Begin typing your search above and press return to search.

ਸ਼ਰਾਬ ਘੁਟਾਲੇ ਦਾ ਪੈਸਾ ਬੀਜੇਪੀ ਨੂੰ ਮਿਲਿਆ : ਆਤਿਸ਼ੀ

ਨਵੀਂ ਦਿੱਲੀ, 23 ਮਾਰਚ, ਨਿਰਮਲ : ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ, ਪੀਐਮਐਲਏ ਅਦਾਲਤ ਨੇ 22 ਮਾਰਚ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 6 ਦਿਨਾਂ ਲਈ ਈਡੀ ਰਿਮਾਂਡ ’ਤੇ ਭੇਜਿਆ ਸੀ। ਉਸ ਨੂੰ ਦੁਪਹਿਰ 2 ਵਜੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੁਪਹਿਰ 2.15 ਤੋਂ ਸ਼ਾਮ 5.15 ਵਜੇ ਤੱਕ ਸੁਣਵਾਈ ਜਾਰੀ ਰਹੀ। ਕੇਜਰੀਵਾਲ ਨੂੰ 21 ਮਾਰਚ ਨੂੰ […]

ਸ਼ਰਾਬ ਘੁਟਾਲੇ ਦਾ ਪੈਸਾ ਬੀਜੇਪੀ ਨੂੰ ਮਿਲਿਆ : ਆਤਿਸ਼ੀ

Editor EditorBy : Editor Editor

  |  22 March 2024 11:36 PM GMT

  • whatsapp
  • Telegram


ਨਵੀਂ ਦਿੱਲੀ, 23 ਮਾਰਚ, ਨਿਰਮਲ : ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ, ਪੀਐਮਐਲਏ ਅਦਾਲਤ ਨੇ 22 ਮਾਰਚ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 6 ਦਿਨਾਂ ਲਈ ਈਡੀ ਰਿਮਾਂਡ ’ਤੇ ਭੇਜਿਆ ਸੀ। ਉਸ ਨੂੰ ਦੁਪਹਿਰ 2 ਵਜੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੁਪਹਿਰ 2.15 ਤੋਂ ਸ਼ਾਮ 5.15 ਵਜੇ ਤੱਕ ਸੁਣਵਾਈ ਜਾਰੀ ਰਹੀ। ਕੇਜਰੀਵਾਲ ਨੂੰ 21 ਮਾਰਚ ਨੂੰ ਸੀਐਮ ਹਾਊਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਆਪ ਦੀ ਨੇਤਾ ਆਤਿਸ਼ੀ ਨੇ ਅੱਜ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਈਡੀ ਨੂੰ ਛਾਪੇਮਾਰੀ ’ਚ ਅਜੇ ਤੱਕ ਇਕ ਰੁਪਿਆ ਵੀ ਨਹੀਂ ਮਿਲਿਆ ਹੈ। ਜਿਸ ਪੈਸੇ ਦੀ ਭਾਲ ਕੀਤੀ ਜਾ ਰਹੀ, ਉਹ ਅੱਜ ਸਾਹਮਣੇ ਆ ਗਿਆ। ਮੈਂ ਮੋਦੀ ਜੀ ਨੂੰ ਚੁਣੌਤੀ ਦੇ ਰਹੀ ਹਾਂ ਕਿ ਸਾਰਾ ਪੈਸਾ ਭਾਜਪਾ ਦੇ ਬੈਂਕ ਖਾਤੇ ਵਿੱਚ ਚਲਾ ਗਿਆ। ਸ਼ਰਦ ਰੈਡੀ ਦੇ ਬਿਆਨ ’ਤੇ ਕੇਜਰੀਵਾਲ ਦੀ ਗ੍ਰਿਫਤਾਰੀ ਕੀਤੀ ਗਈ ਹੈ, ਉਸ ਦੀ ਕੰਪਨੀ ਨੇ ਭਾਜਪਾ ਨੂੰ ਚੰਦਾ ਦਿੱਤਾ ਹੈ। ਹੁਣ ਈਡੀ ਨੂੰ ਭਾਜਪਾ ਨੂੰ ਮੁਲਜ਼ਮ ਬਣਾ ਕੇ ਪ੍ਰਧਾਨ ਜੇਪੀ ਨੱਡਾ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।

ਇਸ ਦੇ ਨਾਲ ਹੀ ਅੱਜ ਸਵੇਰੇ ਈਡੀ ਨੇ ਮਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਲਾਬ ਸਿੰਘ ਯਾਦਵ ਦੇ ਘਰ ਛਾਪਾ ਮਾਰਿਆ ਹੈ। ਇਸ ਸਬੰਧੀ ‘ਆਪ’ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਰਤ ਹੀ ਨਹੀਂ ਸਗੋਂ ਦੁਨੀਆਂ ਭਰ ਦੇ ਲੋਕ ਜਾਣ ਚੁੱਕੇ ਹਨ ਕਿ ਭਾਜਪਾ ਸਰਕਾਰ ਸਮੁੱਚੀ ਵਿਰੋਧੀ ਧਿਰ ਨੂੰ ਜੇਲ੍ਹ ਵਿੱਚ ਡੱਕਣ ਵਿੱਚ ਲੱਗੀ ਹੋਈ ਹੈ।

ਈਡੀ ਦੀ ਹਿਰਾਸਤ ਮਿਲਣ ਤੋਂ ਬਾਅਦ ਕੇਜਰੀਵਾਲ ਨੇ ਰਾਉਸ ਐਵੇਨਿਊ ਕੋਰਟ ਵਿੱਚ ਮੀਡੀਆ ਨੂੰ ਕਿਹਾ ਕਿ ਉਹ ਅਸਤੀਫਾ ਨਹੀਂ ਦੇਣਗੇ। ਜੇ ਲੋੜ ਪਈ ਤਾਂ ਸਰਕਾਰ ਨੂੰ ਜੇਲ੍ਹ ਵਿੱਚੋਂ ਚਲਾਵਾਂਗੇ। ਇਸ ਦੇ ਜਵਾਬ ਵਿੱਚ ਭਾਜਪਾ ਆਗੂ ਮਨੋਜ ਤਿਵਾੜੀ ਨੇ ਕਿਹਾ ਕਿ ਸਰਕਾਰ ਜੇਲ੍ਹ ਤੋਂ ਨਹੀਂ ਚੱਲਦੀ, ਗੈਂਗਸਟਰ ਆਪਣੇ ਗੈਂਗ ਚਲਾਉਂਦੇ ਹਨ।

ਇਹ ਵੀ ਪੜ੍ਹੋ

ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।

ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ ”ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।

Next Story
ਤਾਜ਼ਾ ਖਬਰਾਂ
Share it