ਬੀਜੇਪੀ ਨੇ ਸਾਰੀ 10 ਸੀਟਾਂ ਲਈ ਉਮੀਦਵਾਰ ਐਲਾਨੇ
ਚੰਡੀਗੜ੍ਹ, 25 ਮਾਰਚ, ਨਿਰਮਲ : ਹਰਿਆਣਾ ਬੀਜੇਪੀ ਨੇ ਲੋਕ ਸਭਾ ਚੋਣਾਂ ਲਈ ਅਪਣੇ ਸਾਰੇ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਐਤਵਾਰ ਰਾਤ ਹਰਿਆਣਾ ਦੀਆਂ ਬਾਕੀ 4 ਲੋਕ ਸਭਾ ਸੀਟਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਡਾ: ਅਰਵਿੰਦ ਸ਼ਰਮਾ ਨੂੰ ਰੋਹਤਕ ਤੋਂ, ਨਵੀਨ ਜਿੰਦਲ ਨੂੰ ਕੁਰੂਕਸ਼ੇਤਰ ਤੋਂ ਅਤੇ ਕੈਬਨਿਟ ਮੰਤਰੀ ਰਣਜੀਤ ਚੌਟਾਲਾ […]
By : Editor Editor
ਚੰਡੀਗੜ੍ਹ, 25 ਮਾਰਚ, ਨਿਰਮਲ : ਹਰਿਆਣਾ ਬੀਜੇਪੀ ਨੇ ਲੋਕ ਸਭਾ ਚੋਣਾਂ ਲਈ ਅਪਣੇ ਸਾਰੇ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਭਾਜਪਾ ਨੇ ਐਤਵਾਰ ਰਾਤ ਹਰਿਆਣਾ ਦੀਆਂ ਬਾਕੀ 4 ਲੋਕ ਸਭਾ ਸੀਟਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਡਾ: ਅਰਵਿੰਦ ਸ਼ਰਮਾ ਨੂੰ ਰੋਹਤਕ ਤੋਂ, ਨਵੀਨ ਜਿੰਦਲ ਨੂੰ ਕੁਰੂਕਸ਼ੇਤਰ ਤੋਂ ਅਤੇ ਕੈਬਨਿਟ ਮੰਤਰੀ ਰਣਜੀਤ ਚੌਟਾਲਾ ਨੂੰ ਹਿਸਾਰ ਤੋਂ ਟਿਕਟ ਦਿੱਤੀ ਗਈ ਹੈ। ਸੋਨੀਪਤ ਤੋਂ ਮੌਜੂਦਾ ਸਾਂਸਦ ਰਮੇਸ਼ ਚੰਦਰ ਕੌਸ਼ਿਕ ਦੀ ਟਿਕਟ ਕੱਟ ਕੇ ਮੋਹਨ ਲਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਏ ਗਏ ਨਵੀਨ ਜਿੰਦਲ ਨੇ ਐਤਵਾਰ ਸ਼ਾਮ ਨੂੰ ਹੀ ਨਵੀਂ ਦਿੱਲੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲੈ ਲਈ। ਦੂਜੇ ਪਾਸੇ ਹਰਿਆਣਾ ਦੇ ਕੈਬਨਿਟ ਮੰਤਰੀ ਅਤੇ ਆਜ਼ਾਦ ਵਿਧਾਇਕ ਰਣਜੀਤ ਚੌਟਾਲਾ ਐਤਵਾਰ ਨੂੰ ਸਿਰਸਾ ਵਿੱਚ ਸਨ। ਭਾਜਪਾ ਹਾਈਕਮਾਂਡ ਦਾ ਫੋਨ ਆਉਣ ਤੋਂ ਬਾਅਦ ਉਹ ਕਾਹਲੀ ਨਾਲ ਸਿਰਸਾ ਭਾਜਪਾ ਦਫਤਰ ਪੁੱਜੇ। ਇੱਥੇ ਅਸ਼ੋਕ ਤੰਵਰ ਨੇ ਉਨ੍ਹਾਂ ਨੂੰ ਪਟਕਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ।
ਰਣਜੀਤ ਚੌਟਾਲਾ ਨੂੰ ਭਾਜਪਾ ’ਚ ਸ਼ਾਮਲ ਕਰਨ ਦਾ ਫੈਸਲਾ ਇੰਨੀ ਜਲਦਬਾਜ਼ੀ ’ਚ ਲਿਆ ਗਿਆ ਕਿ ਪਾਰਟੀ ਦਾ ਕੋਈ ਵੀ ਵੱਡਾ ਨੇਤਾ ਉਨ੍ਹਾਂ ਦੇ ਸਵਾਗਤ ਲਈ ਸਿਰਸਾ ’ਚ ਮੌਜੂਦ ਨਹੀਂ ਸੀ। ਨਤੀਜੇ ਵਜੋਂ ਦੋ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਅਸ਼ੋਕ ਤੰਵਰ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਭਾਜਪਾ ਨੇ ਅਸ਼ੋਕ ਤੰਵਰ ਨੂੰ ਸਿਰਸਾ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਹੈ।
