Begin typing your search above and press return to search.

ਭਾਜਪਾ ਨੇ 3 ਚੀਜ਼ਾਂ ਖਰੀਦ ਲਈਆਂ, ED, ਇਨਕਮ ਟੈਕਸ ਅਤੇ CBI : ਰਾਜਾ ਵੜਿੰਗ

ਬੈਂਕ ਖਾਤੇ ਫ੍ਰੀਜ਼ ਕਰਨ 'ਤੇ ਪੰਜਾਬ ਕਾਂਗਰਸ ਵਲੋਂ ਧਰਨਾ; ਕਈ ਆਗੂ ਸ਼ਾਮਲ ਹੋਏਚੰਡੀਗੜ੍ਹ : ਪਾਰਟੀ ਦੀ ਪੰਜਾਬ ਇਕਾਈ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਅੱਜ ਮੁਹਾਲੀ ਦੇ ਸੈਕਟਰ-68 ਸਥਿਤ ਇਨਕਮ ਟੈਕਸ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। […]

ਭਾਜਪਾ ਨੇ 3 ਚੀਜ਼ਾਂ ਖਰੀਦ ਲਈਆਂ, ED, ਇਨਕਮ ਟੈਕਸ ਅਤੇ CBI : ਰਾਜਾ ਵੜਿੰਗ
X

Editor (BS)By : Editor (BS)

  |  19 Feb 2024 12:38 PM IST

  • whatsapp
  • Telegram

ਬੈਂਕ ਖਾਤੇ ਫ੍ਰੀਜ਼ ਕਰਨ 'ਤੇ ਪੰਜਾਬ ਕਾਂਗਰਸ ਵਲੋਂ ਧਰਨਾ; ਕਈ ਆਗੂ ਸ਼ਾਮਲ ਹੋਏ
ਚੰਡੀਗੜ੍ਹ :
ਪਾਰਟੀ ਦੀ ਪੰਜਾਬ ਇਕਾਈ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਅੱਜ ਮੁਹਾਲੀ ਦੇ ਸੈਕਟਰ-68 ਸਥਿਤ ਇਨਕਮ ਟੈਕਸ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ।

ਇਸ ਧਰਨੇ ਵਿੱਚ ਮੁਹਾਲੀ, ਖਰੜ ਅਤੇ ਡੇਰਾਬੱਸੀ ਤੋਂ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਇਸ ਪ੍ਰਦਰਸ਼ਨ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ। ਨਾਲ ਹੀ ਕਿਹਾ ਕਿ ਅਸੀਂ ਅੰਤ ਤੱਕ ਲੜਾਂਗੇ।

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਦੇ ਖਾਤੇ ਗਲਤ ਤਰੀਕੇ ਨਾਲ ਫ੍ਰੀਜ਼ ਕੀਤੇ ਗਏ ਹਨ। ਲੋਕ ਸਭਾ ਚੋਣਾਂ ਲਈ ਹੁਣ 3 ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ। ਅਜਿਹੇ 'ਚ ਕੇਂਦਰ ਸਰਕਾਰ ਜਾਣਬੁੱਝ ਕੇ ਅਜਿਹਾ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਦੇਸ਼ ਨੂੰ ਵੇਚ ਦਿੱਤਾ ਹੈ। ਪਰ ਤਿੰਨ ਚੀਜ਼ਾਂ ਖਰੀਦੀਆਂ ਹਨ। ਇਨ੍ਹਾਂ ਵਿੱਚ ਈਡੀ, ਸੀਬੀਆਈ ਅਤੇ ਇਨਕਮ ਟੈਕਸ ਸ਼ਾਮਲ ਹਨ। ਇਨ੍ਹਾਂ ਏਜੰਸੀਆਂ ਦੀ ਮਦਦ ਨਾਲ ਉਹ ਹੁਣ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿੱਛੇ ਹਟਣ ਵਾਲੇ ਨਹੀਂ ਹਾਂ।

Next Story
ਤਾਜ਼ਾ ਖਬਰਾਂ
Share it