਵੱਲੋਂ ਲਾਰੈਂਸ ਦੀ ਜੇਲ੍ਹ ਇੰਟਰਵਿਊ ਦੀ ਸਿਟ ਵੱਲੋਂ ਕੀਤੀ ਗਈ ਜਾਂਚ ’ਤੇ ਵੀ ਸਵਾਲ ਉਠਾਏ ਗਏ ਨੇ। ਉਨ੍ਹਾਂ ਨੇ ਇਸ ਜਾਂਚ ਵਿਚ ਕਈ ਕਮੀਆਂ ਦੱਸੀਆਂ ਨੇ ਅਤੇ ਆਖਿਆ ਏ ਕਿ ਇਹ ਹੋਰ ਬਿਹਤਰ ਤਰੀਕੇ ਨਾਲ ਹੋ ਸਕਦੀ ਸੀ। ਉਨ੍ਹਾ ਇਹ ਵੀ ਆਖਿਆ ਕਿ ਇਹ ਯਕੀਨ ਕਰਨਾ ਮੁਸ਼ਕਲ ਐ ਕਿ ਜੇਲ੍ਹ ਪ੍ਰਸਾਸ਼ਨ ਦੀ ਮਿਲੀਭੁਗਤ ਤੋਂ ਬਿਨਾਂ ਇਹ ਇੰਟਰਵਿਊ ਕਰਨਾ ਸੰਭਵ ਹੀ ਨਹੀਂ।
ਦੱਸ ਦਈਏ ਕਿ ਬੀਤੀ ਸੁਣਵਾਈ ਦੌਰਾਨ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਕਹਿਣਾ ਸੀ ਕਿ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਪੰਜਾਬ ਨਹੀਂ ਬਲਕਿ ਰਾਜਸਥਾਨ ਦੀ ਜੇਲ੍ਹ ਵਿਚੋਂ ਹੋਈ ਹੋ ਸਕਦੀ ਐ। ਫਿਲਹਾਲ ਹੁਣ ਜਦੋਂ ਇਸ ਮਾਮਲੇ ਨੂੰ ਹਾਈਕੋਰਟ ਵੱਲੋਂ ਆਪਣੇ ਹੱਥ ਵਿਚ ਲੈਣ ਦੀ ਗੱਲ ਆਖੀ ਜਾ ਰਹੀ ਐ ਤਾਂ ਇਸ ਮਾਮਲੇ ਦਾ ਸੱਚ ਜਲਦ ਸਾਹਮਣੇ ਆਉਣ ਦੀ ਉਮੀਦ ਕੀਤੀ ਜਾ ਰਹੀ ਐ।
ਇਹ ਖ਼ਬਰ ਵੀ ਪੜ੍ਹੋ :
ਨਵੀਂ ਦਿੱਲੀ : ਖਾਲਿਸਤਾਨੀ ਨੇਤਾ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ‘ਚ ਭਾਰਤੀ ਅਧਿਕਾਰੀ ਦੇ ਸ਼ਾਮਲ ਹੋਣ ਦੇ ਅਮਰੀਕੀ ਦਾਅਵੇ ‘ਤੇ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਅਮਰੀਕਾ ਵੱਲੋਂ ਦਿੱਤੇ ਸਬੂਤਾਂ ਨੂੰ ਦੇਖਾਂਗੇ ਪਰ ਕੁਝ ਘਟਨਾਵਾਂ ਅਮਰੀਕਾ ਅਤੇ ਭਾਰਤ ਦੇ ਸਬੰਧਾਂ ਨੂੰ ਪਟੜੀ ਤੋਂ ਨਹੀਂ ਉਤਾਰ ਸਕਦੀਆਂ।
ਫਾਈਨੈਂਸ਼ੀਅਲ ਟਾਈਮਜ਼ ਨੂੰ ਦਿੱਤੇ ਇੰਟਰਵਿਊ ‘ਚ ਪੀਐੱਮ ਮੋਦੀ ਨੇ ਅਮਰੀਕਾ ਨਾਲ ਡਿਪਲੋਮੈਟਿਕ ਰਿਸ਼ਤਿਆਂ ‘ਤੇ ਪੈਣ ਵਾਲੇ ਅਸਰ ਬਾਰੇ ਜ਼ਿਆਦਾ ਕੁਝ ਨਹੀਂ ਕਿਹਾ। ਪਰ ਇਹ ਯਕੀਨੀ ਤੌਰ ‘ਤੇ ਕਿਹਾ ਕਿ ਅਸੀਂ ਸਬੂਤਾਂ ‘ਤੇ ਵਿਚਾਰ ਕਰਾਂਗੇ। ਪੀਐਮ ਮੋਦੀ ਨੇ ਕਿਹਾ, ‘ਜੇਕਰ ਕੋਈ ਸਾਨੂੰ ਕੁਝ ਜਾਣਕਾਰੀ ਦਿੰਦਾ ਹੈ ਤਾਂ ਅਸੀਂ ਜ਼ਰੂਰ ਇਸ ਦੀ ਜਾਂਚ ਕਰਾਂਗੇ।
ਪੀਐਮ ਮੋਦੀ ਨੇ ਕਿਹਾ, ‘ਜੇਕਰ ਸਾਡੇ ਨਾਗਰਿਕਾਂ ਵਿੱਚੋਂ ਕੋਈ ਵੀ ਚੰਗਾ ਜਾਂ ਮਾੜਾ ਕਰਦਾ ਹੈ, ਤਾਂ ਅਸੀਂ ਇਸਨੂੰ ਦੇਖਣ ਲਈ ਤਿਆਰ ਹਾਂ। ਅਸੀਂ ਕਾਨੂੰਨ ਦੇ ਰਾਜ ਪ੍ਰਤੀ ਵਚਨਬੱਧਤਾ ਰੱਖਦੇ ਹਾਂ। ਦਰਅਸਲ, ਅਮਰੀਕੀ ਏਜੰਸੀਆਂ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਏਜੰਟ ਗੁਰਪਤਵੰਤ ਸਿੰਘ ਪੰਨੂ ਦੀ ਧਰਤੀ ‘ਤੇ ਕਤਲ ਕਰਨ ਦੀ ਸਾਜ਼ਿਸ਼ ਰਚ ਰਹੇ ਸਨ।
ਇਸ ਵਿੱਚ ਇੱਕ ਭਾਰਤੀ ਅਧਿਕਾਰੀ ਵੀ ਸ਼ਾਮਲ ਸੀ। ਇੰਟਰਵਿਊ ਦੌਰਾਨ ਪੀਐਮ ਮੋਦੀ ਨੇ ਪੱਛਮੀ ਦੇਸ਼ਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਦੀਆਂ ਚਿੰਤਾਵਾਂ ਨੂੰ ਸਮਝਣ ਅਤੇ ਵੱਖਵਾਦੀ ਤੱਤਾਂ ਨੂੰ ਉਤਸ਼ਾਹਿਤ ਨਾ ਕਰਨ। ਪੀਐਮ ਮੋਦੀ ਨੇ ਕਿਹਾ ਕਿ ਅਸੀਂ ਦੂਜੇ ਦੇਸ਼ਾਂ ਵਿੱਚ ਵਸੇ ਕੱਟੜਪੰਥੀ ਤੱਤਾਂ ਦੀਆਂ ਗਤੀਵਿਧੀਆਂ ਤੋਂ ਚਿੰਤਤ ਹਾਂ।