Lok Sabha Election : ਬੀਜੇਪੀ ਉਮੀਦਵਾਰ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ

Lok Sabha Election : ਬੀਜੇਪੀ ਉਮੀਦਵਾਰ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ


ਅੰਮ੍ਰਿਤਸਰ , 18 ਅਪ੍ਰੈਲ, ਨਿਰਮਲ: ਅੰਮ੍ਰਿਤਸਰ ਲੋਕ ਸਭਾ ਤੋਂ ਭਾਜਪਾ ਦੇ ਉਮੀਦਵਾਰ ਅਤੇ ਪੰਥਕ ਆਗੂ ਤੇਜਾ ਸਿੰਘ ਸਮੁੰਦਰੀ ਦੇ ਪੋਤਰੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਬੰਦ ਕਮਰਾ ਮੁਲਾਕਾਤ ਕੀਤੀ।

ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਰਨਜੀਤ ਸਿੰਘ ਸੰਧੂ ਨੇ ਸ. ਤੇਜਾ ਸਿੰਘ ਸਮੁੰਦਰੀ ਵਲੋਂ ਪੰਥ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਤਿਹਾਸਕ ਸਿੱਖ ਗੁਰਦੁਆਰਿਆਂ ਨੂੰ ਆਜ਼ਾਦ ਕਰਾਉਣ ਲਈ ਪਾਏ ਗਏ ਯੋਗਦਾਨ ਅਤੇ ਲਾਹੌਰ ਦੀ ਜੇਲ੍ਹ ਵਿਖੇ ਦਿੱਤੀ ਗਈ ਸ਼ਹਾਦਤ ਨੂੰ ਯਾਦ ਕੀਤਾ।

ਉਨ੍ਹਾਂ ਕੁਝ ਵਕਤ ਆਪਸੀ ਵਿਚਾਰ ਚਰਚਾ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਵਾਪਸੀ ’ਤੇ ਸੰਧੂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਇਹ ਵਰੋਸਾਈ ਨਗਰੀ ਅੰਮ੍ਰਿਤਸਰ ਸਿਫ਼ਤੀ ਦਾ ਘਰ ਹੈ ਅਤੇ ਉਨ੍ਹਾਂ ਜਥੇਦਾਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵਿਸ਼ੇਸ਼ ਪੈਕੇਜ ਲੈ ਕੇ ਆਉਣ ਅਤੇ ਇੰਦੌਰ ਦੀ ਤਰ੍ਹਾਂ ਇੱਥੋਂ ਦੀ ਸਾਫ਼-ਸਫ਼ਾਈ ਅਤੇ ਸੁੰਦਰ ਬਣਾਉਣ ਵਲ ਵਿਸ਼ੇਸ਼ ਧਿਆਨ ਦੇਣ ਬਾਰੇ ਆਪਣੇ ਏਜੰਡੇ ਤੋਂ ਜਾਣੂ ਕਰਵਾਇਆ ਹੈ।

ਇਹ ਖ਼ਬਰ ਵੀ ਪੜ੍ਹੋ

ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਟਕਸਾਲੀ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ।

ਪਟਿਆਲਾ ਲੋਕ ਸਭਾ ਸੀਟ ’ਤੇ ਕਾਂਗਰਸੀ ਉਮੀਦਵਾਰ ਡਾ: ਧਰਮਵੀਰ ਗਾਂਧੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਲਗਾਤਾਰ ਵਿਰੋਧ ਦੇ ਬਾਵਜੂਦ ਪਾਰਟੀ ਹਾਈਕਮਾਂਡ ਵੱਲੋਂ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਟਕਸਾਲੀ ਕਾਂਗਰਸੀਆਂ ਵਿੱਚ ਭਾਰੀ ਰੋਸ ਹੈ। ਅਜਿਹੇ ’ਚ ਟਕਸਾਲੀ ਕਾਂਗਰਸੀਆਂ ਨੇ ਆਪਣਾ ਬਾਗੀ ਰਵੱਈਆ ਦਿਖਾਉਂਦੇ ਹੋਏ 20 ਅਪ੍ਰੈਲ ਨੂੰ ਰਾਜਪੁਰਾ ’ਚ ਮੀਟਿੰਗ ਬੁਲਾਈ ਹੈ।

ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ: ਗਾਂਧੀ ਨੂੰ ਟਿਕਟ ਦਿੱਤੇ ਜਾਣ ਕਾਰਨ ਕਾਂਗਰਸੀਆਂ ਵਿੱਚ ਗੁੱਸਾ ਹੈ ਅਤੇ ਇਸ ਲਈ 20 ਅਪਰੈਲ ਨੂੰ ਰਾਜਪੁਰਾ ਵਿੱਚ ਸਮੂਹ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਰੱਖੀ ਗਈ ਹੈ। ਇਸ ਵਿੱਚ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗ ਕਰਕੇ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਵਰਨਣਯੋਗ ਹੈ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੂੰ ਕਾਂਗਰਸੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਡਾ: ਗਾਂਧੀ ਖ਼ਿਲਾਫ਼ ਮੋਰਚਾ ਖੋਲ੍ਹ ਰਹੇ ਹਨ। ਟਕਸਾਲੀ ਆਗੂਆਂ ਦੀ ਨਰਾਜ਼ਗੀ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਦਿੱਲੀ ਬੁਲਾ ਕੇ ਮੀਟਿੰਗ ਕੀਤੀ ਸੀ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਹੁਣ ਟਕਸਾਲੀ ਆਗੂ 20 ਅਪ੍ਰੈਲ ਨੂੰ ਰਾਜਪੁਰਾ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ਬਣਾਉਣਗੇ।