ਇਹ ਵੀ ਪੜ੍ਹੋ
ਕੇਂਦਰ ਅਤੇ ਰਾਜ ਸਰਕਾਰ ਵਲੋਂ ਨੋਟਿਸ ਮਿਲਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਨਵਜੰਮੇ ਬੱਚੇ ਨਾਲ ਜੁੜੇ ਸਾਰੇ ਦਸਤਾਵੇਜ਼ ਸੌਂਪ ਦਿੱਤੇ ਗਏ ਹਨ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਹੀ ਮਿਲੇ ਨੋਟਿਸ ਤੋਂ ਬਾਅਦ ਉਨ੍ਹਾਂ ਨੇ ਇਹ ਦਸਤਾਵੇਜ਼ ਸੌਂਪੇ ਹਨ। ਜੇਕਰ ਸਰਕਾਰ ਹੋਰ ਜਾਣਕਾਰੀ ਮੰਗੇਗੀ ਤਾਂ ਉਹ ਵੀ ਦੇ ਦੇਵਾਂਗੇ।
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੰਨਿਆ ਕਿ ਆਈਵੀਐਫ ਟਰੀਟਮੈਂਟ ਨੂੰ ਵਿਦੇਸ਼ ਵਿਚ ਲਿਆ ਗਿਆ ਹੈ ਅਤੇ ਬੱਚੇ ਦਾ ਸਿਰਫ ਜਨਮ ਪੰਜਾਬ ਵਿਚ ਹੋਇਆ। ਇੰਨਾ ਹੀ ਨਹੀਂ ਆਈਵੀਐਫ ਨਾਲ ਪ੍ਰੈਗਨੈਂਟ ਹੋਣ ਤੋਂ ਬਾਅਦ ਜ਼ਰੂਰੀ ਟਰੀਟਮੈਂਟ ਵੀ ਹਸਪਤਾਲ ਤੋਂ ਲਏ ਗਏ।
ਕੇਂਦਰੀ ਸਿਹਤ ਮੰਤਰਾਲੇ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਰਿਪੋਰਟ ਮੰਗੀ ਹੈ। ਪੱਤਰ ਵਿਚ ਆਈਵੀਐਫ ਤਕਨੀਕ ਨਾਲ ਬੱਚਾ ਜੰਮਣ ਵਾਲੇ ਐਕਟ ਦਾ ਹਵਾਲਾ ਦਿੱਤਾ ਗਿਆ। ਇਸ ਵਿਚ ਦੱਸਿਆ ਗਿਆ ਕਿ ਆਈਵੀਐਫ ਤਕਨੀਕ ਨਾਲ ਬੱਚਾ ਪੈਦਾ ਕਰਨ ਲਈ ਔਰਤ ਦੀ ਉਮਰ 21 ਤੋਂ 50 ਸਾਲ ਦੇ ਵਿਚ ਹੋਣੀ ਚਾਹੀਦੀ, ਲੇਕਿਨ ਸਿੱਧੂ ਦੀ ਮਾਂ ਚਰਣ ਕੌਰ ਨੇ 58 ਸਾਲ ਦੀ ਉਮਰ ਵਿਚ ਇਸ ਤਕਨੀਕ ਨਾਲ ਪ੍ਰੈਗਨੈਂਟ ਹੋ ਕੇ ਬੱਚੇ ਨੂੰ ਜਨਮ ਦਿੱਤਾ।
ਭਾਰਤ ਵਿਚ ਅੰਡਰ ਸੈਕਸ਼ਨ 21 (ਜੀ) ਅਸਿਸਟੈਂਟ ਰਿਪ੍ਰੋਡਕਟਿਵ ਤਕਨਾਲੌਜੀ ਰੈਗੂਲੇਸ਼ਨ ਐਕਟ 2021 ਦੇ ਅਨੁਸਾਰ ਬੱਚਾ ਪੈਦਾ ਕਰਨ ਲਈ ਔਰਤ ਦੀ ਉਮਰ 21 ਤੋਂ 50 ਸਾਲ ਅਤੇ ਮਰਦਾਂ ਦੀ ਉਮਰ 21 ਤੋਂ 55 ਸਾਲ ਦੇ ਵਿਚ ਹੋਣੀ ਚਾਹੀਦੀ। ਜਦ ਕਿ ਵਿਦੇਸ਼ ਵਿਚ 50 ਤੋਂ ਜ਼ਿਆਦਾ ਦੀ ਔਰਤਾਂ ਵੀ ਆਈਵੀਐਫ ਤਕਨੀਕ ਦਾ ਇਸਤੇਮਾਲ ਕਰ ਸਕਦੀਆਂ ਹਨ।
ਮਾਹਰਾਂ ਮੁਤਾਬਕ 2022 ਵਿਚ ਪਾਸ ਕੀਤੇ ਗਏ ਕਾਨੁੂੰਨ ਦੇ ਅਨੁਸਾਰ ਜੇਕਰ ਕੋਈ ਔਰਤ ਵਿਦੇਸ਼ ਵਿਚ ਪ੍ਰੈਗਨੈਂਟ ਹੋਈ ਹੋਵੇ ਤਾਂ ਉਸ ਦੀ ਭਾਰਤ ਵਿਚ ਡਿਲੀਵਰੀ ਸੰਭਵ ਹੈ। ਇਹੀ ਕਾਰਨ ਹੈ ਕਿ ਮੂਸਵੇਾਲਾ ਦੇ ਪਰਵਾਰ ਨੇ ਇਹ ਤਕਨੀਕ ਵਿਦੇਸ਼ ਵਿਚ ਅਪਣਾਈ। ਅਜਿਹੇ ਵਿਚ ਉਨ੍ਹਾਂ ’ਤੇ ਭਾਰਤੀ ਕਾਨੂੰਨ ਲਾਗੂ ਨਹੀਂ ਹੋਵੇਗਾ।