ਟਕਸਾਲੀ ਕਾਂਗਰਸੀਆਂ ਦੀ ਨਾਰਾਜ਼ਗੀ ਕਾਰਨ ਪਾਰਟੀ ਨੂੰ ਚੋਣਾਂ ਵਿੱਚ ਨੁਕਸਾਨ ਝੱਲਣਾ ਪੈ ਸਕਦਾ ਹੈ। ਅਸਲ ਵਿੱਚ ਰਾਜਪੁਰਾ ਦੇ ਵੋਟਰਾਂ ਵਿੱਚ ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਮਦਨ ਲਾਲ ਜਲਾਲਪੁਰ, ਸਨੌਰ ਦੇ ਲਾਲ ਸਿੰਘ ਅਤੇ ਸਮਾਣਾ ਦੇ ਰਜਿੰਦਰ ਸਿੰਘ ਦਾ ਕਾਫੀ ਪ੍ਰਭਾਵ ਹੈ। ਰਾਜਪੁਰਾ, ਘਨੌਰ ਅਤੇ ਸਨੌਰ ਵਿਧਾਨ ਸਭਾ ਹਲਕਿਆਂ ਵਿੱਚ ਵੀ ਕੰਬੋਜ ਬਰਾਦਰੀ ਦਾ ਦਬਦਬਾ ਹੈ ਅਤੇ ਹਰਦਿਆਲ ਸਿੰਘ ਅਤੇ ਲਾਲ ਸਿੰਘ ਇਸੇ ਭਾਈਚਾਰੇ ਵਿੱਚੋਂ ਹਨ। ਅਜਿਹੇ ਵਿੱਚ ਇਨ੍ਹਾਂ ਆਗੂਆਂ ਦਾ ਸਮਰਥਨ ਨਾ ਕਰਨਾ ਕਾਂਗਰਸ ਲਈ ਮਹਿੰਗਾ ਸਾਬਤ ਹੋ ਸਕਦਾ ਹੈ।

Related post

ਨੇਤਨਯਾਹੂ ਨੂੰ ਮਨਾਉਣ ਲਈ ਅਮਰੀਕੀ ਅੰਗਦ ਇਜ਼ਰਾਈਲ ਪੁੱਜੇ

ਨੇਤਨਯਾਹੂ ਨੂੰ ਮਨਾਉਣ ਲਈ ਅਮਰੀਕੀ ਅੰਗਦ ਇਜ਼ਰਾਈਲ ਪੁੱਜੇ

ਤੇਲ ਅਵੀਵ, 1 ਮਈ, ਨਿਰਮਲ : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਐਲਾਨ ਕੀਤੀ ਹੈ ਕਿ ਅਸੀਂ ਰਾਫਾਹ ਵਿੱਚ ਦਾਖਲ ਹੋਵਾਂਗੇ…
ਸੀਐਮ ਦੀ ਰਿਹਾਇਸ਼ ਸਾਹਮਣੇ ਵਾਲੀ ਸੜਕ ਜਨਤਾ ਲਈ ਖੁਲ੍ਹੀ

ਸੀਐਮ ਦੀ ਰਿਹਾਇਸ਼ ਸਾਹਮਣੇ ਵਾਲੀ ਸੜਕ ਜਨਤਾ ਲਈ ਖੁਲ੍ਹੀ

ਟ੍ਰਿਬਿਊਨ ਚੌਕ ਤੋਂ ਫਲਾਈਓਵਰ ਬਣਾਉਣ ਨੂੰ ਮਿਲੀ ਹਰੀ ਝੰਡੀ ਚੰਡੀਗੜ੍ਹ, 1 ਮਈ, ਨਿਰਮਲ : ਚੰਡੀਗੜ੍ਹ ਦੇ ਲੋਕਾਂ ਨੂੰ ਦੋਹਰੀ ਖੁਸ਼ਖਬਰੀ ਮਿਲੀ…
ਸ਼ੂਗਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਸ਼ੂਗਰ ਤੋਂ ਬਚਣ ਲਈ ਅਪਣਾਓ ਇਹ ਟਿੱਪਸ

ਚੰਡੀਗੜ੍ਹ, 1 ਮਈ, ਪਰਦੀਪ ਸਿੰਘ: ਮਨੁੱਖ ਅਜੋਕੇ ਦੌਰ ਵਿੱਚ ਆਪਣੀ ਸਿਹਤ ਦਾ ਧਿਆਨ ਨਹੀਂ ਰੱਖਦਾ ਜਿਸ ਕਰਕੇ ਸਰੀਰ ਵਿੱਚ ਕਈ ਤਰ੍ਹਾਂ…